23 copy4ਅੰਮ੍ਰਿਤਸਰ 23 ਜੂਨ – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ‘ਹਰਿ ਕੀ ਪੌੜੀ’ ਜਿਥੇ ਸੰਗਤਾਂ ਚੂਲਾ ਲੈਂਦੀਆਂ ਹਨ ਉਸ ਪੁਰ ਸੋਨੇ ਦੀ ਛੱਤ ਪਾਉਣ ਅਤੇ ਭਗਤੀ ਤੇ ਸ਼ਕਤੀ ਦੇ ਪ੍ਰਤੀਕ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਕੜਾਹ ਪ੍ਰਸ਼ਾਦਿ ਦੇ ਕਾਊਂਟਰ ਦਾ ਉੇਦਘਾਟਨ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬ੍ਹੋ ਨੇ ਕੀਤਾ।ਉਪਰੋਕਤ ਸਥਾਨਾਂ ਤੇ ਉਦਘਾਟਨ ਤੋਂ ਪਹਿਲਾ ਭਾਈ ਰਾਜਦੀਪ ਸਿੰਘ ਤੇ ਭਾਈ ਸੁਖਦੇਵ ਸਿੰਘ ਨੇ ਅਰਦਾਸ ਕੀਤੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਛੱਤ ਪਾਉਣ ਦੀ ਸੇਵਾ ਮੁੰਬਈ ਨਿਵਾਸੀ ਬੀਬੀ ਮਨਿੰਦਰ ਕੌਰ ਵੱਲੋਂ ਕੀਤੀ ਗਈ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਕੜਾਹ ਪ੍ਰਸ਼ਾਦਿ ਦੀ ਦੇਗ ਨੂੰ ਕ੍ਰਿਪਾਨ ਭੇਟ ਕਰਨ ਲਈ ਆਧੁਨਿਕ ਸਹੂਲਤਾਂ ਨਾਲ ਲੈਸ ਕਾਊਂਟਰ ਦੀ ਸੇਵਾ ਸ. ਜਗਦੀਸ਼ ਸਿੰਘ ਸੈਣੀ ਮੁਕੇਰੀਆਂ ਦੇ ਪਰਿਵਾਰ ਵੱਲੋਂ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਸਤਿਗੁਰੂ ਜੀ ਸੇਵਾ ਕਰਨ ਵਾਲੇ ਇਨ੍ਹਾਂ ਪਰਿਵਾਰਾਂ ਤੇ ਕ੍ਰਿਪਾ ਕਰਨ ਤੇ ਇਹ ਪਰਿਵਾਰ ਅੱਗੋਂ ਵੀ ਇਸੇ ਤਰ੍ਹਾਂ ਸ਼ਰਧਾ ਭਾਵਨਾ ਨਾਲ ਸੇਵਾ ਕਰਦੇ ਰਹਿਣ।ਇਸ ਸਮੇਂ ਜਥੇਦਾਰ ਅਵਤਾਰ ਸਿੰਘ ਨੇ ਸੇਵਾ ਕਰਨ ਵਾਲੇ ਬੀਬੀ ਮਨਿੰਦਰ ਕੌਰ ਤੇ ਸ. ਜਗਦੀਸ਼ ਸਿੰਘ ਦੇ ਪਰਿਵਾਰ ਨੂੰ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਵੀ ਕੀਤਾ।
ਇਸ ਮੌਕੇ ਸ. ਗੁਰਪ੍ਰੀਤ ਸਿੰਘ ਝੱਬਰ ਮੈਂਬਰ ਸ਼੍ਰੋਮਣੀ ਕਮੇਟੀ, ਡਾ. ਰੂਪ ਸਿੰਘ ਸਕੱਤਰ, ਡਾ. ਪਰਮਜੀਤ ਸਿੰਘ ਸਰੋਆ, ਸ. ਮਹਿੰਦਰ ਸਿੰਘ ਆਹਲੀ ਤੇ ਸ. ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸ. ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਪਰਮਜੀਤ ਸਿੰਘ ਮੁੰਡਾਪਿੰਡ ਨਿਜੀ ਸਹਾਇਕ, ਸ. ਕੁਲਵਿੰਦਰ ਸਿੰਘ ਰਮਦਾਸ ਮੀਤ ਸਕੱਤਰ, ਸ. ਗੁਰਬਚਨ ਸਿੰਘ ਮੁੱਖ ਸੂਚਨਾ ਅਧਿਕਾਰੀ ਤੇ ਸ. ਇਕਬਾਲ ਸਿੰਘ ਐਡੀਸ਼ਨਲ ਮੈਨੇਜਰ ਆਦਿ ਹਾਜ਼ਰ ਸਨ।