ਅੰਮ੍ਰਿਤਸਰ : 25 ਅਕਤੂਬਰ (    ) ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ੍ਰ: ਦਿਲਜੀਤ ਸਿੰਘ ਬੇਦੀ ਨੇ ਦਫਤਰ ਤੋਂ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਤ੍ਰਿੰਗ ਕਮੇਟੀ ਵੱਲੋਂ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਜਾਂ ਪਿਆਰਿਆਂ ਦੀਆਂ ਸੇਵਾਵਾਂ ਬਹਾਲ ਕਰ ਦਿੱਤੀਆਂ ਹਨ।