asinghਅੰਮ੍ਰਿਤਸਰ 22 ਫਰਵਰੀ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਲੇਸ਼ੀਆ ਵਿੱਚ ਕੁਆਲਾਲੰਪੁਰ ਦੇ ਸ. ਅਮਰ ਸਿੰਘ ਨੂੰ ਪੁਲੀਸ ਵਿਭਾਗ ਦਾ ਮੁਖੀ ਬਣਾਏ ਜਾਣ ‘ਤੇ ਵਧਾਈ ਦਿੱਤੀ ਹੈ।
ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿੱਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸ. ਅਮਰ ਸਿੰਘ ਨੂੰ ਮਲੇਸ਼ੀਆ ਦੇ ਕੁਆਲਾਲੰਪੁਰ ਵਿੱਚ ਪੁਲੀਸ ਮੁਖੀ ਥਾਪੇ ਜਾਣ ਨਾਲ ਦੇਸ਼-ਵਿਦੇਸ਼ ਵਿੱਚ ਵਸਦੇ ਸਿੱਖਾਂ ਦਾ ਸਿਰ ਮਾਣ ਨਾਲ ਉੱਚਾ ਹੋ ਗਿਆ ਹੈ।ਉਨ੍ਹਾਂ ਕਿਹਾ ਕਿ ਸ. ਅਮਰ ਸਿੰਘ ਵੱਲੋਂ ਮਲੇਸ਼ੀਆ ਵਰਗੇ ਮੁਲਕ ਵਿੱਚ ਰਹਿੰਦੇ ਹੋਏ ਏਨੇ ਵੱਡੇ ਰੁਤਬੇ ਨੂੰ ਹਾਸਲ ਕਰਨਾ ਵੱਡਮੁੱਲੀ ਤੇ ਸ਼ਲਾਘਾਯੋਗ ਪ੍ਰਾਪਤੀ ਹੈ ਤੇ ਇਸ ਨਾਲ ਪੂਰੀ ਸਿੱਖ ਕੌਮ ਦਾ ਸਿਰ ਉੱਚਾ ਹੋਇਆ ਹੈ।ਉਨ੍ਹਾਂ ਕਿਹਾ ਕਿ ਅੱਜ ਸਿੱਖ ਵਿਸ਼ਵ ਪੱਧਰ ਤੇ ਦੁਨੀਆਂ ਦੇ ਜਿਸ ਕੋਨੇ ਵਿੱਚ ਵੀ ਵਸ ਰਹੇ ਹਨ ਉਨ੍ਹਾਂ ਆਪਣੀ ਮਿਹਨਤ ਤੇ ਲਗਨ ਸਦਕਾ ਪੰਜਾਬ ਅਤੇ ਪੰਜਾਬੀਅਤ ਦਾ ਪੂਰੀ ਦੁਨੀਆਂ ਵਿੱਚ ਨਾਮ ਰੌਸ਼ਨ ਕੀਤਾ ਹੈ।ਉਨ੍ਹਾਂ ਕਿਹਾ ਕਿ ਬੇਸ਼ੱਕ ਸਿੱਖ ਕੌਮ ਘੱਟ ਗਿਣਤੀ ਵਜੋਂ ਜਾਣੀ ਜਾਂਦੀ ਹੈ, ਪਰ ਇਨ੍ਹਾਂ ਦੀ ਕਾਰਗੁਜਾਰੀ ਨੇ ਦੁਨੀਆਂ ਵਿੱਚ ਇਨ੍ਹਾਂ ਦੇ ਅਕਸ ਨੂੰ ਵੱਡੇ ਪੱਧਰ ਤੇ ਉਭਾਰਿਆ ਹੈ।