ਅੰਮ੍ਰਿਤਸਰ 7 ਨਵੰਬਰ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸਾਹਿਬ ਭਗਤ ਰਵੀਦਾਸ ਜੀ, ਅੱਡਾ ਰਾਏਕੋਟ ਜਗਰਾਓਂ ਦੇ ਬਾਹਰ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਬਾਰ-ਬਾਰ ਗੁਰਬਾਣੀ ਦੀ ਬੇਅਦਬੀ ਹੋਣਾ ਕਿਸੇ ਸੋਚੀ ਸਮਝੀ ਸਾਜਿਸ਼ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਜੋ ਲੋਕ  ਐਸੀਆਂ ਕੋਝੀਆਂ ਹਰਕਤਾਂ ਕਰ ਰਹੇ ਹਨ ਉਹ ਸਿੱਖ ਕੌਮ ਵਿੱਚ ਅਸ਼ਾਂਤੀ ਪੈਦਾ ਕਰਨ ਤੇ ਪੰਜਾਬ ਦੇ ਮਹੌਲ ਨੂੰ ਅਸ਼ਾਂਤ ਕਰਨਾ ਚਾਹੁੰਦੇ ਹਨ।

ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਪੰਥ ਦੋਖੀਆਂ ਦੀ ਜਲਦ ਤੋਂ ਜਲਦ ਭਾਲ ਕਰਵਾ ਕੇ ਕਾਨੂੰਨ ਅਨੁਸਾਰ ਉਨ੍ਹਾਂ ਤੇ ਸ਼ਿਕੰਜਾ ਕੱਸੇ ਤਾਂ ਜੋ ਦਿਨੋ ਦਿਨ ਵਿਗੜ ਰਿਹਾ ਪੰਜਾਬ ਦਾ ਮਾਹੌਲ ਖਰਾਬ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਅਮਨ ਸ਼ਾਂਤੀ ਬਣਾਏ ਰੱਖਣ ਲਈ ਸਰਕਾਰ ਇਸ ਸਬੰਧੀ ਕੋਈ ਢੁਕਵੇਂ ਕਦਮ ਚੁੱਕੇ।