img_8866ਅੰਮ੍ਰਿਤਸਰ 27 ਅਕਤੂਬਰ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਦੇ ਜੀਜਾ ਸ. ਸੋਹਣ ਸਿੰਘ ਪੁਰੀ (੭੪) ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸ. ਸੋਹਣ ਸਿੰਘ ਪੁਰੀ ਗੁਰੂ ਘਰ ਦੇ ਸੇਵਕ ਤੇ ਧਾਰਮਿਕ ਬਿਰਤੀ ਵਾਲੇ ਵਿਅਕਤੀ ਸਨ ਜਿਨ੍ਹਾਂ ਦੇ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।ਉਨ੍ਹਾਂ ਕਿਹਾ ਕਿ ਅਕਾਲ ਪੁਰਖ ਦਾ ਭਾਣਾ ਅਟੱਲ ਹੈ ਉਸ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲਦਾ।ਉਨ੍ਹਾਂ ਕਿਹਾ ਕਿ ਸਤਿਗੁਰੂ ਅੱਗੇ ਅਰਦਾਸ ਹੈ ਕਿ ਉਹ ਸ. ਸੋਹਣ ਸਿੰਘ ਪੁਰੀ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਿੱਛੇ ਪਰਿਵਾਰ, ਸਾਕ ਸਬੰਧੀਆਂ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।ਉਨ੍ਹਾਂ ਕਿਹਾ ਕਿ ਰੇਲਵੇ ਵਿੱਚ ਸੀਨੀਅਰ ਅਫਸਰ ਵਜੋਂ ਸੇਵਾ ਨਿਭਾਉਣ ਵਾਲੇ ਸ. ਸੋਹਣ ਸਿੰਘ ਪੁਰੀ ਆਪਣੇ ਪਿੱਛੇ ਪਤਨੀ, ਦੋ ਲੜਕੇ ਤੇ ਇਕ ਲੜਕੀ ਛੱਡ ਗਏ ਹਨ।
ਸ. ਸੋਹਣ ਸਿੰਘ ਪੁਰੀ ਦੇ ਅਕਾਲ ਚਲਾਣੇ ‘ਤੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀਸ਼ਨਲ ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਸ. ਭੁਪਿੰਦਰ ਸਿੰਘ ਅਸੰਦ ਮੈਂਬਰ ਸ਼੍ਰੋਮਣੀ ਕਮੇਟੀ, ਬਾਬਾ ਬਲਬੀਰ ਸਿੰਘ ੯੬ ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਬਾਬਾ ਗੁਰਪਿੰਦਰ ਸਿੰਘ ਗੁਰੂਸਰ ਸਤਲਾਣੀ ਵਾਲੇ, ਬਾਬਾ ਜੋਗਾ ਸਿੰਘ ਕਰਨਾਲ ਵਾਲੇ, ਬਾਬਾ ਮਨਜੀਤ ਸਿੰਘ ਬੇਦੀ ਚੋਲਾ ਸਾਹਿਬ ਡੇਰਾ ਬਾਬਾ ਨਾਨਕ ਵਾਲੇ, ਸ੍ਰੀ ਕੇਵਲ ਧਾਲੀਵਾਲ ਪ੍ਰਧਾਨ ਵਿਰਸਾ ਵਿਹਾਰ ਸੁਸਾਇਟੀ, ਸ. ਦੀਪਦੇਵਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ ਕੇਂਦਰੀ ਪੰਜਾਬੀ ਲੇਖਕ ਸਭਾ, ਸ. ਧਰਮਿੰਦਰ ਸਿੰਘ ਔਲਖ ਸਰਹੱਦੀ ਸਾਹਿਤ ਸਭਾ ਚੌਗਾਵਾਂ, ਸ. ਹਰਭਜਨ ਸਿੰਘ ਬਰਾੜ ਸਾਂਈ ਮੀਆ ਮੀਰ ਫਾਊਂਡੇਸ਼ਨ, ਸ. ਅਮਰਜੀਤ ਸਿੰਘ ਭਾਟੀਆ ਸੰਪਾਦਕ ਸਪਤਾਹਿਕ ਦਲੇਰ ਖਾਲਸਾ, ਸ. ਬਲਜੀਤ ਸਿੰਘ ਬਰਾੜ ਸੰਪਾਦਕ ਪੰਜਾਬ ਟਾਈਮਜ਼, ਸ. ਜਸਵੰਤ ਸਿੰਘ ਜੱਸ ਤੇ ਸ. ਮਨਮੋਹਣ ਸਿੰਘ ਢਿਲੋਂ ਆਦਿ ਨੇ ਵੀ ਸ. ਸੋਹਣ ਸਿੰਘ ਪੁਰੀ ਦੀ ਮੌਤ ‘ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ।