ਅੰਮ੍ਰਿਤਸਰ, ੧੧ ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ (ਹਿਮਾਚਲ) ਦੇ ਚੇਅਰਮੈਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੇ ਮੈਂਬਰ ਮਹੰਤ ਬਲਦੇਵ ਸਿੰਘ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਮਹੰਤ ਬਲਦੇਵ ਸਿੰਘ ਇਕ ਸੁਲਝੇ ਹੋਏ ਆਗੂ ਅਤੇ ਸਮਾਜ ਸੇਵੀ ਹੋਣ ਦੇ ਨਾਲ ਨਾਲ ਇੱਕ ਚੰਗੇ ਧਾਰਮਿਕ ਕਵੀ ਵੀ ਸਨ। ਉਨ੍ਹਾਂ ਆਖਿਆ ਕਿ ਅਜਿਹੀਆਂ ਸ਼ਖਸੀਅਤਾਂ ਦੇ ਤੁਰ ਜਾਣ ਨਾਲ ਸਮਾਜ ਨੂੰ ਪਿਆ ਘਾਟਾ ਪੂਰਿਆ ਨਹੀਂ ਜਾ ਸਕਦਾ। ਭਾਈ ਲੌਂਗੋਵਾਲ ਨੇ ਕਰਤਾ ਪੁਰਖ ਅੱਗੇ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ।
ਦੱਸਣਾ ਬਣਦਾ ਹੈ ਕਿ ਲੰਘੀ ੯ ਦਸੰਬਰ ਨੂੰ ਮਹੰਤ ਬਲਦੇਵ ਸਿੰਘ ਇਸ ਫਾਨੀ ਸੰਸਾਰ ਤੋਂ ਚਲਾਣਾ ਕਰ ਗਏ ਸਨ ਅਤੇ ਉਨ੍ਹਾਂ ਨਮਿੱਤ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਉਪਰੰਤ ਅੰਤਿਮ ਅਰਦਾਸ ਮਿਤੀ ੧੭ ਦਸੰਬਰ ੨੦੧੭ ਨੂੰ ਉਨ੍ਹਾਂ ਦੇ ਗ੍ਰਹਿ ਪਾਉਂਟਾ ਸਾਹਿਬ ਵਿਖੇ ਹੋਵੇਗੀ।