ਅੰਮ੍ਰਿਤਸਰ : 10 ਜੂਨ (     ) ਜਥੇਦਾਰ ਅਵਤਾਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਤ ਬਾਬਾ ਦਰਸ਼ਨ ਸਿੰਘ ਜੀ ਡੇਰਾ ਜੋਤੀ ਸਰੂਪ ਸ੍ਰੀ ਫ਼ਤਹਿਗੜ੍ਹ ਸਾਹਿਬ ਵਾਲਿਆਂ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਬਾਬਾ ਦਰਸ਼ਨ ਸਿੰਘ ਜੀ ਨੇ ਸਾਰੀ ਜ਼ਿੰਦਗੀ ਗੁਰੂ ਘਰਾਂ ਦੀ ਸੇਵਾ ਕਰਵਾਉਣ ਤੇ ਪ੍ਰਮਾਤਮਾ ਦੀ ਪ੍ਰੇਮਾ ਭਗਤੀ ਵਿੱਚ ਬਿਤਾਈ।

ਉਨ੍ਹਾਂ ਕਿਹਾ ਕਿ ਬਾਬਾ ਜੀ ਵੱਲੋਂ ਕਰਵਾਈਆਂ ਗਈਆਂ ਗੁਰਧਾਮਾਂ ਦੀਆਂ ਸੇਵਾਵਾਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ।ਉਨ੍ਹਾਂ ਕਿਹਾ ਕਿ ਬਾਬਾ ਜੀ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਤੇ ਪੰਥ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।ਪਰ ਸਤਿਗੁਰੂ ਦਾ ਭਾਣਾ ਅਟੱਲ ਹੈ ਤੇ ਉਸ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲਦਾ।