ਅੰਮ੍ਰਿਤਸਰ 12 ਜਨਵਰੀ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਸਿੱਧ ਢਾਡੀ ਭਾਈ ਗੁਰਬਖ਼ਸ਼ ਸਿੰਘ ਅਲਬੇਲਾ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
ਇਥੋਂ ਜਾਰੀ ਪ੍ਰੈੱਸ ਬਿਆਨ ‘ਚ ਉਨ੍ਹਾਂ ਕਿਹਾ ਕਿ ਭਾਈ ਗੁਰਬਖ਼ਸ਼ ਸਿੰਘ ਸਾਊ ਸੁਭਾਅ ਦੇ ਮਾਲਿਕ ਤੇ ਪ੍ਰਮਾਤਮਾ ਨੂੰ ਮੰਨਣ ਵਾਲੇ ਸਨ ਜਿਨ੍ਹਾਂ ਨੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ‘ਚ ਵੱਡਮੁੱਲਾ ਯੋਗਦਾਨ ਪਾਇਆ ਹੈ, ਪਰ ਪਰਮਾਤਮਾ ਦਾ ਭਾਣਾ ਅਟੱਲ ਹੈ, ਉਸ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲਦਾ।ਉਨ੍ਹਾਂ ਕਿਹਾ ਕਿ ਭਾਈ ਗੁਰਬਖ਼ਸ਼ ਸਿੰਘ ਦੇ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।ਉਨ੍ਹਾਂ ਕਿਹਾ ਕਿ ਅਰਦਾਸ ਹੈ ਸਤਿਗੁਰੂ ਜੀ ਭਾਈ ਗੁਰਬਖ਼ਸ਼ ਸਿੰਘ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ ਪਿੱਛੇ ਪ੍ਰੀਵਾਰ ਤੇ ਸਾਕ-ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।