ਅੰਮ੍ਰਿਤਸਰ, 13 ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵੂਮੈਨ, ਝਾੜ ਸਾਹਿਬ (ਲੁਧਿਆਣਾ) ਵਿਖੇ ਅੱਜ ੧੪ ਜੁਲਾਈ ੨੦੧੭ ਨੂੰ ਗੁਰਮਤਿ ਸੱਭਿਆਚਾਰ ਉਤਸਵ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕਰਨਗੇ। ਸਮਾਗਮ ਦੀ ਆਰੰਭਤਾ ਸਵੇਰੇ ੯:੦੦ ਵਜੇ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਵੇਗੀ, ਜਿਸ ਉਪਰੰਤ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਸ਼ਬਦ ਕੀਰਤਨ, ਵਾਰ ਗਾਇਨ, ਧਾਰਮਿਕ ਭਾਸ਼ਣ ਅਤੇ ਕਵੀਸ਼ਰੀ ਦੀ ਪੇਸ਼ਕਾਰੀ ਕੀਤੀ ਜਾਵੇਗੀ।