Graphic1ਸ੍ਰੀ ਅਨੰਦਪੁਰ ਸਾਹਿਬ: (5 ਜੁਲਾਈ) ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ, ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਦੀ ਛੋਹ ਪ੍ਰਾਪਤ ਸ਼ਸਤਰ, ਬਸਤਰ ਅਤੇ ਪਵਿੱਤਰ ਨਿਸ਼ਾਨੀਆਂ ਅਰਦਾਸ ਉਪਰੰਤ ਸੱਚਖੰਡ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਸ਼ੋਭਤ ਕੀਤੇ।
ਪੰਜਾਬ ਸਰਕਾਰ ਵਲੋਂ ਨਾਭਾ ਰਿਆਸਤ ਕੋਲੋਂ ਕੇਸ ਜਿਤ ਕੇ ਗੁਰੂ ਸਾਹਿਬਾਨ ਦੇ ਪਵਿੱਤਰ ਸਸਤਰ ਅਤੇ ਨਿਸ਼ਾਨੀਆਂ ਜਿਨ੍ਹਾਂ ਵਿਚ ਚੋਲਾ, ਹੱਥ ਲਿਖਤ ਪੋਥੀ, ਕੰਘਾ ਅਤੇ ਕੇਸ, ਦਸਤਾਰ, ੩ ਸ੍ਰੀ ਸਾਹਿਬ, ੨ ਬਰਛਾ, ੫ ਤੀਰ, ਕੋਰੜਾ, ਤੇਗਾ, ਛੋਟੀ ਕ੍ਰਿਪਾਨ ਅਤੇ ਚਾਬੁਕ ਜੋ ਕਿਲ੍ਹਾ ਮੁਬਾਰਕ ਪਟਿਆਲਾ ਵਿਖੇ ਪਏ ਸਨ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਵਾਲੇ ਕੀਤਾ ਸੀ। ਸ਼੍ਰੋਮਣੀ ਕਮੇਟੀ ਨੇ ਇਨ੍ਹਾਂ ਪਵਿੱਤਰ ਸ਼ਸਤਰ ਅਤੇ ਨਿਸ਼ਾਨੀਆਂ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਸ਼ੋਭਤ ਕਰਨ ਦਾ ਫੈਸਲਾ ਕੀਤਾ। ਸ਼੍ਰੋਮਣੀ ਕਮੇਟੀ ਵਲੋਂ ਕੀਤੇ ਇਸ ਫੈਸਲੇ ਮੁਤਾਬਕ ਇਨ੍ਹਾਂ ਪਵਿੱਤਰ ਸ਼ਸਤਰ ਅਤੇ ਨਿਸ਼ਾਨੀਆਂ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਲੈਜਾਣ ਲਈ ਸਪੈਸ਼ਲ ਬੱਸ ਤਿਆਰ ਕਰਵਾਈ ਗਈ ਸੰਗਤਾਂ ਵਲੋਂ ਕੀਤੀ ਮੰਗ ਅਨੁਸਾਰ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਇਨ੍ਹਾਂ ਸ਼ਸਤਰ ਅਤੇ ਪਵਿੱਤਰ ਨਿਸ਼ਾਨੀਆਂ ਨੂੰ ੬ ਮਈ ੨੦੧੫ ਨੂੰ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਪਿੰਡਾ ਅਤੇ ਕਸਬਿਆਂ ‘ਚ ਸੰਗਤਾਂ ਨੂੰ ਦਰਸ਼ਨ ਦੀਦਾਰ ਕਰਵਾਉਣ ਉਪਰੰਤ ਨਗਰ ਕੀਰਤਨ ਦੇ ਰੂਪ ‘ਚ ੧੮ ਜੂਨ ੨੦੧੫ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਿਆਂਦਾ ਗਿਆ। ਇਨ੍ਹਾਂ ਪਵਿੱਤਰ ਸ਼ਸਤਰ ਅਤੇ ਨਿਸ਼ਾਨੀਆਂ ਨੂੰ ਅੱਜ ਸੱਚਖੰਡ ਤਖ਼ਤ ਸ੍ਰੀ ਕੇਸਗੜ ਸਾਹਿਬ ਵਿਖੇ ਸਸ਼ੋਭਤ ਕੀਤਾ ਗਿਆ ਹੈ।
ਤਖ਼ਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂ ਸਾਹਿਬਾਨ ਦੇ ਗੁਰੂ ਸਾਹਿਬਾਨ ਦੇ ਪਵਿੱਤਰ ਸ਼ਸਤਰ ਅਤੇ ਨਿਸ਼ਾਨੀਆਂ ਦੀ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵਲੋਂ ਸੇਵਾ ਕੀਤੀ ਜਾਵੇਗੀ ਅਤੇ ੬ ਜੁਲਾਈ ਸ਼ਾਮ ਤੋਂ ਤਖ਼ਤ ਸਾਹਿਬ ਤੇ ਪਹਿਲਾਂ ਤੋਂ ਸਸ਼ੋਭਤ ਸ਼ਸਤਰਾਂ ਦੀ ਤਰ੍ਹਾਂ ਇਨ੍ਹਾਂ ਸ਼ਸਤਰ ਅਤੇ ਨਿਸ਼ਾਨੀਆਂ ਦੇ ਰਹਰਾਸਿ ਸਾਹਿਬ ਦੇ ਪਾਠ aਪਰੰਤ ਸੰਗਤਾਂ ਨੂੰ ਦਰਸ਼ਨ ਦੀਦਾਰ ਅਤੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
ਇਸ ਮੌਕੇ ਸ. ਸੁਖਦੇਵ ਸਿੰਘ ਭੌਰ ਜਨਰਲ ਸਕੱਤਰ, ਸ. ਰਜਿੰਦਰ ਸਿੰਘ ਮਹਿਤਾ, ਸ. ਰਾਮਪਾਲ ਸਿੰਘ ਬਹਿਣੀਵਾਲ ਤੇ ਸ. ਨਿਰਮੈਲ ਸਿੰਘ ਜੌਲਾਂ ਅੰਤਿੰ੍ਰਗ ਮੈਂਬਰ, ਸ. ਅਮਰਜੀਤ ਸਿੰਘ ਚਾਵਲਾ ਤੇ ਸ. ਦਿਲਜੀਤ ਸਿੰਘ ਭਿੰਡਰ ਮੈਂਬਰ, ਡਾ. ਰੂਪ ਸਿੰਘ ਸਕੱਤਰ, ਸ. ਸਤਬੀਰ ਸਿੰਘ ਸਾਬਕਾ ਸਕੱਤਰ, ਸ. ਬਲਵਿੰਦਰ ਸਿੰਘ ਜੌੜਾ ਸਿੰਘ, ਸ. ਹਰਭਜਨ ਸਿੰਘ ਮਨਾਵਾਂ, ਸ. ਬਿਜੈ ਸਿੰਘ ਤੇ ਸ. ਸੁਖਦੇਵ ਸਿੰਘ ਭੂਰਾ ਕੋਹਨਾ ਵਧੀਕ ਸਕੱਤਰ, ਸ. ਜਗਜੀਤ ਸਿੰਘ ਤੇ ਸ. ਜਗੀਰ ਸਿੰਘ ਮੀਤ ਸਕੱਤਰ, ਸ. ਸੁਖਵਿੰਦਰ ਸਿੰਘ ਗਰੇਵਾਲ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ. ਤਜਿੰਦਰ ਸਿੰਘ ਇੰਚਾਰਜ ਸਪੋਰਟਸ ਅਤੇ ਸ. ਰਣਬੀਰ ਸਿੰਘ ਵਧੀਕ ਮੈਨੇਜਰ ਆਦਿ ਮੌਜੂਦ ਸਨ।