ਅੰਮ੍ਰਿਤਸਰ : 13 ਮਾਰਚ (      ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਰਣਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਦੇ ਸਪੁੱਤਰ ਸ੍ਰ: ਜਗਤੇਸ਼ਵਰ ਸਿੰਘ ਤਲਵੰਡੀ ਦੇ ਸੜਕ ਹਾਦਸੇ ਵਿੱਚ ਅਕਾਲ ਚਲਾਣਾ ਕਰ ਜਾਣ ਕਾਰਣ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸ੍ਰ: ਜਗਤੇਸ਼ਵਰ ਸਿੰਘ ਜਥੇਦਾਰ ਜਗਦੇਵ ਸਿੰਘ ਤਲਵੰਡੀ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਪੋਤਰੇ ਸਨ।

ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਪੁੱਤਰ ਮਾਤਾ ਪਿਤਾ ਦਾ ਸਹਾਰਾ ਹੁੰਦਾ ਹੈ ਤੇ ਭਰ ਜਵਾਨੀ ਵਿੱਚ ਜਵਾਨ ਪੁੱਤਰ ਦਾ ਇਸ ਫਾਨੀ ਦੁਨੀਆਂ ਤੋਂ ਤੁਰ ਜਾਣਾ ਨਾ ਸਹਿਣ ਯੋਗ ਦੁੱਖ ਹੁੰਦਾ ਹੈ। ਪਰ ਅਕਾਲ ਪੁਰਖ ਦਾ ਭਾਣਾ ਅਟੱਲ ਹੈ ਅਤੇ ਉਸ ਅੱਗੇ ਕਿਸੇ ਦਾ ਜੋਰ ਨਹੀਂ ਚੱਲਦਾ। ਉਨ੍ਹਾਂ ਸ੍ਰੀ ਗੁਰੂ ਰਾਮਦਾਸ ਜੀ ਅੱਗੇ ਅਰਦਾਸ-ਜੋਦੜੀ ਕਰਦਿਆਂ ਕਿਹਾ ਕਿ ਸਤਿਗੁਰੂ ਪਾਤਸ਼ਾਹ ਸ੍ਰ: ਜਗਤੇਸ਼ਵਰ ਸਿੰਘ ਦੀ ਵਿੱਛੜੀ ਰੂਹ ਨੂੰ ਆਪਣੇ ਚਰਨਾ ਵਿੱਚ ਨਿਵਾਸ ਬਖਸ਼ਣ ਅਤੇ ਪਿੱਛੇ ਪ੍ਰੀਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।