ਅੰਮ੍ਰਿਤਸਰ 31 ਅਕਤੂਬਰ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬੀ ਟ੍ਰਿਬਿਊਨ ਅਖ਼ਬਾਰ ਦੇ ਮੁੱਖ ਸੰਪਾਦਕ ਸ. ਸੁਰਿੰਦਰ ਸਿੰਘ ਤੇਜ ਦੀ ਧਰਮ ਪਤਨੀ ਬੀਬੀ ਤੇਜਿੰਦਰ ਕੌਰ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪ੍ਰੀਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
ਇਥੋਂ ਜਾਰੀ ਪ੍ਰੈੱਸ ਬਿਆਨ ‘ਚ ਉਨ੍ਹਾਂ ਕਿਹਾ ਕਿ ਬੀਬੀ ਜੀ ਸਾਊ ਸੁਭਾਅ ਦੇ ਮਾਲਿਕ ਸਨ ਅਤੇ ਪ੍ਰਮਾਤਮਾ ਨੂੰ ਮੰਨਣ ਵਾਲੇ ਸਨ, ਪਰ ਪ੍ਰਮੇਸ਼ਰ ਦਾ ਭਾਣਾ ਅਟੱਲ ਹੈ, ਉਸ ਅੱਗੇ ਕਿਸੇ ਦਾ ਜੋਰ ਨਹੀਂ।ਬੀਬੀ ਜੀ ਦੇ ਅਕਾਲ ਚਲਾਣੇ ਨਾਲ ਪ੍ਰੀਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਉਨ੍ਹਾਂ ਕਿਹਾ ਅਰਦਾਸ ਹੈ ਕਿ ਸਤਿਗੁਰੂ ਜੀ ਬੀਬੀ ਜੀ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ ਪਿੱਛੇ ਸ. ਸੁਰਿੰਦਰ ਸਿੰਘ ਤੇਜ ਤੇ ਉਨ੍ਹਾਂ ਦੇ ਪ੍ਰੀਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।