asinghਅੰਮ੍ਰਿਤਸਰ 26 ਫਰਵਰੀ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸਵ: ਜਥੇਦਾਰ ਮੋਹਨ ਸਿੰਘ ਤੁੜ ਦੇ ਸਪੁੱਤਰ ਸ. ਤਰਲੋਚਨ ਸਿੰਘ ਤੁੜ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।
ਇਥੋਂ ਜਾਰੀ ਪ੍ਰੈੱਸ ਬਿਆਨ ‘ਚ ਉਨ੍ਹਾਂ ਕਿਹਾ ਕਿ ਸ. ਤਰਲੋਚਨ ਸਿੰਘ ਪਹਿਲੀ ਵਾਰ ਸ਼੍ਰੋਮਣੀ ਅਕਾਲੀ ਦਲ ਵੱਲੋਂ ੧੯੮੫ ਵਿੱਚ ਚੋਣ ਲੜ ਕੇ ਮੈਂਬਰ ਪਾਰਲੀਮੈਂਟ ਬਣੇ ਅਤੇ ਬਾਅਦ ਵਿੱਚ ੧੯੯੮ ਤੇ ੧੯੯੯ ਵਿੱਚ ਦੋ ਵਾਰੀ ਮੈਂਬਰ ਪਾਰਲੀਮੈਂਟ ਚੁਣੇ ਗਏ।ਉਨ੍ਹਾਂ ਕਿਹਾ ਕਿ ਸ. ਤਰਲੋਚਨ ਸਿੰਘ ਤੁੜ ਨੇ ਸਾਰੀ ਉਮਰ ਲੋਕ ਭਲਾਈ ਦੇ ਕੰਮਾਂ ਵਿੱਚ ਬਤੀਤ ਕੀਤੀ, ਪਰ ਅਕਾਲ ਪੁਰਖ ਦਾ ਭਾਣਾ ਅਟੱਲ ਹੈ ਉਸ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲਦਾ।
ਉਨ੍ਹਾਂ ਕਿਹਾ ਕਿ ਸ. ਤਰਲੋਚਨ ਸਿੰਘ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਨਾਲ ਨਾ ਪੂਰਿਆ ਜਾਣਾ ਵਾਲਾ ਘਾਟਾ ਪਿਆ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦੇ ਚਰਨਾਂ ਵਿੱਚ ਅਰਦਾਸ ਜੋਦੜੀ ਹੈ ਕਿ ਉਹ ਸ. ਤਰਲੋਚਨ ਸਿੰਘ ਤੁੜ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਿੱਛੇ ਪ੍ਰੀਵਾਰ ਅਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।