26-09-2015-2ਅੰਮ੍ਰਿਤਸਰ : 26 ਸਤੰਬਰ (        ) ਸ੍ਰੀ ਸੰਜੀਵ ਕੁਮਾਰ ਅਬਰੋਲ ਚੀਫ਼ ਕਮਿਸ਼ਨਰ ਇਨਕਮ ਟੈਕਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਸ੍ਰੀ ਮਤੀ ਸ਼ਾਂਤਾ ਅਬਰੋਲ ਉਨ੍ਹਾਂ ਦੀਆਂ ਬੇਟੀਆਂ ਰਿਤਿਕਾ ਅਬਰੋਲ ਤੇ ਅਵਨੀਕਾ ਅਬਰੋਲ ਨੇ ਟੀ ਹਾਜ਼ਰੀ ਭਰੀ। ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਸੂਚਨਾ ਕੇਂਦਰ ਵਿਖੇ ਸ. ਜਸਵਿੰਦਰ ਸਿੰਘ ਸੂਚਨਾ ਅਧਿਕਾਰੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚਲੀ ਬਾਣੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਇਤਿਹਾਸ ਬਾਰੇ ਜਾਣਕਾਰੀ ਹਾਸਿਲ ਕੀਤੀ।ਸ੍ਰੀ ਸੰਜੀਵ ਕੁਮਾਰ ਨੂੰ ਸ. ਮਨਜੀਤ ਸਿੰਘ ਸਕੱਤਰ, ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ੍ਰ: ਸੁਖਦੇਵ ਸਿੰਘ ਭੂਰਾਕੋਹਨਾ ਮੀਤ ਸਕੱਤਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਧਾਰਮਿਕ ਪੁਸਤਕਾਂ ਦਾ ਸੈੱਟ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਸ੍ਰੀ ਸੰਜੀਵ ਕੁਮਾਰ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਾਂਝੀਵਾਲਤਾ ਦਾ ਪ੍ਰਤੀਕ ਹੈ।ਇਥੇ ਸਭ ਧਰਮਾ ਦੇ ਲੋਕਾਂ ਨੂੰ ਬਰਾਬਰ ਦਾ ਮਾਣ ਸਨਮਾਨ ਮਿਲਦਾ ਹੈ।ਉਨ੍ਹਾਂ ਕਿਹਾ ਕਿ ਰੂਹਾਨੀਅਤ ਦੇ ਇਸ ਕੇਂਦਰ ਵਿੱਚ ਹਰ ਸਮੇਂ ਗੁਰਬਾਣੀ ਦਾ ਚੱਲਦਾ ਪ੍ਰਵਾਹ ਮਨ ਨੂੰ ਸ਼ਾਂਤੀ ਅਤੇ ਸਕੂਨ ਦੇਂਦਾ ਹੈ।
ਇਸ ਮੌਕੇ ਉਨ੍ਹਾਂ ਨਾਲ ਸ੍ਰੀ ਅਸ਼ਵਨੀ ਕੁਮਾਰ ਆਈ ਟੀ ਓ, ਸ. ਦਵਿੰਦਰ ਸਿੰਘ ਪ੍ਰੋਟੋਕੋਲ ਆਫੀਸਰ ਡੀ ਸੀ ਆਫਿਸ ਤੇ ਸ਼੍ਰੋਮਣੀ ਕਮੇਟੀ ਵੱਲੋਂ ਸ. ਹਰਿੰਦਰ ਸਿੰਘ ਚੀਫ਼ ਅਕਾਊਂਟੈਂਟ ਹਾਜ਼ਰ ਸਨ।