ਅੰਮ੍ਰਿਤਸਰ 29 ਅਪ੍ਰੈਲ : ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫ਼ਿਲਮ ‘ਨਾਨਕ ਸ਼ਾਹ ਫਕੀਰ’ ਦੀ ਘੋਖ ਪੜਤਾਲ ਕਰਨ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਇਥੋਂ ਜਾਰੀ ਪ੍ਰੈਸ ਨੋਟ ਵਿੱਚ ਉਨ੍ਹਾਂ ਕਿਹਾ ਕਿ ਫ਼ਿਲਮ ‘ਨਾਨਕ ਸ਼ਾਹ ਫਕੀਰ’ ਦੀ ਡੂੰਘਾਈ ਨਾਲ ਪੜਤਾਲ ਕਰਨ ਲਈ ਸ. ਰਜਿੰਦਰ ਸਿੰਘ ਮਹਿਤਾ ਅੰਤਿੰਗ ਕਮੇਟੀ ਮੈਂਬਰ ਸ਼੍ਰੋਮਣੀ ਕਮੇਟੀ, ਡਾ. ਜਸਬੀਰ ਸਿੰਘ ਨੇਕੀ, ਡਾ. ਜਸਪਾਲ ਸਿੰਘ ਵਾਇਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਪ੍ਰਿਥੀਪਾਲ ਸਿੰਘ ਕਪੂਰ, ਡਾ. ਗੁਰਮੋਹਨ ਸਿੰਘ ਵਾਲੀਆ ਵਾਇਸ ਚਾਂਸਲਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਸ੍ਰੀ ਫਤਹਿਗੜ੍ਹ ਸਾਹਿਬ, ਸ. ਰੂਪ ਸਿੰਘ ਸਕੱਤਰ ‘ਤੇ ਆਧਾਰਿਤ ਸਬ ਕਮੇਟੀ ਗਠਿਤ ਕੀਤੀ ਗਈ ਹੈ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ ਇਸ ਕਮੇਟੀ ਦੇ ਕੋਆਰਡੀਨੇਟਰ ਹੋਣਗੇ।ਇਹ ਸਬ ਕਮੇਟੀ ਜਲਦੀ ਹੀ ਫ਼ਿਲਮ ‘ਨਾਨਕ ਸ਼ਾਹ ਫਕੀਰ’ ਬਾਰੇ ਮੁਕੰਮਲ ਘੋਖ ਪੜਤਾਲ ਕਰਕੇ ਆਪਣੀ ਰਿਪੋਰਟ ਦੇਵੇਗੀ।