ਅੰਮ੍ਰਿਤਸਰ 30 ਜੂਨ (      ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰਾਇਲ ਕੈਨੇਡੀਆਈ ਫੌਜ ਵਿੱਚ ਸਿੱਖਾਂ ਨੂੰ ਦਸਤਾਰ ਸਜਾਉਣ ਦੀ ਇਜ਼ਾਜਤ ਦਿਵਾਉਣ ਲਈ ਜੰਗ ਜਿੱਤਣ ਵਾਲੇ ਸ. ਪ੍ਰੀਤਮ ਸਿੰਘ ਜੌਹਲ ਦੇ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।

ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸ. ਪ੍ਰੀਤਮ ਸਿੰਘ ਵੱਲੋਂ 38 ਸਾਲ ਫੌਜ ਵਿੱਚ ਰਹਿੰਦਿਆਂ ਦੂਜੀ ਸੰਸਾਰ ਜੰਗ ਤੋਂ ਲੈ ਕੇ ਭਾਰਤ-ਪਾਕਿਸਤਾਨ ਯੁੱਧ, ਭਾਰਤ-ਚੀਨ ਯੁੱਧ ਅਤੇ ਵੀਅਤਨਾਮ ਯੁੱਧ ਵਿੱਚ ਦੁਸ਼ਮਣਾਂ ਦਾ ਬੜੀ ਦਲੇਰੀ ਨਾਲ ਟਾਕਰਾ ਕੀਤਾ ਗਿਆ।ਉਨ੍ਹਾਂ ਦੇ ਅਕਾਲ ਚਲਾਣਾ ਕਰ ਜਾਣ ਨਾਲ ਦੇਸ਼ ਤੇ ਸਮੁੱਚੀ ਸਿੱਖ ਕੌਮ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ, ਪਰ ਪਰਮਾਤਮਾ ਦਾ ਭਾਣਾ ਅੱਟਲ ਹੈ ਉਸ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲਦਾ।ਉਨ੍ਹਾਂ ਕਿਹਾ ਕਿ ਅਰਦਾਸ ਹੈ ਕਿ ਸਤਿਗੁਰੂ ਸ. ਪ੍ਰੀਤਮ ਸਿੰਘ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਿੱਛੇ ਪਰਿਵਾਰ ਤੇ ਸਾਕ ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।