Pardan Jiਅੰਮ੍ਰਿਤਸਰ 27 ਮਾਰਚ (           ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸ਼ਾਮ ਸਿੰਘ ਦੀ ਮੌਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਸ. ਸ਼ਾਮ ਸਿੰਘ ਬਹੁਤ ਹੀ ਨੇਕ ਇਨਸਾਨ ਸਨ ਜਿਨ੍ਹਾਂ ਲਗਭਗ    ੮ ਸਾਲ ਬਤੌਰ ਪ੍ਰਧਾਨ ਕੌਮ ਦੀ ਭਲਾਈ ਲਈ ਬਹੁਤ ਕੰਮ ਕੀਤੇ। ਉਨ੍ਹਾਂ ਦੇ ਜਾਣ ਨਾਲ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚ ਸਿੱਖਾਂ ਦੀ ਅਬਾਦੀ ਬਹੁਤ ਘੱਟ ਹੈ ਪਰ ਪਾਕਿਸਤਾਨ ਗੁਰਦੁਆਰਾ ਕਮੇਟੀ ਨੇ ਪਾਕਿਸਤਾਨ ਵਿਚਲੇ ਗੁਰਧਾਮਾਂ ਨੂੰ ਸੰਸਾਰ ਦੇ ਨਕਸ਼ੇ ‘ਤੇ ਲਿਆਂਦਾ ਤੇ ਅੱਜ ਦੇਸ਼-ਵਿਦੇਸ਼ ਤੋਂ ਲੋਕ ਗੁਰਦੁਆਰਾ ਨਨਕਾਣਾ ਸਾਹਿਬ ਤੇ ਪੰਜਾ ਸਾਹਿਬ ਦੇ ਦਰਸ਼ਨਾਂ ਲਈ ਪਹੁੰਚਦੇ ਹਨ। ਸ. ਸ਼ਾਮ ਸਿੰਘ ਨੇ ਬਤੌਰ ਪ੍ਰਧਾਨ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅਹਿਮ ਕਾਰਜ ਕੀਤੇ ਸਨ।
ਉਨ੍ਹਾ ਕਿਹਾ ਕਿ ਅਸੀਂ ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਸ. ਸ਼ਾਮ ਸਿੰਘ ਨੂੰ ਆਪਣੇ ਚਰਨਾਂ ਵਿਚ ਸਥਾਨ ਬਖਸ਼ਣ ਤੇ ਪਿੱਛੇ ਪਰਿਵਾਰ ਤੇ ਸਬੰਧੀਆ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।