ਸ. ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਪ੍ਰਿੰ: ਸੁਰਿੰਦਰ ਸਿੰਘ ਜੂਨੀਅਰ ਮੀਤ ਪ੍ਰਧਾਨ ਤੇ ਸ. ਕਰਨੈਲ ਸਿੰਘ ਪੰਜੋਲੀ ਬਣੇ ਜਨਰਲ ਸਕੱਤਰ

ਅੰਮ੍ਰਿਤਸਰ, 29 ਨਵੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਥੇ ਸਥਿਤ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਸਾਲਾਨਾ ਜਨਰਲ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣਿਆ ਗਿਆ। ਉਹ ਸ਼੍ਰੋਮਣੀ ਕਮੇਟੀ ਦੇ 44ਵੇਂ ਪ੍ਰਧਾਨ ਬਣੇ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੋਏ ਇਜਲਾਸ ਦੌਰਾਨ ਸ. ਸੁਰਜੀਤ ਸਿੰਘ ਭਿੱਟੇਵੱਡ ਨੇ ਐਡਵੋਕੇਟ ਹਰਜਿੰਦਰ ਸਿੰਘ ਦਾ ਨਾਂ ਪ੍ਰਧਾਨਗੀ ਲਈ ਪੇਸ਼ ਕੀਤਾ, ਜਿਸ ਦੀ ਤਾਈਦ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਮਜੀਦ ਸ. ਰਵਿੰਦਰ ਸਿੰਘ ਖਾਲਸਾ ਨੇ ਕੀਤੀ। ਇਸੇ ਦੌਰਾਨ ਸ. ਅਮਰੀਕ ਸਿੰਘ ਸ਼ਾਹਪੁਰ ਨੇ ਸ. ਮਿੱਠੂ ਸਿੰਘ ਕਾਹਨੇਕੇ ਦਾ ਨਾਂ ਪ੍ਰਧਾਨਗੀ ਪਦ ਲਈ ਪੇਸ਼ ਕੀਤਾ, ਜਿਸ ’ਤੇ ਹੋਈਆਂ ਵੋਟਾਂ ਮਗਰੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੇਤੂ ਰਹੇ। ਕੁਲ ਪੋਲ ਹੋਈਆਂ 142 ਵੋਟਾਂ ਵਿੱਚੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 122 ਅਤੇ ਸ. ਮਿੱਠੂ ਸਿੰਘ ਕਾਹਨੇਕੇ ਨੂੰ 19 ਵੋਟਾਂ ਪ੍ਰਾਪਤ ਹੋਈਆਂ, ਜਦਕਿ 1 ਵੋਟ ਰੱਦ ਹੋਈ।  ਜਨਰਲ ਇਜਲਾਸ ਦੌਰਾਨ ਸ. ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ ਚੁਣੇ ਗਏ, ਉਨ੍ਹਾਂ ਦਾ ਨਾਂ ਸ. ਬਲਜੀਤ ਸਿੰਘ ਜਲਾਲਉਸਮਾਂ ਨੇ ਪੇਸ਼ ਕੀਤਾ, ਤਾਈਦ ਸ. ਗੁਰਮੀਤ ਸਿੰਘ ਬੂਹ ਅਤੇ ਤਾਈਦ ਮਾਜੀਦ ਸ. ਰਵਿੰਦਰ ਸਿੰਘ ਖਾਲਸਾ ਵੱਲੋਂ ਕੀਤੀ ਗਈ। ਇਸੇ ਤਰ੍ਹਾਂ ਪ੍ਰਿੰਸੀਪਲ ਸੁਰਿੰਦਰ ਸਿੰਘ ਨੂੰ ਜੂਨੀਅਰ ਮੀਤ ਪ੍ਰਧਾਨ ਵਜੋਂ ਚੁਣਿਆ ਗਿਆ। ਉਨ੍ਹਾਂ ਦਾ ਨਾਂ ਸ. ਸੁਖਹਰਪ੍ਰੀਤ ਸਿੰਘ ਰੋਡੇ ਨੇ ਪੇਸ਼ ਕੀਤਾ, ਜਿਸ ਦੀ ਤਾਈਦ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਮਜੀਦ ਸ. ਨਿਰਮਲ ਸਿੰਘ ਹਰਿਆਓ ਨੇ ਕੀਤੀ। ਜਨਰਲ ਸਕੱਤਰ ਵਜੋਂ ਸ. ਕਰਨੈਲ ਸਿੰਘ ਪੰਜੋਲੀ ਨੂੰ ਚੁਣਿਆ ਗਿਆ। ਸ. ਪੰਜੋਲੀ ਦਾ ਨਾਂ ਸ. ਦਲਜੀਤ ਸਿੰਘ ਭਿੰਡਰ ਨੇ ਪੇਸ਼ ਕੀਤਾ, ਜਿਸ ਦੀ ਤਾਈਦ ਸ. ਅਜਮੇਰ ਸਿੰਘ ਖੇੜਾ ਅਤੇ ਮਜੀਦ ਸ. ਅਵਤਾਰ ਸਿੰਘ ਰਿਆ ਵੱਲੋਂ ਕੀਤੀ ਗਈ। ਭਾਵੇਂ ਕਿ ਜਨਰਲ ਸਕੱਤਰ ਦੀ ਚੋਣ ਵੀ ਵੋਟਾਂ ਰਾਹੀਂ ਹੋਈ, ਪਰ ਸ. ਕਰਨੈਲ ਸਿੰਘ ਪੰਜੋਲੀ 112 ਵੋਟਾਂ ਲੈ ਕੇ ਜੇਤੂ ਰਹੇ। ਸ. ਪੰਜੋਲੀ ਦੇ ਮੁਕਾਬਲੇ ’ਤੇ ਖੜ੍ਹੇ ਸ. ਗੁਰਪ੍ਰੀਤ ਸਿੰਘ ਕੇਵਲ 21 ਵੋਟਾਂ ਹੀ ਪ੍ਰਾਪਤ ਕਰ ਸਕੇ। ਜਨਰਲ ਸਕੱਤਰ ਲਈ ਪਈਆਂ ਵੋਟਾਂ ਵਿੱਚੋਂ 1 ਵੋਟ ਕੈਂਸਲ ਹੋਈ। ਜਨਰਲ ਇਜਲਾਸ ਦੌਰਾਨ 11 ਅੰਤ੍ਰਿੰਗ ਕਮੇਟੀ ਮੈਂਬਰ ਚੁਣੇ ਗਏ। ਅੰਤ੍ਰਿੰਗ ਮੈਂਬਰਾਂ ਵਿਚ ਸ. ਸੁਰਜੀਤ ਸਿੰਘ ਕੰਗ, ਸ. ਸਰਵਣ ਸਿੰਘ ਕੁਲਾਰ, ਸ. ਸੁਰਜੀਤ ਸਿੰਘ ਗੜ੍ਹੀ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਅਮਰਜੀਤ ਸਿੰਘ ਬੰਡਾਲਾ, ਬੀਬੀ ਗੁਰਪ੍ਰੀਤ ਕੌਰ, ਸ. ਜੋਧ ਸਿੰਘ ਸਮਰਾ, ਬਾਬਾ ਗੁਰਪ੍ਰੀਤ ਸਿੰਘ ਨੂੰ ਸ਼ਾਮਲ ਕੀਤ
ਧਰਮ ਪ੍ਰਚਾਰ, ਸਿਹਤ ਅਤੇ ਸਿੱਖਿਆ ਸੇਵਾਵਾਂ ਨੂੰ ਦ੍ਰਿੜ੍ਹਤਾ ਨਾਲ ਅੱਗੇ ਵਧਾਵਾਂਗੇ- ਐਡਵੋਕੇਟ ਧਾਮੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਬਾਅਦ ਪੈ੍ਰੱਸ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੌਜੂਦਾ ਸਮੇਂ ਚੱਲ ਰਹੀ ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਰੂਪ ਵਿਚ ਅੱਗੇ ਵਧਾਉਣ ਦੇ ਨਾਲ-ਨਾਲ ਸਿਹਤ ਅਤੇ ਸਿੱਖਿਆ ਨੂੰ ਵੀ ਵਰਤਮਾਨ ਸਮੇਂ ਦੇ ਅਨੁਸਾਰ ਨਵੀਂ ਦਿਸ਼ਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਭ ਦੀ ਸਾਂਝੀ ਸੰਸਥਾ ਹੈ ਅਤੇ ਹਰ ਸਿੱਖ ਨੂੰ ਇਸ ਦੇ ਕਾਰਜਾਂ ਵਿਚ ਸਹਿਯੋਗੀ ਬਣਨਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਸੇਵਾ ਅਤੇ ਕਾਰਜ ਵੱਡੀ ਜ਼ੁੰਮੇਵਾਰੀ ਵਾਲੀ ਵਾਲਾ ਹੈ ਅਤੇ ਉਹ ਇਸ ਨੂੰ ਨਿਭਾਉਣ ਲਈ ਸੰਗਤ ਦਾ ਸਹਿਯੋਗ ਪ੍ਰਾਪਤ ਕਰਨਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੀ ਇਕ ਮਰਯਾਦਾ ਹੈ, ਪਰ ਦੁੱਖ ਦੀ ਗੱਲ ਹੈ ਕਿ ਵਿਰੋਧੀ ਮੈਂਬਰ ਗੁਰੂ ਸਾਹਿਬ ਦੇ ਸਤਿਕਾਰ ਨੂੰ ਭੁੱਲ ਕੇ ਹੁੱਲੜਬਾਜ਼ੀ ਕਰਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਗੁਰੂ ਸਾਹਿਬ ਦੀ ਹਜ਼ੂਰੀ ਵਿਚ ਮਰਯਾਦਾ ਦਾ ਉਲੰਘਣ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੇ ਹਾਂ, ਕਿਉਂਕਿ ਗੁਰੂ ਆਸ਼ੇ ਦੇ ਨਾਲ-ਨਾਲ ਸਮਾਜਿਕ ਆਸ਼ੇ ਅਨੁਸਾਰ ਵੀ ਇਸ ਨੂੰ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਮਾਮਲੇ ’ਤੇ ਵਿਚਾਰ ਕੀਤੀ ਜਾ ਸਕਦੀ ਹੈ, ਪਰ ਦੁੱਖ ਦੀ ਗੱਲ ਹੈ ਕਿ ਵਿਚਾਰ ਦੀ ਥਾਂ ਜਾਣਬੁਝ ਕੇ ਵਿਰੋਧੀਆਂ ਵੱਲੋਂ ਮਾਹੌਲ ਖਰਾਬ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੁਝ ਮੈਂਬਰਾਂ ਵੱਲੋਂ ਮਾਹੌਲ ਖਰਾਬ ਕਰਨ ਕਰਕੇ ਜਨਰਲ ਹਾਊਸ ਵਿਚ ਲਿਆਂਦੇ ਕੁਝ ਅਹਿਮ ਮਤੇ ਵੀ ਨਹੀਂ ਪੜ੍ਹੇ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਸਿੱਖ ਕੌਮ ਦਾ ਸੁਪਰੀਮ ਹਾਊਸ ਹੈ ਅਤੇ ਇਥੋਂ ਉਠਾਈ ਜਾਂਦੀ ਮੰਗ ਵੱਡੇ ਅਰਥ ਰੱਖਦੀ ਹੈ, ਪਰ ਜਦੋਂ ਕੁਝ ਸਿਆਸੀ ਮੁਫਾਦਾਂ ਖਾਤਰ ਇਥੇ ਰੱਖੀ ਜਾਣ ਵਾਲੀ ਗੱਲ ਦਾ ਮਾਹੌਲ ਨਹੀਂ ਬਣਨ ਦਿੰਦੇ, ਤਾਂ ਇਸ ਦਾ ਨੁਕਸਾਨ ਸਮੁੱਚੀ ਕੌਮ ਨੂੰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਵਿਰੋਧ ਦੀ ਖਾਤਰ ਮਾਹੌਲ ਖਰਾਬ ਕਰਦੇ ਹਨ, ਉਨ੍ਹਾਂ ਨੂੰ ਸੰਗਤ ਵਿਚ ਫਤਵਾ ਲੈਣਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਪ੍ਰਧਾਨ ਚੁਣੇ ਜਾਣ ’ਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ, ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਸੀਨੀਅਰ ਅਕਾਲੀ ਆਗੂਆਂ ਅਤੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦਾ ਹਾਰਦਿਕ ਤੌਰ ’ਤੇ ਧੰਨਵਾਦ ਕੀਤਾ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਕੀਤਾ ਸ਼ੁਕਰਾਨਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਨ ਮਗਰੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਚੁਣੇ ਗਏ ਹੋਰ ਅਹੁਦੇਦਾਰਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ, ਜਿਥੇ ਉਨ੍ਹਾਂ ਨੂੰ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰੂ ਬਖ਼ਸ਼ਿਸ ਸਿਰੋਪਾਓ ਦਿੱਤੇ। ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਵੀ ਗਏ।
ਜਨਰਲ ਇਜਲਾਸ ਦੌਰਾਨ ਸਿੰਘ ਸਾਹਿਬਾਨ ਰਹੇ ਮੌਜੂਦ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰੇ ਮਸਕੀਨ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਇਜਲਾਸ ਦੀ ਆਰੰਭਤਾ ਸਮੇਂ ਅਰਦਾਸ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਸਰਵਣ ਕਰਵਾਇਆ। ਜਨਰਲ ਇਜਲਾਸ ਦੀ ਸਮਾਪਤੀ ਸਮੇਂ ਗਿਆਨੀ ਜਗਤਾਰ ਸਿੰਘ, ਗਿਆਨੀ ਹਰਪ੍ਰੀਤ ਸਿੰਘ ਅਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇਨਵੇਂ ਚੁਣੇ ਗਏ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਚੁਣੇ ਗਏ ਅਹੁਦੇਦਾਰਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਉਨ੍ਹਾਂ ਨਾਲ ਰਹੇ ਅਹੁਦੇਦਾਰਾਂ ਨੂੰ ਵੀ ਸਿਰੋਪਾਓ ਦਿੱਤੇ ਗਏ। ਬੀਬੀ ਜਗੀਰ ਕੌਰ ਨੇ ਨਵੇਂ ਚੁਣੇ ਪ੍ਰਧਾਨ ਅਤੇ ਅਹੁੇਦਾਰਾਂ ਨੂੰ ਵਧਾਈ ਦਿੱਤੀ ਅਤੇ ਹਾਊਸ ਦੇ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਹਾਊਸ ਦੀ ਕਾਰਵਾਈ ਬਤੌਰ ਆਨਰੇਰੀ ਮੁੱਖ ਸਕੱਤਰ ਵਜੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਰੰਭ ਕੀਤੀ। 
ਐਡਵੋਕੇਟ ਹਰਜਿੰਦਰ ਸਿੰਘ ਧਾਮੀ 1996 ਤੋਂ ਚਲੇ ਆ ਰਹੇ ਹਨ ਸ਼੍ਰੋਮਣੀ ਕਮੇਟੀ ਮੈਂਬਰ ਸ਼੍ਰੋਮਣੀ ਕਮੇਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਨਾਲ ਪਿਛਲੇ ਲੰਮੇ ਸਮੇਂ ਤੋਂ ਜੁੜੇ ਹੋਏ ਹਨ। ਉਹ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਵੀ ਰਹੇ ਹਨ। ਬੀਤੇ ਸਾਲ ਜਨਰਲ ਹਾਊਸ ਵੱਲੋਂ ਐਡਵੋਕੇਟ ਧਾਮੀ ਨੂੰ ਸ਼੍ਰੋਮਣੀ ਕਮਟੀ ਦੇ ਆਨਰੇਰੀ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਸੀ। 1956 ਵਿਚ ਜਨਮੇ ਸ. ਹਰਜਿੰਦਰ ਸਿੰਘ ਧਾਮੀ ਬੀਏ, ਐਲਐਲਬੀ ਪਾਸ ਹਨ। ਪਿਛਲੇ 40 ਸਾਲ ਤੋਂ ਉਹ ਵਕਾਲਤ ਦੇ ਪੇਸ਼ੇ ਨਾਲ ਜੁੜੇ ਹੋਏ ਹਨ ਅਤੇ ਸਿੱਖ ਸੰਘਰਸ਼ ਦੇ ਯੋਧਿਆਂ ਦੇ ਕੇਸ ਨਿਸ਼ਕਾਮ ਲੜਦੇ ਰਹੇ ਹਨ। ਉਹ 1996 ਵਿਚ ਪਹਿਲੀ ਵਾਰ ਮੈਂਬਰ ਬਣੇ ਅਤੇ ਉਦੋਂ ਤੋਂ ਲੈ ਕੇ ਲਗਾਤਾਰ ਮੈਂਬਰ ਚੁਣੇ ਜਾਂਦੇ ਰਹੇ। ਐਡਵੋਕੇਟ ਧਾਮੀ ਸਿੱਖ ਸਰੋਕਾਰਾਂ ’ਤੇ ਡੂੰਘੀ ਪਕੜ ਰੱਖਦੇ ਹਨ ਅਤੇ ਦਿਆਨਤਦਾਰ ਧਾਰਮਿਕ ਆਗੂ ਵਜੋਂ ਜਾਣੇ ਜਾਂਦੇ ਹਨ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਦਸ਼ਾ ਅਤੇ ਦਿਸ਼ਾ ਨੂੰ ਹੋਰ ਉੱਪਰ ਚੁੱਕਣ ਲਈ ਹਮੇਸ਼ਾ ਹੀ ਬਿਹਤਰ ਰਾਏ ਅਤੇ ਸੁਝਾਅ ਦੇ ਕੇ ਆਪਣਾ ਯੋਗਦਾਨ ਪਾਇਆ ਹੈ। ਪ੍ਰਬੰਧਕੀ ਪੱਖ ਤੋਂ ਬੀਤੇ ਇਕ ਸਾਲ ਤੋਂ ਸਿੱਖ ਸੰਸਥਾ ਵਿਚ ਨਿਰੰਤਰ ਕਾਰਜਸ਼ੀਲ ਐਡਵੋਕੇਟ ਧਾਮੀ ਨੇ ਗੁਰਦੁਆਰਾ ਪ੍ਰਬੰਧ ਨੂੰ ਸੁਚਾਰੂ ਬਨਾਉਣ, ਵਿਦਿਅਕ ਅਦਾਰਿਆਂ ਨੂੰ ਤਰਜੀਹੀ ਤੌਰ ’ਤੇ ਸਮੇਂ ਦੇ ਹਾਣੀ ਬਨਾਉਣ ਦੇ ਨਾਲ-ਨਾਲ ਵੱਖ-ਵੱਖ ਸਿੱਖ ਜਥੇਬੰਦੀਆਂ ਨਾਲ ਨਿੱਘੇ ਰਿਸ਼ਤੇ ਕਾਇਮ ਕੀਤੇ ਹਨ। 
ਜਨਰਲ ਹਾਊਸ ਦੌਰਾਨ ਹਾਜ਼ਰ ਰਹੇ ਮੈਂਬਰ ਸਾਹਿਬਾਨ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਚੋਣ ਸਮੇਂ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ 143 ਮੈਂਬਰ ਹਾਜ਼ਰ ਸਨ। ਹਾਜ਼ਰ ਮੈਂਬਰਾਂ ਵਿਚ ਬੀਬੀ ਜਗੀਰ ਕੌਰ, ਪ੍ਰੋ. ਕਿਰਪਾਲ ਸਿੰਘ ਬਡੂੰਗਰ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਸ. ਦਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ, ਸ. ਅਮਰੀਕ ਸਿੰਘ ਜਨੈਤਪੁਰ, ਸ. ਹਰਪਾਲ ਸਿੰਘ ਪਾਲੀ, ਸ. ਬਲਦੇਵ ਸਿੰਘ ਕਾਇਮਪੁਰ, ਸ. ਹਰਭਜਨ ਸਿੰਘ ਮਸਾਣਾਂ, ਸ. ਭੁਪਿੰਦਰ ਸਿੰਘ ਅਸੰਧ, ਸ. ਬਲਦੇਵ ਸਿੰਘ ਖਾਲਸਾ, ਬੀਬੀ ਅਮਰਜੀਤ ਕੌਰ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸ. ਜਗਸੀਰ ਸਿੰਘ ਮਾਂਗੇਆਣਾ, ਸ. ਗੁਰਪਾਲ ਸਿੰਘ ਗੋਰਾ, ਬੀਬੀ ਕਿਰਨਵੀਰ ਕੌਰ, ਸ. ਨਵਤੇਜ ਸਿੰਘ ਕਾਉਣੀ, ਸ. ਕੌਰ ਸਿੰਘ, ਬੀਬੀ ਪ੍ਰਮਿੰਦਰ ਕੌਰ, ਸ. ਦਰਸ਼ਨ ਸਿੰਘ ਬਰਾੜ, ਸ. ਪ੍ਰੀਤਮ ਸਿੰਘ ਮਨਸੀਹਾਂ, ਸ. ਦਰਸ਼ਨ ਸਿੰਘ ਸ਼ੇਰਖਾ, ਸ. ਬਲਵਿੰਦਰ ਸਿੰਘ ਭੰਮਾਂ ਲੰਡਾ, ਸ. ਸਤਪਾਲ ਸਿੰਘ ਤਲਵੰਡੀ ਭਾਈ, ਬੀਬੀ ਜਸਵਿੰਦਰ ਕੌਰ ਜੀਰਾ, ਸ. ਗੁਰਮੀਤ ਸਿੰਘ ਬੂਹ, ਸ. ਸੁਖਜੀਤ ਸਿੰਘ ਲੋਹਗੜ੍ਹ, ਬੀਬੀ ਨਰਿੰਦਰ ਕੌਰ, ਸ. ਗੁਰਮੇਲ ਸਿੰਘ ਸੰਗਤਪੁਰਾ, ਸ. ਸੁਖਹਰਪ੍ਰੀਤ ਸਿੰਘ ਰੋਡੇ, ਸ. ਤਰਸੇਮ ਸਿੰਘ ਰੱਤੀਆ, ਬੀਬੀ ਗੁਰਿੰਦਰ ਕੌਰ, ਸ. ਸ਼ੇਰ ਸਿੰਘ ਮੰਡਵਾਲਾ, ਸ. ਫੁੰਮਣ ਸਿੰਘ, ਸ. ਮੇਜਰ ਸਿੰਘ ਮਹਿਰਾਜ, ਬੀਬੀ ਜਸਪਾਲ ਕੌਰ, ਸ. ਅਮਰੀਕ ਸਿੰਘ ਕੋਟਸ਼ਮੀਰ, ਬੀਬੀ ਜੋਗਿੰਦਰ ਕੌਰ, ਸ. ਮੋਹਨ ਸਿੰਘ ਬੰਗੀ, ਸ. ਸੁਰਜੀਤ ਸਿੰਘ ਰਾਏਪੁਰ, ਮਾਸਟਰ ਮਿੱਠੂ ਸਿੰਘ ਕਾਹਨੇਕੇ, ਬਾਬਾ ਬੂਟਾ ਸਿੰਘ, ਬੀਬੀ ਜਸਵੀਰ ਕੌਰ, ਬੀਬੀ ਪਰਮਜੀਤ ਕੌਰ, ਬੀਬੀ ਜਸਪਾਲ ਕੌਰ, ਸ. ਮਲਕੀਤ ਸਿੰਘ ਚੰਗਾਲ, ਸ. ਪਰਮਜੀਤ ਸਿੰਘ ਖਾਲਸਾ, ਸ. ਬਲਦੇਵ ਸਿੰਘ ਚੂੰਘਾ, ਸੰਤ ਬਲਬੀਰ ਸਿੰਘ ਘੁੰਨਸ, ਬੀਬੀ ਸ਼ਰਨਜੀਤ ਕੌਰ, ਸ. ਜੈਪਾਲ ਸਿੰਘ ਮੰਡੀਆ, ਸ. ਭੁਪਿੰਦਰ ਸਿੰਘ ਭਲਵਾਨ, ਸ. ਹਰਦੇਵ ਸਿੰਘ ਰੋਗਲਾ, ਬੀਬੀ ਮਲਕੀਤ ਕੌਰ ਕਮਾਲਪੁਰ, ਸ. ਨਿਰਮਲ ਸਿੰਘ ਹਰਿਆਓ, ਸ. ਕੁਲਦੀਪ ਸਿੰਘ ਨੱਸੂਪੁਰ, ਬੀਬੀ ਹਰਦੀਪ ਕੌਰ, ਸ. ਸਤਵਿੰਦਰ ਸਿੰਘ ਟੌਹੜਾ, ਸ. ਜਰਨੈਲ ਸਿੰਘ, ਸ. ਸਵਿੰਦਰ ਸਿੰਘ ਸਭਰਵਾਲ, ਸ. ਜਸਮੇਲ ਸਿੰਘ ਲਾਛੜੂ, ਬੀਬੀ ਕੁਲਦੀਪ ਕੌਰ ਟੌਹੜਾ, ਸ. ਨਿਰਮੈਲ ਸਿੰਘ ਜੌਲਾਂ, ਸ. ਸੁਰਜੀਤ ਸਿੰਘ ਗੜ੍ਹੀ, ਸ. ਗੁਰਪ੍ਰੀਤ ਸਿੰਘ, ਸ. ਰਣਧੀਰ ਸਿੰਘ ਚੀਮਾਂ, ਸ. ਅਵਤਾਰ ਸਿੰਘ ਰਿਆ, ਸ. ਰਵਿੰਦਰ ਸਿੰਘ ਖ਼ਾਲਸਾ, ਸ. ਦਵਿੰਦਰ ਸਿੰਘ ਖੱਟੜਾ, ਸ. ਰਘਬੀਰ ਸਿੰਘ ਸਹਾਰਨਮਾਜਰਾ, ਸ. ਚਰਨ ਸਿੰਘ ਆਲਮਗੀਰ, ਸ. ਹਰਪਾਲ ਸਿੰਘ ਜੱਲਾ, ਸ. ਹਰਪ੍ਰੀਤ ਸਿੰਘ ਗਰਚਾ, ਸ. ਜਗਜੀਤ ਸਿੰਘ ਤਲਵੰਡੀ, ਸ. ਗੁਰਚਰਨ ਸਿੰਘ ਗਰੇਵਾਲ, ਸ. ਜਸਵੰਤ ਸਿੰਘ ਪੁੜੈਣ, ਸ. ਕੇਵਲ ਸਿੰਘ ਬਾਦਲ, ਸ. ਬਲਵਿੰਦਰ ਸਿੰਘ ਬੈਂਸ, ਬੀਬੀ ਰਜਿੰਦਰ ਕੌਰ, ਸ. ਰਣਜੀਤ ਸਿੰਘ ਮੰਗਲੀ, ਸ. ਸਰਬੰਸ ਸਿੰਘ ਮਾਣਕੀ, ਸ. ਮਹਿੰਦਰ ਸਿੰਘ, ਸ. ਮਹਿੰਦਰ ਸਿੰਘ ਹੁਸੈਨਪੁਰਾ, ਸ. ਗੁਰਬਖ਼ਸ ਸਿੰਘ ਖ਼ਾਲਸਾ, ਸ. ਬਲਦੇਵ ਸਿੰਘ ਕਲਿਆਣ, ਸ. ਪਰਮਜੀਤ ਸਿੰਘ ਰਾਏਪੁਰ, ਬੀਬੀ ਦਵਿੰਦਰ ਕੌਰ ਕਾਲੜਾ, ਸ. ਕੁਲਵੰਤ ਸਿੰਘ ਮੰਨਣ, ਸ. ਰਣਜੀਤ ਸਿੰਘ ਕਾਹਲੋਂ, ਬੀਬੀ ਗੁਰਮੀਤ ਕੌਰ ਭੂੰਗਾ ਲੰਬਾਣਾ, ਸ. ਸਰਵਣ ਸਿੰਘ ਕੁਲਾਰ, ਬੀਬੀ ਗੁਰਪ੍ਰੀਤ ਕੌਰ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਬਲਜੀਤ ਸਿੰਘ ਜਲਾਲਉਸਮਾ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ, ਭਾਈ ਮਨਜੀਤ ਸਿੰਘ, ਸ. ਨਿਰਮਲ ਸਿੰਘ ਨੌਸ਼ਹਿਰਾ ਢਾਲਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਗੁਰਿੰਦਰਪਾਲ ਸਿੰਘ ਰਣੀਕੇ, ਸ. ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਰਜਿੰਦਰ ਸਿੰਘ ਮਹਿਤਾ, ਸ. ਬਾਵਾ ਸਿੰਘ ਗੁਮਾਨਪੁਰਾ,  ਬੀਬੀ ਕਿਰਨਜੋਤ ਕੌਰ, ਸ. ਸੁਰਜੀਤ ਸਿੰਘ ਭਿੱਟੇਵਡ, ਬੀਬੀ ਬਲਵਿੰਦਰ ਕੌਰ ਲੋਪੋਕੇ, ਸ. ਅਮਰੀਕ ਸਿੰਘ ਵਿਛੋਆ, ਸ. ਜੋਧ ਸਿੰਘ ਸਮਰਾ, ਬੀਬੀ ਸਵਰਨ ਕੌਰ ਤੇੜਾ, ਸ. ਅਮਰਜੀਤ ਸਿੰਘ ਬੰਡਾਲਾ, ਸ. ਬਿਕਰਮਜੀਤ ਸਿੰਘ ਕੋਟਲਾ, ਸ. ਭਗਵੰਤ ਸਿੰਘ ਸਿਆਲਕਾ, ਸ. ਸੁਰਜੀਤ ਸਿੰਘ ਤੁਗਲਵਾਲਾ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਗੁਰਨਾਮ ਸਿੰਘ ਜੱਸਲ, ਸ. ਅਮਰੀਕ ਸਿੰਘ ਸ਼ਾਹਪੁਰ, ਬੀਬੀ ਜੋਗਿੰਦਰ ਕੌਰ, ਬੀਬੀ ਜਸਵੀਰ ਕੌਰ ਜੱਫਰਵਾਲ, ਸ. ਰਵਿੰਦਰ ਸਿੰਘ ਚੱਕ, ਸ. ਤਾਰਾ ਸਿੰਘ ਤਲਵੰਡੀ, ਸ. ਹਰਜਿੰਦਰ ਸਿੰਘ ਧਾਮੀ, ਸ. ਸੁਰਿੰਦਰ ਸਿੰਘ ਠੇਕੇਦਾਰ, ਸ. ਜੰਗਬਹਾਦਰ ਸਿੰਘ ਰਾਏ, ਬੀਬੀ ਰਣਜੀਤ ਕੌਰ, ਸ. ਅਮਰਜੀਤ ਸਿੰਘ ਚਾਵਲਾ, ਪ੍ਰਿੰਸੀਪਲ ਸੁਰਿੰਦਰ ਸਿੰਘ, ਸ. ਪਰਮਜੀਤ ਸਿੰਘ ਲੱਖੇਵਾਲ, ਸ. ਅਜਮੇਰ ਸਿੰਘ ਖੇੜਾ, ਸ. ਚਰਨਜੀਤ ਸਿੰਘ ਕਾਲੇਵਾਲ, ਬੀਬੀ ਪਰਮਜੀਤ ਕੌਰ ਲਾਂਡਰਾਂ, ਸ. ਰਘੂਜੀਤ ਸਿੰਘ ਵਿਰਕ, ਸ. ਕਰਨੈਲ ਸਿੰਘ ਪੰਜੋਲੀ, ਭਾਈ ਰਾਮ ਸਿੰਘ, ਸ. ਸੁਰਜੀਤ ਸਿੰਘ ਕੰਗ, ਸ. ਸੁਖਮੀਤ ਸਿੰਘ, ਸ. ਹਰਮਨਜੀਤ ਸਿੰਘ, ਸ. ਗੁਰਮਿੰਦਰ ਸਿੰਘ ਮਠਾਰੂ, ਸ. ਗੁਰਿੰਦਰ ਸਿੰਘ ਬਾਵਾ, ਬੀਬੀ ਸੁਖਵਿੰਦਰ ਕੌਰ,  ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ. ਪਰਮਜੀਤ ਸਿੰਘ ਸਰੋਆ, ਸ. ਸੁਖਮਿੰਦਰ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸੁਲੱਖਣ ਸਿੰਘ ਭੰਗਾਲੀ, ਸ. ਨਿਰਵੈਲ ਸਿੰਘ, ਸ. ਗੁਰਦਿਆਲ ਸਿੰਘ ਆਦਿ ਮੌਜੂਦ ਸਨ।