ਸੰਤ ਬਾਬਾ ਲਾਭ ਸਿੰਘ ਕਿਲ੍ਹਾ ਅਨੰਦਗੜ੍ਹ ਵਾਲੇ ਅਤੇ ਪਾਵਰਕਾਮ ਦਾ ਕੀਤਾ ਧੰਨਵਾਦ

1-12ਅੰਮ੍ਰਿਤਸਰ ੨੪ ਸਤੰਬਰ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿੱਚ ਨਵੀਆਂ ਬਣੀਆਂ ਭੱਠੀਆਂ ਤੇ ਸ਼ੈੱਡ ਦਾ ਉਦਘਾਟਨ ਕੀਤਾ ਅਤੇ ੬੬ ਕੇ ਵੀ ਗਰਿੱਡ ਦਾ ਨੀਂਹ ਪੱਥਰ ਰੱਖਿਆ। ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਜਥੇ ਭਾਈ ਸਿਮਰਨਜੀਤ ਸਿੰਘ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ ਤੇ ਹੁਕਮਨਾਮਾ ਗਿਆਨੀ ਬਲਜਿੰਦਰ ਸਿੰਘ ਗ੍ਰੰਥੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਨੇ ਲਿਆ।
ਸੰਗਤਾਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰ ਦੀਆਂ ਤਿੰਨ ਨਵੀਆਂ ਬਣੀਆਂ ਭੱਠੀਆਂ ਅਤੇ ਸ਼ੈੱਡ ਦੀ ਸੇਵਾ ਸ਼੍ਰੋਮਣੀ ਕਮੇਟੀ ਵੱਲੋਂ ਸੰਤ ਬਾਬਾ ਲਾਭ ਸਿੰਘ ਜੀ ਕਿਲ੍ਹਾ ਅਨੰਦਗੜ੍ਹ ਸਾਹਿਬ ਨੂੰ ਸੌਂਪੀ ਗਈ ਸੀ ਜੋ ਉਨ੍ਹਾਂ ਅੱਜ ਸ਼੍ਰੋਮਣੀ ਕਮੇਟੀ ਨੂੰ ਸੌਂਪ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਨੇ ਆਪਣੇ ਸਿੱਖਾਂ ਨੂੰ ਮੁੱਢ ਤੋਂ ਹੀ ਸੇਵਾ ਅਤੇ ਸਿਮਰਨ ਦੇ ਸਿਧਾਂਤ ਦੀ ਬਖਸ਼ਿਸ਼ ਕੀਤੀ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਸ਼ੁਰੂ ਕੀਤੀ ਲੰਗਰ ਦੀ ਪ੍ਰਥਾ ਨੂੰ ਸ੍ਰੀ ਗੁਰੂ ਅੰਗਦ ਦੇਵ ਜੀ ਨੇ ਅੱਗੇ ਤੋਰਿਆ ਅਤੇ ਫਿਰ ਸ੍ਰੀ ਗੁਰੂ ਅਮਰਦਾਸ ਜੀ ਨੇ ‘ਪਹਿਲਾਂ ਪੰਗਤ ਪਾਛੈ ਸੰਗਤ’ ਦਾ ਆਦੇਸ਼ ਦੇ ਕੇ ਇਸ ਪ੍ਰਥਾ ਨੂੰ ਸੁਰਜੀਤ ਰੱਖਦਿਆਂ ਊਚ-ਨੀਚ ਅਤੇ ਜਾਤ-ਪਾਤ ਦੇ ਭਿੰਨ ਭੇਦ ਨੂੰ ਮਿਟਾ ਦਿੱਤਾ ਤੇ ਇਸੇ ਤਰ੍ਹਾਂ ਦੂਸਰੇ ਗੁਰੂ ਸਾਹਿਬਾਨ ਨੇ ਇਸ ਪ੍ਰਥਾ ਨੂੰ ਕਾਇਮ ਰੱਖਿਆ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਬਖਸ਼ੇ ਇਸ ਸਿਧਾਂਤ ਤੇ ਪਹਿਰਾ ਦੇਂਦੇ ਹੋਏ ਜਿੱਥੇ ਕਿਤੇ ਵੀ ਗੁਰਦੁਆਰੇ ਸਾਹਿਬਾਨ ਸਥਿਤ ਹਨ ਉਸ ਅਸਥਾਨ ਤੇ ਹੀ ਗੁਰੂ ਸਾਹਿਬਾਨ ਵੱਲੋਂ ਬਖਸ਼ੀ ਲੰਗਰ ਦੌਲਤ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਂਦਾ ਹੈ।ਉਨ੍ਹਾਂ ਕਿਹਾ ਕਿ ਦੂਰ ਦੁਰਾਡੇ ਤੋਂ ਆਈਆਂ ਸੰਗਤਾਂ ਗੁਰੂ ਕਾ ਲੰਗਰ ਛਕ ਕੇ ਤ੍ਰਿਪਤ ਹੁੰਦੀਆਂ ਹਨ ਤੇ ਸਤਿਗੁਰੂ ਪਾਤਸ਼ਾਹ ਦਾ ਸ਼ੁਕਰਾਨਾ ਕਰਦੀਆਂ ਹਨ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ ਤੇ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੂੰ ਲੰਗਰ ਛਕਾਇਆ ਜਾਂਦਾ ਹੈ।
ਉਨ੍ਹਾਂ ਇਸ ਮੌਕੇ ਸੰਤ ਬਾਬਾ ਲਾਭ ਸਿੰਘ ਜੀ ਕਿਲ੍ਹਾ ਅਨੰਦਗੜ੍ਹ ਸਾਹਿਬ ਦਾ ਧੰਨਵਾਦ ਕਰਦਿਆਂ ਉਨ੍ਹਾ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਇਸ ਦੇ ਇਲਾਵਾ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਜੀ ਵੇਦਾਂਤੀ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਬਾਬਾ ਲੱਖਾ ਸਿੰਘ, ਬਾਬਾ ਸੁਬੇਗ ਸਿੰਘ, ਬਾਬਾ ਹਰਭਜਨ ਸਿੰਘ ਭਲਵਾਨ, ਬਾਬਾ ਸਤਨਾਮ ਸਿੰਘ, ਬਾਬਾ ਵਾਹਿਗੁਰੂ ਸਿੰਘ, ਬਾਬਾ ਮੇਜਰ ਸਿੰਘ, ਸ੍ਰ: ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ, ਸ੍ਰ: ਮਗਵਿੰਦਰ ਸਿੰਘ ਖਾਪੜਖੇੜੀ ਮੈਂਬਰ ਤੇ ਬਾਬਾ ਹਰੀ ਸਿੰਘ ਈਸਾਪੁਰ ਨੂੰ ਸਨਮਾਨਿਤ ਕੀਤਾ।
ਜਥੇਦਾਰ ਅਵਤਾਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਉਸ ਦੇ ਆਸ ਪਾਸ ਦੇ ਇਲਾਕਿਆਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਜਾਰੀ ਰੱਖਣ ਲਈ ੬੬ ਕੇ ਵੀ ਦੇ ਗਰਿੱਡ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਕਿਹਾ ਕਿ ਇਸ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਇਸ ਨਾਲ ਲਗਦੇ ਇਲਾਕਿਆਂ ਦੀ ਬਿਜਲੀ ਸਪਲਾਈ ਲਗਾਤਾਰ ਜਾਰੀ ਰਹਿ ਸਕੇਗੀ।ਉਨ੍ਹਾਂ ਇਸ ਮੌਕੇ ਪਾਵਰਕਾਮ ਦੇ ਐਸ ਈ ਸ੍ਰੀ ਐਸ ਕੇ ਚਾਵਲਾ ਤੇ ਉਨ੍ਹਾਂ ਨਾਲ ਆਏ ਇੰਜੀਨੀਅਰਾਂ ਨੂੰ ਸਨਮਾਨਿਤ ਕੀਤਾ।
ਇਸ ਮੌਕੇ ਸ੍ਰ: ਹਰਚਰਨ ਸਿੰਘ ਮੁੱਖ ਸਕੱਤਰ, ਸ੍ਰ: ਮਨਜੀਤ ਸਿੰਘ ਸਕੱਤਰ, ਸ੍ਰ: ਦਿਲਜੀਤ ਸਿੰਘ ਬੇਦੀ, ਸ੍ਰ: ਬਲਵਿੰਦਰ ਸਿੰਘ ਜੌੜਾਸਿੰਘਾ, ਸ੍ਰ: ਮਹਿੰਦਰ ਸਿੰਘ ਆਹਲੀ, ਸ੍ਰ: ਸੁਖਦੇਵ ਸਿੰਘ ਭੂਰਾਕੋਹਨਾ ਤੇ ਸ੍ਰ; ਬਿਜੈ ਸਿੰਘ ਵਧੀਕ ਸਕੱਤਰ, ਸ੍ਰ: ਪਰਮਜੀਤ ਸਿੰਘ ਮੁੰਡਾ ਪਿੰਡ, ਸ੍ਰ: ਸਕੱਤਰ ਸਿੰਘ, ਸ੍ਰ: ਇਕਬਾਲ ਸਿੰਘ ਮੁਖੀ ਵਧੀਕ ਮੈਨੇਜਰ, ਸ੍ਰ: ਗੁਰਬਚਨ ਸਿੰਘ ਤੇ ਸ੍ਰ: ਕੁਲਵਿੰਦਰ ਸਿੰਘ ਮੀਤ ਸਕੱਤਰ, ਸ੍ਰ: ਸੁਲੱਖਣ ਸਿੰਘ, ਸ੍ਰ: ਗੁਰਿੰਦਰ ਸਿੰਘ ਤੇ ਸ੍ਰ: ਰਘਬੀਰ ਸਿੰਘ ਮੰਡ ਮੈਨੇਜਰ, ਸ੍ਰ: ਪਰਮਜੀਤ ਸਿੰਘ, ਸ੍ਰ: ਗੁਰਪ੍ਰੀਤ ਸਿੰਘ ਮੀਤ ਮੈਨੇਜਰ, ਸ੍ਰ: ਗੁਰਿੰਦਰ ਸਿੰਘ ਨਿਜੀ ਸਹਾਇਕ, ਸ੍ਰ: ਰਣਜੀਤ ਸਿੰਘ ਖਾਲਸਾ ਮੀਡੀਆ ਸਲਾਹਕਾਰ, ਸ੍ਰ: ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ, ਸ੍ਰ: ਕਰਮਜੀਤ ਸਿੰਘ ਤੇ ਸ੍ਰ: ਕਰਨਦੀਪ ਸਿੰਘ ਇੰਚਾਰਜ, ਸ੍ਰ: ਲਖਵਿੰਦਰ ਸਿੰਘ ਬੱਦੋਵਾਲ ਵਧੀਕ ਮੈਨੇਜਰ, ਸ਼੍ਰੋਮਣੀ ਕਮੇਟੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਟਾਫ਼ ਦੇ ਇਲਾਵਾ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।