7ਅੰਮ੍ਰਿਤਸਰ  ਜੁਲਾਈ (  ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਅਤੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਵੱਲੋਂ ਲਿਖਤ ਪੁਸਤਕ ‘ਜਨਮ ਸਾਖੀ ਬਾਬਾ ਬੁੱਢਾ ਜੀ’ ਲੋਕ ਅਰਪਣ ਕੀਤੀ।ਉਨ੍ਹਾਂ ਕਿਹਾ ਕਿ ਇਤਿਹਾਸਕ ਹਵਾਲਿਆ ਤੇ ਗੁਰਮਤਿ ਦੀ ਰੌਸ਼ਨੀ ਵਿੱਚ ਉਚੇਰੀ ਸੂਝ-ਬੂਝ ਦਾ ਪ੍ਰਗਟਾਵਾ ਕਰਦਿਆਂ ਅਤੇ ਪਰਮਾਤਮਾ ਦੀ ਭੈਅ-ਭਾਵਨੀ ਵਿੱਚ ਰਹਿੰਦਿਆਂ ਹੋਇਆ ਗਿਆਨੀ ਨਿਸ਼ਾਨ ਸਿੰਘ ਵੱਲੋਂ ਸ਼ਰਧਾ ਪਿਆਰ ਸਹਿਤ ਲਿਖੀ ਗਈ ਪੁਸਤਕ ‘ਜਨਮ ਸਾਖੀ ਬਾਬਾ ਬੁੱਢਾ ਜੀ’ ਵਿੱਚ ਬਹੁਪੱਖੀ ਭਰਪੂਰ ਜਾਣਕਾਰੀ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਪਾਠਕ ਇਸ ਪੁਸਤਕ ਵਿੱਚੋਂ ਬਾਬਾ ਬੁੱਢਾ ਜੀ ਦੇ ਜੀਵਨ ਵਿਚਲੀਆਂ ਘਟਨਾਵਾਂ ਬਾਰੇ ਵੱਡਮੁੱਲੀ ਜਾਣਕਾਰੀ ਹਾਸਲ ਕਰਨਗੇ।ਉਨ੍ਹਾਂ ਕਿਹਾ ਕਿ ਸਤਿਗੁਰ ਜੀ ਦੇ ਚਰਨਾਂ ਵਿੱਚ ਅਰਦਾਸ ਹੈ ਕਿ ਉਹ ਗਿਆਨੀ ਨਿਸ਼ਾਨ ਸਿੰਘ ਨੂੰ ਸਦਾ ਚੜ੍ਹਦੀ ਕਲਾ ਵਿੱਚ ਰੱਖਣ ਅਤੇ ਉਹ ਪਾਠਕਾਂ ਦੀ ਝੋਲੀ ਵਿੱਚ ਹੋਰ ਗਿਆਨ ਭਰਪੂਰ ਸਾਹਿਤ ਪਾ ਸਕਣ।
ਇਸ ਮੌਕੇ ਭਾਈ ਮਨਜੀਤ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਸ.ਮਨਜੀਤ ਸਿੰਘ ਸਕੱਤਰ, ਸ. ਦਿਲਜੀਤ ਸਿੰਘ ਬੇਦੀ ਤੇ ਸ. ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸ.ਸਤਿੰਦਰ ਸਿੰਘ ਨਿਜੀ ਸਹਾਇਕ, ਸ. ਪਰਮਜੀਤ ਸਿੰਘ ਖਾਲਸਾ, ਸ.ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ. ਸੁਖਵਿੰਦਰ ਸਿੰਘ ਗਰੇਵਾਲ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ.ਪਰਮਜੀਤ ਸਿੰਘ ਮੁੰਡਾਪਿੰਡ ਮੈਨੇਜਰ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।