3-6-15ਅੰਮ੍ਰਿਤਸਰ 3 ਜੂਨ (        ) ਸ. ਗੁਰਮੇਲ ਸਿੰਘ ਸੰਗਤਪੁਰਾ ਮੈਂਬਰ ਸ਼੍ਰੋਮਣੀ ਕਮੇਟੀ, ਹਲਕਾ ਨਿਹਾਲ ਸਿੰਘ ਵਾਲਾ ਅਤੇ ਉਨ੍ਹਾਂ ਦੇ ਪਰਿਵਾਰ ਨੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਲਈ ੪ ਲੱਖ, ੬੧ ਹਜ਼ਾਰ ਰੁਪਏ ਨਗਦ ਤੋਂ ਇਲਾਵਾ ਆਟਾ ੬੫ ਕੁਇੰਟਲ, ਖੰਡ ੧੨ ਕੁਇੰਟਲ ੫੦ ਕਿਲੋ, ਚਾਵਲ  ੧੧ ਕੁਇੰਟਲ ੫੦ ਕਿਲੋ, ਅਚਾਰ ੧ ਕੁਇੰਟਲ ੫੦ ਕਿਲੋ, ਦੇਸ਼ੀ ਘਿਉ ੭ ਕੁਇੰਟਲ, ਪਨੀਰ ੨ ਕੁਇੰਟਲ ਭੇਟ ਕੀਤਾ ਤੇ ਲੰਗਰ ਸ੍ਰੀ ਗੁਰੂ ਰਾਮਦਾਸ ਵਿਖੇ ਸ਼ਰਧਾ-ਭਾਵਨਾ ਨਾਲ ਸੇਵਾ ਕੀਤੀ।ਉਨ੍ਹਾ ਨੂੰ ਸ. ਰਣਜੀਤ ਸਿੰਘ ਵਧੀਕ ਸਕੱਤਰ,ਸ. ਗੁਰਦੇਵ ਸਿੰਘ ਮੀਤ ਉਬੋਕੇ ਸਕੱਤਰ ਤੇ ਸ. ਪ੍ਰਤਾਪ ਸਿੰਘ ਮੈਨੇਜਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਸ. ਗੁਰਮੇਲ ਸਿੰਘ ਸੰਗਤਪੁਰਾ ਮੈਂਬਰ ਸ਼੍ਰੋਮਣੀ ਕਮੇਟੀ  ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪਣੇ ਆਪ ਨੂੰ ਵੱਡਭਾਗੇ ਸਮਝਦੇ ਹਨ ਕਿ ਉਨ੍ਹਾਂ ਨੂੰ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।ਉਨ੍ਹਾਂ ਕਿਹਾ ਕਿ ਲੰਗਰ ਦੀ ਪ੍ਰਥਾ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸ਼ੁਰੂ ਕੀਤੀ ਸੀ ਤੇ ਬਾਕੀ ਗੁਰੂ ਸਾਹਿਬਾਨ ਨੇ ਉਨ੍ਹਾਂ ਦੇ ਨਕਸ਼ੇ ਕਦਮ ‘ਤੇ ਚੱਲਦਿਆਂ ਇਸ ਪ੍ਰਥਾ ਨੂੰ ਅੱਗੇ ਤੋਰਿਆ ਹੈ।ਉਨ੍ਹਾ ਕਿਹਾ ਕਿ ਇਸ ਮਕੱਦਸ ਅਸਥਾਨ ਤੇ ਰੋਜਾਨਾਂ ਹਜਾਰਾਂ ਸੰਗਤਾਂ ਦਰਸ਼ਨ ਇਸ਼ਨਾਨ ਕਰਨ ਉਪਰੰਤ ਲੰਗਰ ਛੱਕਦੀਆਂ ਹਨ। ਇਸ ਲਈ ਇਸ ਅਸਥਾਨ ਤੇ ਵੱਧ ਤੋਂ ਵੱਧ ਰਸਤਾਂ-ਬਸਤਾਂ ਲੈ ਕੇ ਆਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਸਤਿਗੁਰ ਜੀ ਦੀ ਮਹਾਨ ਬਖ਼ਸ਼ਿਸ਼ ਦਾ ਸਦਕਾ ਅਸੀਂ ਸੱਤ ਭਰਾ ਹਾਂ ਤੇ ਸਾਡਾ ਸਾਰਾ ਪਰਿਵਾਰ ਇਕੱਠਾ ਹੈ।ਸ. ਗੁਰਤੇਜ ਸਿੰਘ, ਸ. ਬਲਦੇਵ ਸਿੰਘ ਸਾਬਕਾ ਸਰਪੰਚ, ਸ. ਅੰਗਰੇਜ ਸਿੰਘ, ਸ. ਜਰਨੈਲ ਸਿੰਘ, ਸ. ਕਰਨੈਲ ਸਿੰਘ ਤੇ ਸ. ਹਰਪਾਲ ਸਿੰਘ ਤੋਂ ਇਲਾਵਾ ੧੫੦ ਦੇ ਕਰੀਬ ਪਰਿਵਾਰਕ ਮੈਂਬਰ ਹਨ।
ਇਸ ਮੌਕੇ ਸ. ਜਤਿੰਦਰ ਸਿੰਘ ਵਧੀਕ ਮੈਨੇਜਰ ਤੇ ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ ਆਦਿ ਹਾਜ਼ਰ ਸਨ।