ਅੰਮ੍ਰਿਤਸਰ 24 ਅਗਸਤ- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਹਰ ਸਾਲ ਲਈ ਜਾਂਦੀ ਧਾਰਮਿਕ ਪ੍ਰੀਖਿਆ ਵਿੱਚ ਦਰਜਾ-ਬ-ਦਰਜਾ ਅੱਵਲ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ, ਦੀਨਾਨਗਰ ਵਿਖੇ ਆਯੋਜਿਤ ਸਮਾਗਮ ਵਿੱਚ ਸਰਟੀਫਿਕੇਟ ਅਤੇ ਵਿਸ਼ੇਸ਼ ਇਨਾਮ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਬੱਚਿਆਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਮੈਨੂੰ ਬੇਹੱਦ ਖ਼ੁਸ਼ੀ ਮਹਿਸੂਸ ਹੋ ਰਹੀ ਹੈ ਕਿ ਇਸੇ ਕਾਲਜ ਦੀਆਂ ਵਿਦਿਆਰਥਣਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਲਈ ਜਾਂਦੀ ਧਾਰਮਿਕ ਪ੍ਰੀਖਿਆ ਵਿੱਚ ਦੂਜੇ ਤੇ ਤੀਜੇ ਸਥਾਨ ਵਿੱਚ ਚੰਗੀਆਂ ਪੁਜੀਸ਼ਨਾਂ ਹਾਸਲ ਕਰਕੇ ਵਜੀਫ਼ੇ ਪ੍ਰਾਪਤ ਕੀਤੇ ਹਨ।ਇਸ ਪ੍ਰੀਖਿਆ ਵਿੱਚ ਭਾਗ ਲੈਣ ਵਾਲੇ ਬੱਚਿਆਂ ਦਾ ਧਾਰਮਿਕ ਬੋਧ ਵਿਸ਼ਾਲ ਪੱਧਰ ‘ਤੇ ਇਸ ਗੱਲ ਤੋਂ ਪਰਖਿਆ ਜਾ ਸਕਦਾ ਹੈ ਕਿ ਉਨ੍ਹਾਂ ਦੀ ਸਿੱਖ ਧਰਮ ਪ੍ਰਤੀ ਵਧੇਰੇ ਰੁਚੀ ਹੈ।ਉਨ੍ਹਾਂ ਕਾਲਜ ਦੀ ਪ੍ਰਿੰਸੀਪਲ ਮੈਡਮ ਨਿਰਮਲ ਪਾਂਧੀ ਤੇ ਸਟਾਫ਼ ਨੂੰ ਵਧਾਈ ਦਿੰਦਿਆਂ ਇਸ ਨੂੰ ਨਿਰੰਤਰ ਜਾਰੀ ਰੱਖਣ ਲਈ ਕਿਹਾ।ਇਸ ਤੋਂ ਪਹਿਲਾਂ ਦੀਨਾਨਗਰ ਕਾਲਜ ਵਿੱਚ ਪੁੱਜਣ ‘ਤੇ ਕਾਲਜ ਦੇ ਵਿਦਿਆਰਥੀਆਂ, ਸਟਾਫ਼ ਨੇ ਜਥੇਦਾਰ ਅਵਤਾਰ ਸਿੰਘ  ਦਾ ਨਿੱਘਾ ਸਵਾਗਤ ਕੀਤਾ।

ਇਸ ਮੌਕੇ ਸ. ਨਰਿੰਦਰ ਸਿੰਘ ਵਾੜਾ, ਸ. ਹਰਜੀਤ ਸਿੰਘ ਪ੍ਰਧਾਨ, ਸ. ਰਜਿੰਦਰ ਸਿੰਘ ਬਹਿਰਾਮਪੁਰ, ਸ. ਮਹਿੰਦਰ ਸਿੰਘ, ਸ.ਨਿਰਮਲ ਸਿੰਘ ਖਾਲਿਜਪੁਰ, ਬਾਬਾ ਅਵਤਾਰ ਸਿੰਘ, ਸ. ਬਲਵਿੰਦਰ ਸਿੰਘ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਕਾਲਜ ਸਮਾਗਮ ਵਿੱਚ ਹਾਜ਼ਰ ਸਨ।