unnamed121ਅੰਮ੍ਰਿਤਸਰ : 17 ਅਗਸਤ (        )  ਹੈਦਰਾਬਾਦ (ਮੱਧ ਪ੍ਰਦੇਸ਼) ਤੋਂ ਗੁਰਦੁਆਰਾ ਅਮੀਰ ਪੇਟ ਸਾਹਿਬ ਦੇ ਪ੍ਰਧਾਨ ਸ੍ਰ: ਦਰਸ਼ਨ ਸਿੰਘ ਤੇ ਉਨ੍ਹਾਂ ਦੇ ਨਾਲ ਆਈ ਡੀ ਬੀ ਆਈ ਬੈਂਕ ਦੇ ਸਾਬਕਾ ਡੀ ਜੀ ਐਮ ਸ੍ਰ: ਪ੍ਰਿਤਪਾਲ ਸਿੰਘ ਤੇ ਹੈਦਰਾਬਾਦ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ੍ਰ: ਮਨਪ੍ਰੀਤ ਸਿੰਘ ਨੂੰ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਜਿਕਰਯੋਗ ਹੈ ਕਿ ਸ੍ਰ: ਦਰਸ਼ਨ ਸਿੰਘ ਪ੍ਰਧਾਨ ਗੁਰਦੁਆਰਾ ਅਮੀਰ ਪੇਟ ਹੈਦਰਾਬਾਦ ਦੀ ਅਗਵਾਈ ‘ਚ ੩੫ ਸਿੱਖ ਪ੍ਰੀਵਾਰਾਂ ਦੇ ਤਕਰੀਬਨ 100 ਸ਼ਰਧਾਲੂਆਂ ਦਾ ਜਥਾ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਇਤਿਹਾਸਕ ਧਾਰਮਿਕ ਅਸਥਾਨਾ ਦੇ ਦਰਸ਼ਨ ਕਰਨ ਲਈ ਅੰਮ੍ਰਿਤਸਰ ਪੁੱਜਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਵੱਲੋਂ ਮਿਲੇ ਮਾਣ-ਸਨਮਾਨ ਬਦਲੇ ਧੰਨਵਾਦ ਕਰਦਿਆਂ ਸ੍ਰ: ਦਰਸ਼ਨ ਸਿੰਘ ਪ੍ਰਧਾਨ ਤੇ ਸ੍ਰ: ਪ੍ਰਿਤਪਾਲ ਸਿੰਘ ਸਾਬਕਾ ਡੀ ਜੀ ਐਮ, ਆਈ ਡੀ ਐਮ ਬੈਂਕ ਨੇ ਕਿਹਾ ਕਿ ਹੈਦਰਾਬਾਦ ਵਿੱਚ ਤਕਰੀਬਨ 20 ਹਜ਼ਾਰ ਸਿੱਖ ਪ੍ਰੀਵਾਰ ਰਹਿੰਦੇ ਹਨ, ਜੋ ਅਕਾਲ ਪੁਰਖ ਦੀ ਕਿਰਪਾ ਸਦਕਾ ਪੂਰਨ ਸਿੱਖੀ ਸਰੂਪ ‘ਚ ਹਨ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਰੂਹਾਨੀਅਤ ਦਾ ਘਰ ਹੈ ਤੇ ਇਸ ਮੁਕੱਦਸ ਅਸਥਾਨ ਦੇ ਦਰਸ਼ਨ ਕਰਕੇ ਮਨ ਨੂੰ ਬਹੁਤ ਸਕੂਨ ਪ੍ਰਾਪਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਖੁਸ਼ੀ ਹੈ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ‘ਚ ਸ਼੍ਰੋਮਣੀ ਕਮੇਟੀ ਦੇਸ਼ ਹੀ ਨਹੀਂ ਬਲਕਿ ਵਿਦੇਸ਼ਾਂ ਵਿੱਚ ਵੀ ਸਿੱਖਾਂ ਦੀ ਸਾਰ ਲੈ ਰਹੀ ਹੈ ਅਤੇ ਗੁਰੂ ਸਾਹਿਬ ਵੱਲੋਂ ਬਖਸ਼ੇ ਸਿਧਾਂਤ ਅਨੁਸਾਰ ਆਪਣੀ ਜਿੰਮੇਵਾਰੀ ਤਹਿਤ ਜਦੋਂ ਵੀ ਕਿਤੇ ਕੁਦਰਤੀ ਆਫਤ ਆਉਂਦੀ ਹੈ ਤਾਂ ਸਭ ਤੋਂ ਪਹਿਲਾਂ ਉਸ ਅਸਥਾਨ ਤੇ ਪਹੁੰਚ ਕੇ ਮਨੁੱਖਤਾ ਦੀ ਸੇਵਾ ਕਰਦੀ ਹੈ।

ਇਸ ਮੌਕੇ ਸ੍ਰ: ਬਾਵਾ ਸਿੰਘ ਗੁਮਾਨਪੁਰਾ ਤੇ ਸ੍ਰ: ਸੁਰਜੀਤ ਸਿੰਘ ਭਿੱਟੇਵੱਡ ਮੈਂਬਰ ਸ਼੍ਰੋਮਣੀ ਕਮੇਟੀ, ਡਾ: ਰੂਪ ਸਿੰਘ ਤੇ ਸ੍ਰ: ਮਨਜੀਤ ਸਿੰਘ ਸਕੱਤਰ, ਸ੍ਰ: ਹਰਭਜਨ ਸਿੰਘ ਮਨਾਵਾਂ, ਸ੍ਰ: ਬਲਵਿੰਦਰ ਸਿੰਘ ਜੌੜਾਸਿੰਘਾ, ਸ੍ਰ: ਪਰਮਜੀਤ ਸਿੰਘ ਸਰੋਆ, ਸ੍ਰ: ਮਹਿੰਦਰ ਸਿੰਘ ਆਹਲੀ ਤੇ ਸ੍ਰ: ਸੁਖਦੇਵ ਸਿੰਘ ਭੂਰਾ ਕੋਹਨਾ ਵਧੀਕ ਸਕੱਤਰ, ਸ੍ਰ: ਸਤਿੰਦਰ ਸਿੰਘ ਨਿਜੀ ਸਹਾਇਕ, ਸ੍ਰ: ਗੁਰਿੰਦਰ ਸਿੰਘ ਦੇਵੀਦਾਸਪੁਰਾ ਪੀ ਏ , ਸ੍ਰ: ਪ੍ਰਤਾਪ ਸਿੰਘ ਮੈਨੇਜਰ, ਸ੍ਰ:ਕੁਲਵਿੰਦਰ ਸਿੰਘ ‘ਰਮਦਾਸ’ ਇੰਚਾਰਜ ਪਬਲੀਸਿਟੀ, ਹੈਦਰਾਬਾਦ ਗੁਰਦੁਆਰਾ ਸਾਹਿਬ ਦੇ ਮੀਤ ਪ੍ਰਧਾਨ ਸ੍ਰ: ਹਰਮਿੰਦਰ ਸਿੰਘ, ਸ੍ਰ: ਲਾਹੌਰ ਸਿੰਘ ਸਕੱਤਰ, ਸ੍ਰ: ਪ੍ਰਮੇਸ਼ਵਰ ਸਿੰਘ ਤੇ ਸ੍ਰ: ਦਵਿੰਦਰ ਸਿੰਘ ਆਦਿ ਮੌਜੂਦ ਸਨ।