ਭਾਈ ਨਿਗਾਹੀਆ ਸਿੰਘ ਦੀ ਤਸਵੀਰ ਅਜਾਇਬ ਘਰ ਵਿਚ ਲਗਾਈ ਜਾਵੇਗੀ -ਭਾਈ ਲੌਂਗੋਵਾਲ
ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸੰਗਤਾਂ ਅਤੇ ਕਾਰਸੇਵਾ ਵਾਲਿਆਂ ਦਾ ਧੰਨਵਾਦ

ਲੁਧਿਆਣਾ, 9 ਅਪ੍ਰੈਲ– ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਛਰਨ ਛੋਹ ਅਸਥਾਨ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਦੇ ਨਵੇਂ ਬਣੇ ਸੁੰਦਰ ਸ੍ਰੀ ਦਰਬਾਰ ਸਾਹਿਬ ਦੀ ਇਮਾਰਤ ਨੂੰ ਅੱਜ ਜੈਕਾਰਿਆਂ ਦੀ ਗੂੰਜ ਵਿਚ ਸੰਗਤ ਅਰਪਣ ਕੀਤ ਗਿਆ। ਸਮਾਗਮ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਬੋਲਦਿਆਂ ਕਿਹਾ ਕਿ ਸੰਗਤਾਂ ਨੇ ਤਨ, ਮਨ ਤੇ ਧਨ ਦੀ ਸੇਵਾ ਨਾਲ ਸੁੰਦਰ ਇਮਾਰਤ ਦਾ ਨਿਰਮਾਣ ਕਰਕੇ ਕਿਰਤ ਕਮਾਈ ਸਫਲ ਕੀਤੀ ਹੈ। ਉਨ੍ਹਾਂ ਸੰਗਤਾਂ ਅਤੇ ਕਾਰ ਸੇਵਾ ਵਾਲੇ ਬਾਬਾ ਅਮਰੀਕ ਸਿੰਘ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਭਾਈ ਨਿਗਾਹੀਆਂ ਸਿੰਘ ਜੀ ਦੀ ਫੋਟੋ ਸ੍ਰੀ ਦਰਬਾਰ ਸਾਹਿਬ ਦੇ ਅਜਾਇਬ ਘਰ ਵਿਚ ਲਾਉਣ ਦਾ ਐਲਾਨ ਵੀ ਕੀਤਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਗੁਰਦੁਆਰਾ ਸਿੱਖ ਧਰਮ ਦੀ ਵੱਡੀ ਸੰਸਥਾ ਹੈ, ਜਿਥੇ ਆ ਕੇ ਸਾਨੂੰ ਸੋਝੀ ਸਮਝ ਅਤੇ ਗੁਰੂ ਦੀ ਮਤਿ ਮਿਲਦੀ ਹੈ। ਉਨ੍ਹਾਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਹਿਯੋਗ ਦੇ ਕੇ ਕਾਰਸੇਵਾ ਵਾਲੇ ਬਾਬਿਆਂ ਪਾਸੋਂ ਸੁੰਦਰ ਗੁਰੂ ਘਰ ਦੀ ਇਮਾਰਤ ਤਿਆਰ ਕਰਵਾਈ। ਉਨ੍ਹਾਂ ਕਿਹਾ ਕਿ ਸਿੱਖ ਗੁਰੂ ਘਰਾਂ ਲਈ ਕਿਸੇ ਵੀ ਕੁਰਬਾਨੀ ਤੋਂ ਪਿੱਛੇ ਨਹੀਂ ਹੱਟਦਾ। ਸਮਾਗਮ ਵਿਚ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਵੀ ਆਪਣੀ ਹਾਜ਼ਰੀ ਲਗਵਾਈ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਵਿੰਦਰ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ। ਇਸ ਮੌਕੇ ਬਾਬਾ ਅਮਰੀਕ ਸਿੰਘ ਕਾਰਸੇਵਾ ਵਾਲੇ ਬਾਬਿਆਂ ਵੱਲੋਂ ਸੰਗਤਾਂ ਨੂੰ ਸਤਿਨਾਮ ਵਾਹਿਗੁਰੂ ਦਾ ਜਾਪ ਕਰਵਾਇਆ ਗਿਆ। ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਚਰਨ ਸਿੰਘ ਆਲਮਗੀਰ ਤੇ ਸ. ਹਰਪਾਲ ਸਿੰਘ ਜੱਲ੍ਹਾ, ਬਾਬਾ ਹਰਭਿੰਦਰ ਸਿੰਘ ਕਾਰਸੇਵਾ ਵਾਲਿਆਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸਟੇਜ ਦੀ ਸੇਵਾ ਭਾਈ ਸਰਬਜੀਤ ਸਿੰਘ ਢੋਟੀਆ ਨੇ ਨਿਭਾਈ। ਇਸ ਮੌਕੇ ਸੰਗਤਾਂ ਨੇ ਭਾਰੀ ਗਿਣਤੀ ਵਿਚ ਉਤਸ਼ਾਹ ਲਿਆ।
ਸਮਾਗਮ ‘ਚ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਜਗਜੀਤ ਸਿੰਘ ਤਲਵੰਡੀ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸ. ਪ੍ਰਿਤਪਾਲ ਸਿੰਘ ਪਾਲੀ, ਬੀਬੀ ਸੁਖਵਿੰਦਰ ਕੌਰ, ਸ. ਕੰਵਲਇੰਦਰ ਸਿੰਘ ਠੇਕੇਦਾਰ, ਸ. ਕੇਵਲ ਸਿੰਘ ਬਾਦਲ ਤੇ ਸ. ਗੁਰਚਰਨ ਸਿੰਘ ਗਰੇਵਾਲ, ਸ. ਮਹੇਸ਼ਇੰਦਰ ਸਿੰਘ ਗਰੇਵਾਲ ਸਾਬਕਾ ਮੰਤਰੀ, ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ. ਦਰਸ਼ਨ ਸਿੰਘ, ਸ. ਜਗਬੀਰ ਸਿੰਘ ਸੋਖੀ, ਸ. ਗੁਰਦੀਪ ਸਿੰਘ, ਸ. ਹਰਭਜਨ ਸਿੰਘ ਡੰਗ, ਸ. ਗੁਰਮੇਲ ਸਿੰਘ ਸੰਗੋਵਾਲ, ਸ. ਗੁਰਸੇਵਕ ਸਿੰਘ ਮੈਨੇਜਰ ਫ਼ਤਹਿਗੜ੍ਹ ਸਾਹਿਬ, ਸ. ਕਰਨੈਲ ਸਿੰਘ ਮੈਨੇਜਰ ਗੁਰਦੁਆਰਾ ਦੂਖ ਨਿਵਾਰਨ ਸਾਹਿਬ, ਸ. ਅਜਵਿੰਦਰ ਸਿੰਘ ਰਾੜਾ ਸਾਹਿਬ, ਸ. ਸੁਰਿੰਦਰ ਸਿੰਘ ਚੌਹਾਨ, ਸ. ਗੁਰਦੀਪ ਸਿੰਘ, ਸ. ਗੁਰਮੀਤ ਸਿੰਘ ਮੀਤ ਮੈਨੇਜਰ ਆਲਮਗੀਰ, ਸ. ਭੁਪਿੰਦਰ ਸਿੰਘ ਨਾਗੋਕੇ, ਸ. ਗੁਰਾ ਸਿੰਘ, ਸ. ਦਿਲਬਾਗ ਸਿੰਘ ਫਗਵਾੜਾ, ਸ. ਕੰਵਲਜੀਤ ਸਿੰਘ ਰਾਏਕੋਟ, ਸ. ਰਜਿੰਦਰ ਸਿੰਘ ਟਿਵਾਣਾ, ਹੈੱਡ ਗੰ੍ਰਥੀ ਭਾਈ ਪ੍ਰਣਾਮ ਸਿੰਘ, ਸ. ਰੇਸ਼ਮ ਸਿੰਘ ਸ. ਦਰਸ਼ਨ ਸਿੰਘ ਪੀ.ਏ., ਮੈਨੇਜਰ ਆਲਮਗੀਰ, ਹੈੱਡ ਗ੍ਰੰਥੀ ਭਾਈ ਬਲਵਿੰਦਰ ਸਿੰਘ, ਸ. ਨਰਿੰਦਰ ਸਿੰਘ ਸੋਹਲ, ਸ. ਗੁਰਚਰਨ ਸਿੰਘ ਅਕਾਊਂਟੈਂਟ, ਸ. ਜਗਜੀਤ ਸਿੰਘ ਸਟੋਰਕੀਪਰ, ਸ. ਮਨਪ੍ਰੀਤ ਸਿੰਘ ਖ਼ਜ਼ਾਨਚੀ, ਸ. ਤਲਵਿੰਦਰ ਸਿੰਘ ਰੀਕਾਰਕੀਪਰਟ, ਸ. ਅਜੈਪਾਲ ਸਿੰਘ ਗਰੇਵਾਲ, ਸ. ਹਰਮਿੰਦਰ ਸਿੰਘ ਗਿਆਸਪੁਰਾ ਤੇ ਸਮੁੱਚੀ ਪੰਚਾਇਤ ਆਲਮਗੀਰ ਸਾਹਿਬ ਆਦਿ ਮੌਜੂਦ ਸਨ।
ਸਮਾਗਮ ਦੀ ਸਮਾਪਤੀ ਮੌਕੇ ਬਾਬਾ ਇੰਦਰ ਸਿੰਘ, ਬਾਬਾ ਸੁਬੇਗ ਸਿੰਘ, ਜਥੇਦਾਰ ਸੁੱਖਾ ਸਿੰਘ ਭੂਰੀ ਵਾਲੇ, ਬਾਬਾ ਦਰਸ਼ਨ ਸਿੰਘ, ਸ. ਕੁਲਵੰਤ ਸਿੰਘ, ਸ. ਦਰਸ਼ਨ ਸਿੰਘ ਬੁਢਲਾਡਾ, ਸ. ਕਾਲਾ ਸਿੰਘ, ਬਾਬਾ ਜੋਗਾ ਸਿੰਘ, ਬਾਬਾ ਜਸਵੰਤ ਸਿੰਘ ਨਾਨਕਸਰ ਵਾਲੇ, ਬਾਬਾ ਗੁਰਦੀਪ ਸਿੰਘ, ਗਿਆਨੀ ਅਮੀਰ ਸਿੰਘ ਜਵੱਦੀ ਟਕਸਾਲ ਵਾਲਿਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਸਨਮਾਨਿਤ ਕੀਤਾ ਗਿਆ। ਲੰਗਰ ਕਮੇਟੀ ਆਲਮਗੀਰ ਸਾਹਿਬ ਅਤੇ ਹੋਰ ਸਭਾ ਸੁਸਾਇਟੀ ਨੇ ਵੀ ਸ਼੍ਰੋਮਣੀ ਕਮੇਟੀ ਦੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਕਾਰ ਸੇਵਾ ਵਾਲੇ ਮਹਾਂਪੁਰਖਾਂ ਦਾ ਸਨਮਾਨ ਕੀਤਾ।