ਅੰਮ੍ਰਿਤਸਰ 24 ਅਗਸਤ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬਧੰਕ ਕਮੇਟੀ ਦੀ ਅਗਵਾਈ ਵਿੱਚ ਅੰਤਿੰਗ ਕਮੇਟੀ ਦੀ ਇਕੱਤਰਤਾ ਅੱਜ 25 ਅਗਸਤ 2015 ਨੂੰ ਸਵੇਰੇ 11 ਵਜੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਇਕੱਤਰਤਾ ਘਰ ਵਿਖੇ ਹੋਵੇਗੀ।

ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ.ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਤਿੰਗ ਕਮੇਟੀ ਦੀ ਇਕੱਤਰਤਾ ਵਿੱਚ ਸੈਕਸ਼ਨ 85, 87, ਅਮਲਾ ਵਿਭਾਗ ਤੋਂ ਇਲਾਵਾ ਅਹਿਮ ਮੁੱਦਿਆਂ ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।