ਅਧਿਕਾਰੀ ਤੇ ਕਰਮਚਾਰੀ ਇਕ ਟੀਮ ਵਾਂਗ ਅਗੋਂ ਵੀ ਇਸੇ ਤਰਾਂ ਕੰਮ ਕਰਨ:-ਡਾ. ਰੂਪ ਸਿੰਘ

ਸ੍ਰ੍ਰੀ ਅੰਮ੍ਰਿਤਸਰ: 22 ਜੂਨ- ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਅਧਿਕਾਰੀ ਤੇ ਕਰਮਚਾਰੀਆਂ ਨੇ ਇਕ ਟੀਮ ਵਾਂਗ ਦਿਨ ਰਾਤ ਕੰਮ ਕੀਤਾ ਹੈ ਜੋ ਸ਼ਲਾਘਾਯੋਗ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਡਾਕਟਰ ਰੂਪ ਸਿੰਘ ਤੇ ਸ. ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੇ ਪ੍ਰਬੰਧਕੀ ਬਲਾਕ ਦੇ ਇਕੱਤਰਤਾ ਘਰ ਵਿੱਚ ਅਧਿਕਾਰੀ ਤੇ ਕਰਮਚਾਰੀਆਂ ਨੂੰ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤਰਫੋਂ ਸਨਮਾਨਤ ਕਰਦੇ ਸਮੇਂ ਕੀਤਾ।

ਉਕਤ ਅਧਿਕਾਰੀਆਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ, ਮੀਤ ਸਕੱਤਰ ਤੇ ਦਰਜਾ-ਬ-ਦਰਜਾ ਸਮੂਹ ਕਰਮਚਾਰੀਆਂ ਨੇ ਗੁਰੂ ਸਾਹਿਬਾਨ ਦੀ ਛੋਹ ਪ੍ਰਾਪਤ ਸ਼ਸ਼ਤਰ ਤੇ ਨਿਸ਼ਾਨੀਆਂ ਵਾਲੇ ਨਗਰ ਕੀਰਤਨ ਅਤੇ 17 ਜੂਨ ਤੋਂ 19 ਜੂਨ ਤੱਕ ਸ੍ਰੀ ਅਨੰਦਪੁਰ ਸਾਹਿਬ ਦੇ ਸਥਾਪਨਾ ਦਿਵਸ ਸਬੰਧੀ ਹੋਏ ਸਮੂਚੇ ਸਮਾਗਮਾਂ ਸਮੇਂ ਬਹੁਤ ਹੀ ਲਗਨ ਮਿਹਨਤ ਨਾਲ ਡਿਊਟੀ ਨਿਭਾਈ ਹੈ ਜੋ ਬਹੁਤ ਹੀ ਸ਼ਲਾਘਾਯੋਗ ਹੈ ਉਨ੍ਹਾਂ ਕਿਹਾ ਕਿ ਸਤਿਕਾਰ ਯੋਗ ਪ੍ਰਧਾਨ ਸਾਹਿਬ ਦਾ ਆਦੇਸ਼ ਹੋਇਆ ਕਿ ਇਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਨਮਾਨ ਕੀਤਾ ਜਾਵੇ ਉਨ੍ਹਾਂ ਕਿਹਾ ਕਿ ਸਾਨੂੰ ਇਸੇ ਤਰਾਂ ਅਗੋਂ ਵੀ ਗੁਰੂ ਘਰ ਨੂੰ ਸਮਰਪਤ ਹੋ ਕੇ ਪੂਰੀ ਲਗਨ ਨਾਲ ਕੰਮ ਕਰਨਾ ਚਾਹੀਦਾ ਹੈ ਤਾਂ ਕਿ ਸੰਸਥਾ ਦਾ ਨਾਮ ਹੋਰ ਉੱਚਾ ਹੋਵੇ।

ਇਸ ਮੌਕੇ ਡਾਕਟਰ ਰੂਪ ਸਿੰਘ, ਸ. ਮਨਜੀਤ ਸਿੰਘ ਤੇ ਸ. ਅਵਤਾਰ ਸਿੰਘ ਸਕੱਤਰ, ਨੇ ਪ੍ਰਧਾਨ ਸਾਹਿਬ ਵੱਲੋਂ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਹਰਭਜਨ ਸਿੰਘ ਮਨਾਵਾਂ, ਸ. ਰਣਜੀਤ ਸਿੰਘ, ਸ. ਸੁਖਦੇਵ ਸਿੰਘ ਭੂਰਾਕੋਹਨਾ ਤੇ ਸ. ਮਹਿੰਦਰ ਸਿੰਘ ਆਹਲੀ, ਮੀਤ ਸਕੱਤਰ ਸ. ਭੁਪਿੰਦਰਪਾਲ ਸਿੰਘ, ਸ. ਸਕੱਤਰ ਸਿੰਘ, ਸ. ਜਗਜੀਤ ਸਿੰਘ, ਸ. ਸੰਤੋਖ ਸਿੰਘ ਤੇ ਸ. ਜਸਵਿੰਦਰ ਸਿੰਘ ਦੀਨਪੁਰ, ਸ. ਤਰਵਿੰਦਰ ਸਿੰਘ, ਸ. ਹਰਜੀਤ ਸਿੰਘ, ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ ਅਤੇ ਸ. ਜਤਿੰਦਰ ਸਿੰਘ ਵਧੀਕ ਮੈਨੇਜਰ ਆਦਿ ਦਾ ਸਿਰੋਪਾਓ, ਲੋਈ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।