ਅੰਮ੍ਰਿਤਸਰ, 6 ਜਨਵਰੀ-
ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਅਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੁਭਦੀਪ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸਰਵਣ ਕਰਵਾਇਆ। ਸਮਾਗਮ ਦੌਰਾਨ ਸ਼ਹੀਦ ਭਾਈ ਸਤਵੰਤ ਸਿੰਘ ਦੇ ਭਰਾ ਭਾਈ ਵਰਿਆਮ ਸਿੰਘ ਸਮੇਤ ਹੋਰਾਂ ਨੂੰ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਬਘੇਲ ਸਿੰਘ, ਮੀਤ ਮੈਨੇਜਰ ਸ. ਨਿਸ਼ਾਨ ਸਿੰਘ, ਸਾਬਕਾ ਵਧੀਕ ਮੈਨੇਜਰ ਸ. ਹਰਜਿੰਦਰ ਸਿੰਘ, ਭਾਈ ਜਰਨੈਲ ਸਿੰਘ ਸਖੀਰਾ, ਭਾਈ ਬੇਅੰਤ ਸਿੰਘ ਖਿਆਲਾ ਸਮੇਤ ਸੰਗਤਾਂ ਮੌਜੂਦ ਸਨ।