asinghਅੰਮ੍ਰਿਤਸਰ 5 ਮਾਰਚ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ. ਅਮਰਜੀਤ ਸਿੰਘ ਭਾਟੀਆ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਲੁਧਿਆਣਾ ਦੇ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

ਇਥੋਂ ਜਾਰੀ ਪ੍ਰੈੱਸ ਬਿਆਨ ‘ਚ ਉਨ੍ਹਾਂ ਕਿਹਾ ਕਿ ਸ. ਅਮਰਜੀਤ ਸਿੰਘ ਭਾਟੀਆ ਨੇ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਵਜੋਂ ਪੰਥ ਤੇ ਸਮਾਜ ਪ੍ਰਤੀ ਆਪਣੀਆ ਵੱਡਮੁੱਲੀਆ ਸੇਵਾਵਾਂ ਨਿਭਾਈਆ।ਉਨ੍ਹਾਂ ਕਿਹਾ ਕਿ ਸ. ਅਮਰਜੀਤ ਸਿੰਘ ਭਾਟੀਆ ਦੇ ਅਕਾਲ ਚਲਾਣੇ ਨਾਲ ਸਿੱਖ ਪੰਥ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ, ਪਰ ਪਰਮਾਤਮਾ ਦਾ ਭਾਣਾ ਅਟੱਲ ਹੈ, ਉਸ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲਦਾ।ਉਨ੍ਹਾਂ ਕਿਹਾ ਕਿ ਮੇਰੀ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਅੱਗੇ ਅਰਦਾਸ ਹੈ ਕਿ ਸਤਿਗੁਰੂ ਸ. ਅਮਰਜੀਤ ਸਿੰਘ ਭਾਟੀਆ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ ਤੇ ਪਿੱਛੇ ਪ੍ਰੀਵਾਰ ਅਤੇ ਸਾਕ-ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।