24-5 -2015-1

24-5 -2015-2

24-5 -2015-3

24-5 -2015-4

24-5 -2015-5

24-5 -2015-6

24-5 -2015-7ਅੰਮ੍ਰਿਤਸਰ 24 ਮਈ- ( ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਸਰਕਾਰ ਦੇ ਸਾਂਝੇ ਉਪਰਾਲੇ ਸਦਕਾ ਗੁਰਦੁਆਰਾ ਸ੍ਰੀ ਦੁਖ ਨਿਵਾਰਨ ਸਾਹਿਬ ਪਟਿਆਲਾ ਤੋਂ ਗੁਰੂ ਸਾਹਿਬਾਨ ਦੇ ਸ਼ਸਤਰ, ਬਸਤਰ ਤੇ ਨਿਸ਼ਾਨੀਆਂ ਵਾਲੀ ਦਰਸ਼ਨ ਦੀਦਾਰ ਯਾਤਰਾ (ਨਗਰ ਕੀਰਤਨ) ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਹੁੰਦੀ ਹੋਈ ਸ੍ਰੀ ਗੁਰੂ ਰਾਮਦਾਸ ਜੀ ਦੀ ਵਸਾਈ ਹੋਈ ਨਗਰੀ ਸ੍ਰੀ ਅੰਮ੍ਰਿਤਸਰ ਦੀ ਧਰਤੀ ਤੇ ੨੧ ਮਈ ਨੂੰ ਸੰਗਤਾਂ ਦੇ ਦਰਸ਼ਨਾਂ ਲਈ ਪਹੁੰਚੀ ਹੋਈ ਸੀ ਜਿਸ ਨੂੰ ਅੱਜ ਰੁਹਾਨੀਅਤ ਦੇ ਕੇਂਦਰ ਤੇ ਸਰਬ ਸਾਂਝੀ ਵਾਲਤਾ ਦੇ ਪ੍ਰਤੀਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੈਕਾਰਿਆਂ ਦੀ ਗੂੰਜ ‘ਚ ਸ਼ਰਧਾ-ਭਾਵਨਾ ਨਾਲ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਅਰਦਾਸ ਕਰਕੇ ਅਗਲੇ ਪੜਾਅ ਲਈ ਰਵਾਨਾ ਕੀਤਾ।

ਸ਼ਸਤਰ ਦਰਸ਼ਨ ਦੀਦਾਰ ਯਾਤਰਾ ਨੂੰ ਰਵਾਨਾ ਕਰਨ ਸਮੇਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਰਸ਼ਨ ਕਰਨ ਆਈਆਂ ਸੰਗਤਾਂ ਦੇ ਵੱਡੇ ਇਕੱਠ ਨੂੰ ਸਬੋਧੰਨ ਕਰਦਿਆਂ ਕਿਹਾ ਕਿ ਵੱਡੇ ਭਾਗਾਂ ਨਾਲ ਇਹ ਸਮਾਂ ਮਿਲਿਆ ਹੈ ਜਿਸ ਨਾਲ ਸਾਨੂੰ ਗੁਰੂ ਸਾਹਿਬਾਨ ਦੇ ਸ਼ਸਤਰ, ਬਸਤਰ ਅਤੇ ਨਿਸ਼ਾਨੀਆਂ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਸਮੁੱਚੇ ਪੰਜਾਬ ਵਾਸੀਆਂ ਨੂੰ ਜੋਰ ਦੇ ਕੇ ਕਿਹਾ ਕਿ ਵੱਧ ਤੋਂ ਵੱਧ ਸੰਗਤਾਂ ਦਰਸ਼ਨ ਦੀਦਾਰ ਯਾਤਰਾ (ਨਗਰ ਕੀਰਤਨ) ਦਾ ਸਵਾਗਤ ਕਰਨ ਤੇ ਦਰਸ਼ਨ ਦੀਦਾਰ ਕਰਨ।
ਇਸ ਸਮੇਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸੱਚਖੰਡ ਸ੍ਰੀ ਹਰਿਮਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਗ੍ਰੰਥੀ , ਸ. ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ, ਸ. ਰੂਪ ਸਿੰਘ ਤੇ ਸ. ਮਨਜੀਤ ਸਿੰਘ ਸਕੱਤਰ, ਸ. ਸਤਿੰਦਰ ਸਿੰਘ ਤੇ ਸ. ਸਕੱਤਰ ਸਿੰਘ ਮੀਤ ਸਕੱਤਰ ਸ਼੍ਰੋਮਣੀ ਕਮੇਟੀ, ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ. ਸੁਲੱਖਣ ਸਿੰਘ ਮੈਨੇਜਰ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਨੇ ਸਾਂਝੇ ਰੂਪ ‘ਚ ਸ੍ਰੀ ਗੁਰੂ ਗੰ੍ਰਥ ਸਾਹਿਬ ਨੂੰ ਰੁਮਾਲਾ ਸਾਹਿਬ ਭੇਟ ਕੀਤਾ, ਪੰਜ ਨਿਸ਼ਾਨਚੀ, ਪੰਜ ਪਿਆਰੇ ਸਾਹਿਬਾਨ, ਗ੍ਰੰਥੀ ਸਿੰਘ ਅਤੇ ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ, ਸ. ਜਤਿੰਦਰ ਸਿੰਘ ਔਲਖ ਪੁਲਿਸ ਕਮਿਸ਼ਨਰ,ਸ੍ਰੀ ਪਰਦੀਪ ਸਭਰਵਾਲ ਕਮਿਸ਼ਨਰ ਨਗਰ ਨਿਗਮ, ਪੁਲਿਸ ਤੇ ਸਿਵਲ ਅਧਿਕਾਰੀ, ਬੈਂਡ ਪਾਰਟੀਆਂ, ਘੋੜ ਸਵਾਰ, ਯਾਤਰਾ ਨਾਲ ਚਲ ਰਹੇ ਸਮੁੱਚੇ ਪ੍ਰਬੰਧਕ ਤੇ ਮੀਡੀਆ ਕਰਮੀਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ, ਲੋਈ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਤ ਕੀਤਾ।

ਇਸ ਮੌਕੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ. ਸੁਖਦੇਵ ਸਿੰਘ ਭੂਰਾਕੋਹਨਾ ਐਡੀਸ਼ਨਲ ਸਕੱਤਰ, ਸ. ਜਗਜੀਤ ਸਿੰਘ ਮੀਤ ਸਕੱਤਰ, ਸ. ਕੁਲਵਿੰਦਰ ਸਿੰਘ ਇੰਚਾਰਜ ਪਬਲੀਸਿਟੀ, ਸ. ਜਤਿੰਦਰ ਸਿੰਘ, ਸ. ਸੁਖਰਾਜ ਸਿੰਘ, ਸ. ਭੁਪਿੰਦਰ ਸਿੰਘ, ਸ. ਬਘੇਲ ਸਿੰਘ ਤੇ ਸ. ਲਖਬੀਰ ਸਿੰਘ ਐਡੀ. ਮੈਨੇਜਰ,ਸ. ਸਤਨਾਮ ਸਿੰਘ ਸੁਪ੍ਰਿਟੈਂਡੇਂਟ, ਸ. ਵੀਰ ਸਿੰਘ ਲੋਪੋਕੇ,ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਸਟਾਫ਼ ਤੇ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਮੌਜੂਦ ਸਨ।