ਬੱਚਿਆਂ ਨੇ ਕਵੀਸ਼ਰੀ ਵਾਰਾਂ ਦੁਆਰਾ ਸਿੱਖ ਇਤਿਹਾਸ ਦੀ ਕੀਤੀ ਬਾਖੂਬੀ ਪੇਸ਼ਕਾਰੀ

ਅੰਮ੍ਰਿਤਸਰ ੨੨ ਸਤੰਬਰ –ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਕੂਲੀ ਬੱਚਿਆਂ ਦੇ ਵੱਖ-ਵੱਖ ਮੁਕਾਬਲਿਆਂ ਤਹਿਤ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਵੀਸ਼ਰੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ੧੩ ਸਕੂਲਾਂ ਦੀਆਂ ਕਵੀਸ਼ਰੀ ਟੀਮਾਂ ਨੇ ਭਾਗ ਲਿਆ। ਇਸ ਮੌਕੇ ਕਵੀਸ਼ਰ ਭਾਈ ਲਖਬੀਰ ਸਿੰਘ, ਭਾਈ ਦਲਬੀਰ ਸਿੰਘ ਜੋੜਸਿੰਘ ਵਾਲਾ ਤੇ ਭਾਈ ਗੁਰਨਾਮ ਸਿੰਘ ਕਲਾਨੌਰ ਨੇ ਜੱਜ ਵਜੋਂ ਸੇਵਾ ਨਿਭਾਈ।
ਇਸ ਸਮੇਂ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਂਦੇ ਵੱਖ ਵੱਖ ਮੁਕਾਬਲਿਆਂ ਦੀ ਪ੍ਰੰਪਰਾ ਪੁਰਾਣੀ ਹੈ ਅਤੇ ਇਸ ਤਹਿਤ ਸਕੂਲੀ ਬੱਚੇ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਨਾਲ ਸਬੰਧਤ ਵੱਖ ਵੱਖ ਮੁਕਾਬਲਿਆਂ ਵਿਚ ਆਪਣੀ ਪ੍ਰਤਿਭਾ ਦਾ ਬਾਖੂਬੀ ਪ੍ਰਗਟਾਵਾ ਕਰਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਬੱਚਿਆਂ ਅਤੇ ਨੌਜੁਆਨਾਂ ਨੂੰ ਗੁਰਮਤਿ ਸੱਭਿਆਚਾਰ ਨਾਲ ਜੋੜਨ ਦੇ ਵਿਸ਼ੇਸ਼ ਤੌਰ ‘ਤੇ ਉਪਰਾਲੇ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਕਵੀਸ਼ਰੀ ਮੁਕਾਬਲਿਆਂ ਦੌਰਾਨ ਬੱਚਿਆਂ ਨੇ ਬਹੁਤ ਹੀ ਵਧੀਆ ਤੇ ਆਕਰਸ਼ਕ ਢੰਗ ਨਾਲ ਸਿੱਖ ਇਤਿਹਾਸ ਨੂੰ ਪੇਸ਼ ਕੀਤਾ।
ਇਸ ਮੌਕੇ ਸ. ਬਘੇਲ ਸਿੰਘ ਐਡੀਸ਼ਨਲ ਮੈਨੇਜਰ, ਸ. ਕਾਬਲ ਸਿੰਘ ਲੁਹਾਰਕਾ ਸੁਪਰਵਾਈਜ਼ਰ, ਡਾ. ਅਮਰਜੀਤ ਕੌਰ, ਡਾ. ਰਣਜੀਤ ਕੌਰ, ਡਾ. ਕਿਰਨਦੀਪ ਕੌਰ, ਬੀਬੀ ਗੁਰਮੀਤ ਕੌਰ ਰੀਸਰਚ ਸਕਾਲਰ, ਬੀਬੀ ਪਲਵਿੰਦਰ ਕੌਰ, ਸ. ਸਵਰਣ ਸਿੰਘ ਤੇ ਸ. ਤਰਸੇਮ ਸਿੰਘ ਪ੍ਰਚਾਰਕ, ਸ. ਗੁਰਭੇਜ ਸਿੰਘ, ਸ. ਜਸਪਾਲ ਸਿੰਘ, ਸ. ਹਰਦੀਪ ਸਿੰਘ ਤੇ ਹਰਵਿੰਦਰ ਸਿੰਘ ਆਦਿ ਹਾਜ਼ਰ ਸਨ।