sਅੰਮ੍ਰਿਤਸਰ 7 ਦਸੰਬਰ (        )
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਵਾਤਾਵਰਣ ਦੀ ਸ਼ੁੱਧਤਾ ਤੇ ਸੰਭਾਲ ਬਾਰੇ ਲਏ ਗਏ ਫੈਸਲੇ ਦੀ ਰੌਸ਼ਨੀ ਵਿੱਚ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ 10 ਦਸੰਬਰ ਨੂੰ ਸਵੇਰੇ 11:00 ਵਜੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਕੱਤਰਤਾ ਹੋਵੇਗੀ।

ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਕਮੇਟੀ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ੇਸ਼ ਵਾਤਾਵਰਣ ਜਾਗਰੂਕਤਾ ਲਹਿਰ ਸਾਰੇ ਵਾਤਾਵਰਣ ਪ੍ਰੇਮੀ ਅਤੇ ਸਹਿਯੋਗ ਕਰਨ ਵਾਲੀਆਂ ਸਾਰੀਆਂ ਧਿਰਾਂ, ਜਥੇਬੰਦੀਆਂ, ਸੰਤ ਮਹਾਤਮਾ, ਨਿਹੰਗ ਸਿੰਘ ਜਥੇਬੰਦੀਆਂ ਨੂੰ ਇਕ ਪਲੇਟ ਫਾਰਮ ਤੇ ਇਕੱਤਰ ਕਰਕੇ ਚਲਾਵੇਗੀ ਜੋ ਆਉਣ ਵਾਲੇ ਤਿੰਨ ਸਾਲ ਪੰਜਾਬ ਦੇਸ਼ ਨੂੰ ਹਰਿਆ ਭਰਿਆ ਬਣਾਉਣ ਲਈ ਵੱਖ-ਵੱਖ ਸਮਾਗਮਾਂ ਰਾਹੀਂ ਘਰ-ਘਰ ਇਹ ਸੰਦੇਸ਼ ਦੇਵੇਗੀ ਕਿ ਗੁਰੂ ਸਾਹਿਬ ਵੱਲੋਂ ਦਿੱਤੇ ਸਿਧਾਂਤ ਨੂੰ ਸਮਝ ਕੇ ਉਸ ਤੇ ਅਮਲ ਕੀਤਾ ਜਾਵੇ ਅਤੇ ਪਵਨ, ਪਾਣੀ, ਧਰਤ ਦੀ ਅਸਲ ਮਹੱਤਤਾ ਨੂੰ ਹਿਰਦਿਆਂ ਵਿੱਚ ਵਸਾਇਆ ਜਾਵੇ।ਉਨ੍ਹਾਂ ਕਿਹਾ ਕਿ ਸਮੁੱਚੇ ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ 11 ਦਸੰਬਰ ਨੂੰ ਰੱਖੀ ਜਾਣ ਵਾਲੀ ਇਕੱਤਰਤਾ ਵਿੱਚ ਦੇਸ਼ ਭਰ ਦੇ ਵਾਤਾਵਰਣ ਪ੍ਰੇਮੀ, ਮਾਹਰ, ਧਾਰਮਿਕ ਜਥੇਬੰਦੀਆਂ ਦੇ ਆਗੂ ਸ਼ਾਮਲ ਹੋ ਕੇ ਇਸ ਜਾਗਰੂਕਤਾ ਲਹਿਰ ਨੂੰ ਪ੍ਰਚੰਡ ਕਰਨ ਲਈ ਵਿਚਾਰ ਚਰਚਾ ਕਰਨਗੇ।