ਅੰਮ੍ਰਿਤਸਰ, 19 ਨਵੰਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਰਾਜਸਥਾਨ ਦੇ ਇੱਕ ਪਿੰਡ ਵਿਚ ਨਿਰਮਾਣ ਅਧੀਨ ਗੁਰਦੁਆਰਾ ਸਾਹਿਬ ਦੀ ਬੀਤੇ ਕੱਲ੍ਹ ਇਮਾਰਤ ਡਿੱਗਣ ਕਾਰਨ ਹੋਈਆਂ ਮੌਤਾਂ ’ਤੇ ਅਫਸੋਸ ਪ੍ਰਗਟਾਇਆ ਹੈ। ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਇੱਕ ਬਿਆਨ ਵਿਚ ਭਾਈ ਗੋਬਿੰਦ ਸਿੰਘ ਲੋਂਗੋਵਾਲ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਬਣ ਰਹੀ ਇਮਾਰਤ ਦੇ ਡਿੱਗ ਜਾਣ ਅਤੇ ਇਸ ਹਾਦਸੇ ਕਾਰਨ ਹੋਈਆਂ ਚਾਰ ਮੌਤਾਂ ਨਾਲ ਉਨ੍ਹਾਂ ਦੇ ਮਨ ਨੂੰ ਗਹਿਰਾ ਦੁੱਖ ਪੁੱਜਾ ਹੈ। ਉਨ੍ਹਾਂ ਇਸ ਘਟਨਾ ਵਿਚ ਚਲਾਣਾ ਕਰ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਜਖਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕੀਤੀ ਹੈ।