ਅੰਮ੍ਰਿਤਸਰ : 11 ਜੂਨ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰ: ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ ਦੇ ਵੱਡੇ ਭਰਾਤਾ ਸ੍ਰ: ਹਰਜੀਤ ਸਿੰਘ ਬੇਦੀ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਇਸ ਦੇ ਨਾਲ ਹੀ ਸ੍ਰ: ਰੂਪ ਸਿੰਘ, ਸ੍ਰ: ਮਨਜੀਤ ਸਿੰਘ ਤੇ ਸ੍ਰ: ਅਵਤਾਰ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਸ੍ਰ: ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ, ਸ. ਸਤਬੀਰ ਸਿੰਘ ਸਾਬਕਾ ਸਕੱਤਰ ਤੇ ਸ੍ਰ: ਜਗਜੀਤ ਸਿੰਘ ਮੀਤ ਸਕੱਤਰ ਧਰਮ ਪ੍ਰਚਾਰ ਕਮੇਟੀ ਨੇ ਵੀ ਸ੍ਰ: ਬੇਦੀ ਨਾਲ ਅਫ਼ਸੋਸ ਪ੍ਰਗਟ ਕੀਤਾ ਹੈ।
ਸ੍ਰ: ਹਰਜੀਤ ਸਿੰਘ ਬੇਦੀ, ਬੇਦੀ ਲਾਲ ਸਿੰਘ ਸਾਹਿਤਕਾਰ ਦੇ ਸਪੁੱਤਰ ਤੇ ਡਾ: ਹਰਚੰਦ ਸਿੰਘ ਬੇਦੀ ਤੇ ਸ੍ਰ: ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ ਦੇ ਵੱਡੇ ਭਰਾ ਸਨ।ਉਹ ਆਪਣੇ ਪਿੱਛੇ ਚਾਰ ਬੇਟੀਆਂ ਤੇ ਇਕ ਬੇਟਾ ਛੱਡ ਗਏ।
ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸ੍ਰ: ਹਰਜੀਤ ਸਿੰਘ ਬੇਦੀ ਉਘੇ ਸਮਾਜ ਸੇਵੀ ਤੇ ਸਾਹਿਤਕਾਰ ਸਨ, ਉਨ੍ਹਾਂ ਦੇ ਅਕਾਲ ਚਲਾਣਾ ਕਰ ਜਾਣ ਤੇ ਸਮਾਜ ਅਤੇ ਸਾਹਿਤ ਜਗਤ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।ਪਰ ਅਕਾਲ ਪੁਰਖ ਦਾ ਭਾਣਾ ਅਟੱਲ ਹੈ ਤੇ ਉਸ ਅੱਗੇ ਕਿਸੇ ਦਾ ਜੋਰ ਨਹੀਂ ਚੱਲਦਾ। ਉਨ੍ਹਾਂ ਕਿਹਾ ਮੇਰੀ ਪ੍ਰਮਾਤਮਾ ਅੱਗੇ ਅਰਦਾਸ ਹੈ ਕਿ ਉਹ ਸ੍ਰ: ਹਰਜੀਤ ਸਿੰਘ ਬੇਦੀ ਦੀ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਿੱਛੇ ਪ੍ਰੀਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।