21-5-2015ਅੰਮ੍ਰਿਤਸਰ 21 ਮਈ ( ) ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰ ਅਤੇ ਪਾਵਨ ਨਿਸ਼ਾਨੀਆਂ ਵਾਲੀ ਦਰਸ਼ਨ ਯਾਤਰਾ ਜੋ ੬ ਮਈ ਨੂੰ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਰਵਾਨਾ ਹੋਈ ਉਸ ਦਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿਰਦੇਸ਼ਾਂ ਅਨੁਸਾਰ ਅੰਮ੍ਰਿਤਸਰ ਪਹੁੰਚਣ ਤੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲਾ ਪੁੱਜਣ ਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਰਜਿੰਦਰ ਸਿੰਘ ਮਹਿਤਾ ਅੰਤਿੰ੍ਰਗ ਮੈਂਬਰ, ਸ. ਹਰਜਾਪ ਸਿੰਘ ਸ. ਸੁਰਜੀਤ ਸਿੰਘ ਭਿਟੇਵਿੰਡ, ਸ. ਬਿਕਰਮਜੀਤ ਸਿੰਘ ਕੋਟਲਾ, ਸ. ਬਾਵਾ ਸਿੰਘ ਗੁਮਾਨਪੁਰ ਤੇ ਸ. ਰਾਮ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਸ. ਮਨਜੀਤ ਸਿੰਘ ਸਕੱਤਰ, ਸ. ਰਣਜੀਤ ਸਿੰਘ, ਸ. ਹਰਭਜਨ ਸਿੰਘ ਮਨਾਵਾਂ ਤੇ ਸ. ਕੇਵਲ ਸਿੰਘ ਵਧੀਕ ਸਕੱਤਰ ਅਤੇ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਸੁਲੱਖਣ ਸਿੰਘ ਮੈਨੇਜਰ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ, ਸ. ਜੋਗਿੰਦਰ ਸਿੰਘ ਸਕੱਤਰ ਤੇ ਡਾ. ਏ ਪੀ ਸਿੰਘ ਐਡੀਸ਼ਨਲ ਸਕੱਤਰ ਟਰੱਸਟ ਨੇ ਨਿਸ਼ਾਨਚੀ, ਪੰਜ ਪਿਆਰੇ ਸਾਹਿਬਾਨ ਤੇ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਗੁਰੂ ਸਾਹਿਬਾਨ ਦੇ ਸ਼ਸਤਰ, ਵਸਤਰ ਤੇ ਨਿਸ਼ਾਨੀਆਂ ਦਾ ਨਿੱਘਾ ਸਵਾਗਤ ਕਰਦਿਆਂ ਰੁਮਾਲਾ ਸਾਹਿਬ ਭੇਟ ਕਰਕੇ ਲੋਈ ਤੇ ਸਿਰੋਪਾਓ ਦਿੱਤੇ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ. ਇੰਦਰਬੀਰ ਸਿੰਘ ਬੁਲਾਰੀਆਂ ਸੰਸਦੀ ਸਕੱਤਰ, ਸ. ਵੀਰ ਸਿੰਘ ਲੋਪੋਕੇ, ਡਾ. ਦਲਬੀਰ ਸਿੰਘ ਵੇਰਕਾ, ਸ. ਉਪਕਾਰ ਸਿੰਘ ਸੰਧੂ ਚੇਅਰਮੈਨ ਪੇਡਾ, ਸ. ਅਵਤਾਰ ਸਿੰਘ ਟਰੱਕਾਂ ਵਾਲੇ ਸੀਨੀਅਰ ਡਿਪਟੀ ਮੇਅਰ, ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ ਤੇ ਸ. ਜਤਿੰਦਰ ਸਿੰਘ ਔਲਖ ਆਦਿ ਨੇ ਵੀ ਸਿਰੋਪਾਓ ਨਾਲ ਸਵਾਗਤ ਕੀਤਾ।ਇਸ ਸਮੇਂ ਸ. ਮਨਮੋਹਨ ਸਿੰਘ ਭਾਗੋਵਾਲੀਆਂ ਡਾਇਰੈਕਟਰ ਗੱਤਕਾ ਦੀ ਅਗਵਾਈ ਵਿੱਚ ਗੱਤਕਾ ਟੀਮਾਂ ਨੇ ਗਤਕੇ ਦੇ ਵਿਲੱਖਣ ਜੌਹਰ ਵਿਖਾਏ ਅਤੇ ਬਾਬਾ ਬਿਧੀ ਚੰਦ ਸੰਪਰਦਾ ਵੱਲੋਂ ਘੋੜ ਸਵਾਰਾਂ ਤੇ ਹਾਥੀਆਂ ਨੇ ਨਗਰ ਕੀਰਤਨ ਦੀ ਸ਼ੋਭਾ ਵਧਾਈ।
ਬਿਧੀ ਚੰਦ ਸੰਪਰਦਾ ਵੱਲੋਂ ਬਾਬਾ ਅਵਤਾਰ ਸਿੰਘ ਦੇ ਸਪੁੱਤਰ ਬਾਬਾ ਪ੍ਰੇਮ ਸਿੰਘ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾ ਤੋਂ ਇਲਾਵਾ ਹਜ਼ਾਰਾਂ ਦੀ ਤਦਾਦ ਵਿੱਚ ਸੰਗਤਾਂ ਮੌਜੂਦ ਸਨ।