logoਅੰਮ੍ਰਿਤਸਰ ੩ ਅਕਤੂਬਰ- ਸਿੱਖਾਂ ਦੀ ਸਿਰਮੋਰ ਸੰਸਥਾ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਧਰਮ ਪ੍ਰਚਾਰ ਕਮੇਟੀ) ਵੱਲੋਂ ੨੩-੨੪ ਅਕਤੂਬਰ ਨੂੰ ਅੰਤਰ-ਰਾਸ਼ਟਰੀ ਪੱਧਰ ‘ਤੇ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਸਬ-ਕਮੇਟੀਆਂ ਗਠਿਤ ਕੀਤੀਆਂ ਗਈਆਂ ਹਨ।
ਇਥੋਂ ਜਾਰੀ ਪ੍ਰੈੱਸ ਬਿਆਨ ‘ਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸਭ ਤੋਂ ਪਹਿਲੀ ਰਿਸ਼ੈਪਸ਼ਨ ਸਬ-ਕਮੇਟੀ ‘ਚ ਸ. ਸੁਖਦੇਵ ਸਿੰਘ ਭੌਰ ਜਨਰਲ ਸਕੱਤਰ, ਸ਼੍ਰੋਮਣੀ ਕਮੇਟੀ, ਸ. ਕਰਨੈਲ ਸਿੰਘ ਪੰਜੋਲੀ ਤੇ ਸ. ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਕਮੇਟੀ ਮੈਂਬਰ, ਡਾ. ਬਰਜਿੰਦਰ ਸਿੰਘ ‘ਹਮਦਰਦ’ ਸੰਪਾਦਕ ਅਜੀਤ ਅਖ਼ਬਾਰ, ਡਾ. ਜਸਪਾਲ ਸਿੰਘ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਗੁਰਮੋਹਨ ਸਿੰਘ ਵਾਲੀਆ ਵਾਈਸ ਚਾਂਸਲਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਸ੍ਰੀ ਫ਼ਤਹਿਗੜ੍ਹ ਸਾਹਿਬ, ਡਾ. ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ, ਸ. ਅਵਤਾਰ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ, ਡਾ ਪਰਮਜੀਤ ਸਿੰਘ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ, ਡਾ.ਬਲਵੰਤ ਸਿੰਘ ਢਿਲੋਂ ਸਾਬਕਾ ਡਾਇਰੈਕਟਰ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਡਾ. ਦੀਪਕ ਮਨਮੋਹਨ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ, ਜੋਗਾ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਜਗਬੀਰ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ, ਡਾ.ਪਰਮਜੀਤ ਸਿੰਘ ਸਿੱਧੂ ਸਾਬਕਾ ਪ੍ਰੋਫੈਸਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ, ਧਰਮ ਪ੍ਰਚਾਰ ਕਮੇਟੀ, ਕੋ-ਆਰਡੀਨੇਟਰ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਨੂੰ ਸ਼ਾਮਲ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਰਿਹਾਇਸ਼ੀ ਸਬ-ਕਮੇਟੀ ਦੇ ਕਨਵੀਨਰ ਡਾ.ਪ੍ਰਿਤਪਾਲ ਸਿੰਘ, ਰਜਿਸਟਰਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸ੍ਰੀ ਫ਼ਤਹਿਗੜ੍ਹ ਸਾਹਿਬ ਹੋਣਗੇ।ਖਾਣੇ ਅਤੇ ਚਾਹ ਪਾਣੀ ਸਬੰਧੀ ਸਬ-ਕਮੇਟੀ ਵਿੱਚ ਸ. ਸੁਖਵਿੰਦਰ ਸਿੰਘ ਗਰੇਵਾਲ ਸਾਬਕਾ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਡਾ.ਜਤਿੰਦਰ ਸਿੰਘ ਸਿੱਧੂ, ਡਾਇਰੈਕਟਰ, ਪ੍ਰਿੰਸੀਪਲ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ, ਡਾ.ਪਰਮਜੀਤ ਸਿੰਘ ਤੇ ਸ. ਪਰਮਜੀਤ ਸਿੰਘ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ ਤੇ ਮੈਨੇਜਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਸ਼ਾਮਲ ਹਨ।ਉਨ੍ਹਾਂ ਦੱਸਿਆ ਕਿ ਲੰਗਰ/ਕੈਟਰਿੰਗ ਸਬ-ਕਮੇਟੀ ਵਿੱਚ ਸ. ਕਰਨੈਲ ਸਿੰਘ ਪੰਜੋਲੀ ਅੰਤ੍ਰਿੰਗ ਮੈਂਬਰ, ਡਾ.ਧਰਮਿੰਦਰ ਸਿੰਘ ਉੱਭਾ ਡਾਇਰੈਕਟਰ ਐਜ਼ੂਕੇਸ਼ਨ ਸ਼੍ਰੋਮਣੀ ਕਮੇਟੀ, ਡਾ. ਪਰਮਜੀਤ ਸਿੰਘ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ, ਸ. ਮਨਪ੍ਰੀਤ ਸਿੰਘ ਐਕਸੀਅਨ ਸ਼੍ਰੋਮਣੀ ਕਮੇਟੀ ਤੇ ਮੈਨੇਜਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਹੋਣਗੇ।ਉਨ੍ਹਾਂ ਕਿਹਾ ਕਿ ਰਜਿਸਟਰੇਸ਼ਨ ਸਬ-ਕਮੇਟੀ ਵਿੱਚ ਡਾ.ਜਸਪ੍ਰੀਤ ਸਿੰਘ ਉਬਰਾਏ, ਬਾਬਾ ਬੰਦਾ ਸਿੰਘ ਬਹਾਦਰ ਬਹਾਦਰਗੜ੍ਹ ਇੰਜੀਨੀਅਰਿੰਗ ਕਾਲਜ, ਸ੍ਰੀ ਫਤਹਿਗੜ੍ਹ ਸਾਹਿਬ ਇਸ ਕਮੇਟੀ ਦੇ ਕਨਵੀਨਰ ਹੋਣਗੇ।
ਸਜਾਵਟ ਸਬ-ਕਮੇਟੀ ‘ਚ ਪ੍ਰਿੰਸੀਪਲ, ਬਾਬਾ ਬੰਦਾ ਸਿੰਘ ਬਹਾਦਰਗੜ੍ਹ ਇੰਜੀਨੀਅਰਿੰਗ ਕਾਲਜ, ਸ੍ਰੀ ਫ਼ਤਹਿਗੜ੍ਹ ਸਾਹਿਬ ਕਨਵੀਨਰ ਹੋਣਗੇ।ਫਾਈਲ ਕਵਰ ਸਬ-ਕਮੇਟੀ ਵਿੱਚ ਡਾ.ਧਰਮਿੰਦਰ ਸਿੰਘ ਉੱਭਾ ਡਾਇਰੈਕਟਰ ਐਜ਼ੂਕੇਸ਼ਨ ਸ਼੍ਰੋਮਣੀ ਕਮੇਟੀ, ਸ. ਬਲਵਿੰਦਰ ਸਿੰਘ ਜੌੜਾ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ, ਡਾ.ਪਰਮਜੀਤ ਸਿੰਘ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ ਤੇ ਸ. ਅਨੁਰਾਗ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ।ਸ.ਬੇਦੀ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਸਨਮਾਨ ਚਿੰਨ੍ਹ ਸਬ ਕਮੇਟੀ ‘ਚ ਡਾ.ਧਰਮਿੰਦਰ ਸਿੰਘ ਉੱਭਾ ਡਾਇਰੈਕਟਰ ਐਜ਼ੂਕੇਸ਼ਨ ਸ਼੍ਰੋਮਣੀ ਕਮੇਟੀ, ਸ. ਬਲਵਿੰਦਰ ਸਿੰਘ ਜੌੜਾ ਵਧੀਕ ਸਕੱਤਰ, ਧਰਮ ਪ੍ਰਚਾਰ ਕਮੇਟੀ, ਸ. ਅਨੁਰਾਗ ਸਿੰਘ ਤੇ ਸ. ਮਨਪ੍ਰੀਤ ਸਿੰਘ ਐਕਸੀਅਨ ਸ਼੍ਰੋਮਣੀ ਕਮੇਟੀ ਸ਼ਾਮਲ ਹਨ।ਉਨ੍ਹਾਂ ਕਿਹਾ ਕਿ ਇਨ੍ਹਾਂ ਕਮੇਟੀਆਂ ਤੋਂ ਇਲਾਵਾ ਮਾਨ ਭੱਤਾ ਸੇਵਾਫਲ ਸਬ-ਕਮੇਟੀ, ਹੋਰਡਿੰਗਜ਼, ਇਸ਼ਤਿਹਾਰ ਸਬ-ਕਮੇਟੀ ‘ਚ ਡਾ.ਜਗਬੀਰ ਸਿੰਘ ਪ੍ਰੋਫੈਸਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਸ੍ਰੀ ਫ਼ਤਹਿਗੜ੍ਹ ਸਾਹਿਬ, ਡਾ.ਪਰਮਜੀਤ ਸਿੰਘ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ ਤੇ ਸ. ਅਨੁਰਾਗ ਸਿੰਘ ਸ਼ਾਮਲ ਹਨ।ਮੀਡੀਆ ਸਬ-ਕਮੇਟੀ ਵਿੱਚ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ, ਡਾ.ਕੰਵਲਜੀਤ ਸਿੰਘ ਡੀਨ, ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਸ੍ਰੀ ਫ਼ਤਹਿਗੜ੍ਹ ਸਾਹਿਬ, ਸ. ਰਿਪਦੁਮਨ ਸਿੰਘ ਮੁਖੀ ਜਰਨਲਿਜ਼ਮ ਵਿਭਾਗ, ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਸ੍ਰੀ ਫ਼ਤਹਿਗੜ੍ਹ ਸਾਹਿਬ ਤੇ ਸ. ਗੁਰਦਰਸ਼ਨ ਸਿੰਘ ਬਾਹੀਆ ਸ਼ਾਮਲ ਹਨ।ਡਾ. ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੂੰ ਇਸ ਸੰਮੇਲਨ ਦੀ ਸੰਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ।ਟਰਾਂਸਪੋਰਟ ਸਬ-ਕਮੇਟੀ ਵਿੱਚ ਡਾ.ਪਰਮਜੀਤ ਸਿੰਘ ਵਧੀਕ ਸਕੱਤਰ, ਸ਼੍ਰੋਮਣੀ ਕਮੇਟੀ, ਸ. ਮਨਪ੍ਰੀਤ ਸਿੰਘ ਐਕਸੀਅਨ ਸ਼੍ਰੋਮਣੀ ਕਮੇਟੀ ਤੋਂ ਇਲਾਵਾ ਸ. ਨਰਜਿੰਦਰ ਸਿੰਘ ਸੇਖੋਂ, ਚੀਫ ਸਕਿਊਰਿਟੀ ਅਫਸਰ, ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਸ੍ਰੀ ਫ਼ਤਹਿਗੜ੍ਹ ਸਾਹਿਬ ਇਸ ਕਮੇਟੀ ਦੇ ਮੈਂਬਰ ਹੋਣਗੇ।