ਸ. ਸੁਰਜੀਤ ਸਿੰਘ ਭਿੱਟੇਵਡ ਸੀਨੀਅਰ ਮੀਤ ਪ੍ਰਧਾਨ, ਬਾਬਾ ਬੂਟਾ ਸਿੰਘ ਜੂਨੀਅਰ ਮੀਤ ਪ੍ਰਧਾਨ ਤੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਬਣੇ ਜਨਰਲ ਸਕੱਤਰ
ਅੰਮ੍ਰਿਤਸਰ, 27 ਨਵੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੋਏ ਜਨਰਲ ਇਜਲਾਸ ਦੌਰਾਨ ਬੀਬੀ ਜਗੀਰ ਕੌਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ। ਉਹ ਸ਼੍ਰੋਮਣੀ ਕਮੇਟੀ ਦੇ 43ਵੇਂ ਪ੍ਰਧਾਨ ਬਣੇ ਹਨ। ਜਨਰਲ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨਗੀ ਪਦ ਲਈ ਬੀਬੀ ਜਗੀਰ ਕੌਰ ਦਾ ਨਾਂ ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ ਨੇ ਪੇਸ਼ ਕੀਤਾ, ਜਿਸ ਦੀ ਤਾਈਦ ਸ. ਹਰਜਿੰਦਰ ਸਿੰਘ ਧਾਮੀ ਅਤੇ ਮਜੀਦ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਸ. ਅਮਰੀਕ ਸਿੰਘ ਸ਼ਾਹਪੁਰ ਨੇ ਸ. ਮਿੱਠੂ ਸਿੰਘ ਕਾਹਨੇਕੇ ਦਾ ਨਾਂ ਵੀ ਪ੍ਰਧਾਨਗੀ ਪਦ ਲਈ ਪੇਸ਼ ਕੀਤਾ, ਜਿਸ ’ਤੇ ਹੋਈਆਂ ਵੋਟਾਂ ਮਗਰੋਂ ਬੀਬੀ ਜਗੀਰ ਕੌਰ ਜੇਤੂ ਰਹੇ। ਕੁਲ ਪਈਆਂ 143 ਵੋਟਾਂ ਵਿੱਚੋਂ ਬੀਬੀ ਜਗੀਰ ਕੌਰ ਨੂੰ 122 ਅਤੇ ਸ. ਮਿੱਠੂ ਸਿੰਘ ਕਾਹਨੇਕੇ ਨੂੰ 20 ਵੋਟਾਂ ਪ੍ਰਾਪਤ ਹੋਈਆਂ, ਜਦਕਿ ਇਕ ਵੋਟ ਰੱਦ ਹੋਈ।
ਜਨਰਲ ਇਜਲਾਸ ਦੌਰਾਨ ਸ. ਸੁਰਜੀਤ ਸਿੰਘ ਭਿੱਟੇਵਡ ਨੂੰ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਚੁਣਿਆ ਗਿਆ। ਉਨ੍ਹਾਂ ਦਾ ਨਾਂ ਭਾਈ ਅਮਰਜੀਤ ਸਿੰਘ ਚਾਵਲਾ ਨੇ ਪੇਸ਼ ਕੀਤਾ, ਜਿਸ ਦੀ ਤਾਈਦ ਭਾਈ ਮਨਜੀਤ ਸਿੰਘ ਅਤੇ ਮਜੀਦ ਸ. ਗੁਰਪ੍ਰੀਤ ਸਿੰਘ ਝੱਬਰ ਨੇ ਕੀਤੀ। ਇਸੇ ਤਰ੍ਹਾਂ ਜੂਨੀਅਰ ਮੀਤ ਪ੍ਰਧਾਨ ਵਜੋਂ ਬਾਬਾ ਬੂਟਾ ਸਿੰਘ ਚੁਣੇ ਗਏ, ਜਿਨ੍ਹਾਂ ਦਾ ਨਾਂ ਸ. ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਪੇਸ਼ ਕੀਤਾ। ਉਨ੍ਹਾਂ ਦੇ ਨਾਂ ਦੀ ਤਾਈਦ ਸ. ਹਰਪਾਲ ਸਿੰਘ ਜੱਲ੍ਹਾ ਨੇ ਕੀਤੀ, ਜਦਕਿ ਤਾਈਦ ਮਜੀਦ ਭਾਈ ਰਾਮ ਸਿੰਘ ਵੱਲੋਂ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਵਜੋਂ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੂੰ ਚੁਣਿਆ ਗਿਆ। ਸ. ਸਿਆਲਕਾ ਦਾ ਨਾਂ ਸ. ਮੋਹਨ ਸਿੰਘ ਬੰਗੀ ਨੇ ਪੇਸ਼ ਕੀਤਾ, ਜਿਸ ਦੀ ਤਾਈਦ ਤੇ ਮਜੀਦ ਸ. ਗੁਰਮੇਲ ਸਿੰਘ ਸੰਗਤਪੁਰਾ ਨੇ ਕੀਤੀ।
ਜਨਰਲ ਇਜਲਾਸ ਦੌਰਾਨ ਬੀਬੀ ਜਗੀਰ ਕੌਰ ਨੇ ਅੰਤ੍ਰਿੰਗ ਕਮੇਟੀ ਦੇ 11 ਮੈਂਬਰਾਂ ਦਾ ਨਾਂ ਪੇਸ਼ ਕੀਤਾ, ਜਿਨ੍ਹਾਂ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ। ਅੰਤ੍ਰਿੰਗ ਕਮੇਟੀ ਦੇ ਚੁਣੇ ਗਏ ਮੈਂਬਰਾਂ ਵਿਚ ਸ. ਬਲਦੇਵ ਸਿੰਘ ਚੂੰਘਾ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਸ. ਨਵਤੇਜ ਸਿੰਘ ਕਾਉਣੀ, ਸ. ਸਤਵਿੰਦਰ ਸਿੰਘ ਟੌਹੜਾ, ਸ. ਅਜਮੇਰ ਸਿੰਘ ਖੇੜਾ, ਸ. ਦਰਸ਼ਨ ਸਿੰਘ ਸ਼ੇਰਖਾਂ, ਸ. ਭੁਪਿੰਦਰ ਸਿੰਘ ਭਲਵਾਨ, ਸ. ਹਰਭਜਨ ਸਿੰਘ ਮਸਾਣਾਂ, ਬੀਬੀ ਮਲਕੀਤ ਕੌਰ ਕਮਾਲਪੁਰ, ਸ. ਮਿੱਠੂ ਸਿੰਘ ਕਾਹਨੇਕੇ ਅਤੇ ਸ. ਅਮਰੀਕ ਸਿੰਘ ਸ਼ਾਹਪੁਰ ਸ਼ਾਮਲ ਹਨ।
ਜਨਰਲ ਇਜਲਾਸ ਦੌਰਾਨ ਸਿੰਘ ਸਾਹਿਬਾਨ ਰਹੇ ਮੌਜੂਦ
ਜਨਰਲ ਇਜਲਾਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਇਜਲਾਸ ਦੀ ਆਰੰਭਤਾ ਸਮੇਂ ਅਰਦਾਸ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਵਾਇਆ। ਜਨਰਲ ਇਜਲਾਸ ਦੀ ਕਾਰਵਾਈ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਜਨਰਲ ਇਜਲਾਸ ਸਬੰਧੀ ਮੈਂਬਰ ਸਾਹਿਬਾਨ ਨੂੰ ਭੇਜਿਆ ਗਿਆ ਪੱਤਰ ਪੜ੍ਹ ਕੇ ਆਰੰਭ ਕੀਤੀ। ਜਨਰਲ ਇਜਲਾਸ ਦੀ ਸਮਾਪਤੀ ਸਮੇਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ ਬੀਬੀ ਜਗੀਰ ਕੌਰ ਸਮੇਤ ਹੋਰ ਅਹੁਦੇਦਾਰਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਉਨ੍ਹਾਂ ਨਾਲ ਰਹੇ ਅਹੁਦੇਦਾਰਾਂ ਨੂੰ ਵੀ ਸਿਰੋਪਾਓ ਦਿੱਤੇ ਗਏ। ਭਾਈ ਲੌਂਗੋਵਾਲ ਨੇ ਬੀਬੀ ਜਗੀਰ ਕੌਰ ਨੂੰ ਪ੍ਰਧਾਨ ਚੁਣੇ ਜਾਣ ’ਤੇ ਵਧਾਈ ਦਿੱਤੀ ਅਤੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ।
ਕੌਮੀ ਕਾਰਜਾਂ ਅਤੇ ਧਰਮ ਪ੍ਰਚਾਰ ਲਈ ਲਿਆ ਜਾਵੇਗਾ ਸਭ ਦਾ ਸਹਿਯੋਗ-ਬੀਬੀ ਜਗੀਰ ਕੌਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਮਗਰੋਂ ਬੀਬੀ ਜਗੀਰ ਕੌਰ ਨੇ ਕੌਮੀ ਇਕਜੁਟਤਾ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਉਹ ਪ੍ਰਧਾਨ ਬਣੇ ਹਨ ਅਤੇ ਉਹ ਕੌਮੀ ਕਾਰਜਾਂ ਅਤੇ ਧਰਮ ਪ੍ਰਚਾਰ ਲਈ ਹਰ ਇਕ ਦਾ ਸਹਿਯੋਗ ਲੈ ਕੇ ਚੱਲਣਗੇ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਅਤੇ ਫਲਸਫਾ ਸ਼ਾਨਾਮੱਤਾ ਹੈ, ਜਿਸ ਨੂੰ ਪ੍ਰਚਾਰਨ ਲਈ ਵੱਡੇ ਯਤਨ ਕੀਤੇ ਜਾਣਗੇ। ਉਨ੍ਹਾਂ ਕੌਮੀ ਇਕਜੁਟਤਾ ਨੂੰ ਅਹਿਮ ਦੱਸਦਿਆਂ ਕਿਹਾ ਕਿ ਵਰਤਮਾਨ ਸਮੇਂ ਇਸ ਦੀ ਵੱਡੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਸਿੱਖ ਕੌਮ ਇਕ ਪਰਿਵਾਰ ਹੈ, ਜਿਸ ਵਿਚ ਹਰ ਇਕ ਦਾ ਸਤਿਕਾਰ ਕੀਤਾ ਜਾਵੇਗਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਮਤਭੇਦ ਭੁਲਾ ਕੇ ਇਕਜੁੱਟਤਾ ਨਾਲ ਹੀ ਪੰਥਕ ਚੁਣੌਤੀਆਂ ਅਤੇ ਸਮੱਸਿਆਵਾਂ ਦਾ ਹੱਲ ਸੰਭਵ ਹੈ ਅਤੇ ਇਸੇ ਦਿਸ਼ਾ ਵਿਚ ਹੀ ਉਹ ਅੱਗੇ ਵਧਣਗੇ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਸੇਵਾ ਲਈ ਭਰੋਸਾ ਪ੍ਰਗਟ ਕਰਨ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਦਲ ਦੇ ਸਮੁੱਚੇ ਆਗੂਆਂ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦਾ ਧੰਨਵਾਦ ਵੀ ਕੀਤਾ। ਬੀਬੀ ਜਗੀਰ ਕੌਰ ਨੇ ਸਿੰਘ ਸਾਹਿਬਾਨ ਦਾ ਵੀ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।
ਬੀਬੀ ਜਗੀਰ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਕੀਤਾ ਸ਼ੁਕਰਾਨਾ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਨ ਮਗਰੋਂ ਬੀਬੀ ਜਗੀਰ ਕੌਰ ਅਤੇ ਚੁਣੇ ਗਏ ਹੋਰ ਅਹੁਦੇਦਾਰਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ, ਜਿਥੇ ਉਨ੍ਹਾਂ ਨੂੰ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ। ਉਹ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਵੀ ਗਏ।
ਸ. ਹਰਜਿੰਦਰ ਸਿੰਘ ਧਾਮੀ ਹੋਣਗੇ ਸ਼੍ਰੋਮਣੀ ਕਮੇਟੀ ਦੇ ਆਨਰੇਰੀ ਮੁੱਖ ਸਕੱਤਰ
ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਇਕ ਵਿਸ਼ੇਸ਼ ਮਤਾ ਪਾਸ ਕਰਦਿਆਂ ਸ. ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਆਨਰੇਰੀ ਮੁੱਖ ਸਕੱਤਰ ਲਗਾਉਣ ਦਾ ਫੈਸਲਾ ਕੀਤਾ ਗਿਆ। ਸ. ਹਰਜਿੰਦਰ ਸਿੰਘ ਧਾਮੀ ਪਿਛਲੇ ਸਾਲ ਦੌਰਾਨ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਰਹੇ ਹਨ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬੀ.ਏ., ਐਲ.ਐਲ.ਬੀ. ਪਾਸ ਹਨ ਅਤੇ ਉਹ 1996 ਤੋਂ ਸ਼੍ਰੋਮਣੀ ਕਮੇਟੀ ਦੇ ਲਗਾਤਾਰ ਮੈਂਬਰ ਚਲੇ ਆ ਰਹੇ ਹਨ।
ਜਨਰਲ ਹਾਊਸ ਦੌਰਾਨ ਹਾਜ਼ਰ ਰਹੇ ਮੈਂਬਰ ਸਾਹਿਬਾਨ
ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਚੋਣ ਸਮੇਂ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ 143 ਮੈਂਬਰ ਹਾਜ਼ਰ ਸਨ। ਇਨ੍ਹਾਂ ਵਿਚ ਬੀਬੀ ਜਗੀਰ ਕੌਰ ਤੋਂ ਇਲਾਵਾ ਜਥੇਦਾਰ ਤੋਤਾ ਸਿੰਘ, ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਸ. ਦਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ, ਸ. ਅਮਰੀਕ ਸਿੰਘ ਜਨੈਤਪੁਰ, ਸ. ਹਰਪਾਲ ਸਿੰਘ ਪਾਲੀ, ਸ. ਬਲਦੇਵ ਸਿੰਘ ਕਾਇਮਪੁਰ, ਬੀਬੀ ਮਨਜੀਤ ਕੌਰ ਕੰਧੋਲਾ, ਸ. ਹਰਭਜਨ ਸਿੰਘ ਮਸਾਣਾਂ, ਸ. ਭੁਪਿੰਦਰ ਸਿੰਘ ਅਸੰਧ, ਸ. ਬਲਦੇਵ ਸਿੰਘ ਖਾਲਸਾ, ਬੀਬੀ ਅਮਰਜੀਤ ਕੌਰ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸ. ਜਗਸੀਰ ਸਿੰਘ ਮਾਂਗੇਆਣਾ, ਸ. ਬਿੱਕਰ ਸਿੰਘ ਚੰਨੂ, ਸ. ਗੁਰਪਾਲ ਸਿੰਘ ਗੋਰਾ, ਬੀਬੀ ਕਿਰਨਵੀਰ ਕੌਰ, ਸ. ਨਵਤੇਜ ਸਿੰਘ ਕਾਉਣੀ, ਸ. ਕੌਰ ਸਿੰਘ, ਬੀਬੀ ਪ੍ਰਮਿੰਦਰ ਕੌਰ, ਸ. ਦਰਸ਼ਨ ਸਿੰਘ ਬਰਾੜ, ਸ. ਪ੍ਰੀਤਮ ਸਿੰਘ ਮਨਸੀਹਾਂ, ਸ. ਦਰਸ਼ਨ ਸਿੰਘ ਸ਼ੇਰਖਾ, ਸ. ਬਲਵਿੰਦਰ ਸਿੰਘ ਭੰਮਾਂ ਲੰਡਾ, ਸ. ਸਤਪਾਲ ਸਿੰਘ ਤਲਵੰਡੀ ਭਾਈ, ਬੀਬੀ ਜਸਵਿੰਦਰ ਕੌਰ ਜੀਰਾ, ਸ. ਗੁਰਮੀਤ ਸਿੰਘ ਬੂਹ, ਸ. ਜੁਗਰਾਜ ਸਿੰਘ ਦੋਧਰ, ਬੀਬੀ ਨਰਿੰਦਰ ਕੌਰ, ਸ. ਗੁਰਮੇਲ ਸਿੰਘ ਸੰਗਤਪੁਰਾ, ਸ. ਸੁਖਹਰਪ੍ਰੀਤ ਸਿੰਘ ਰੋਡੇ, ਸ. ਤਰਸੇਮ ਸਿੰਘ ਰੱਤੀਆ, ਬੀਬੀ ਜਸਵਿੰਦਰ ਕੌਰ, ਬੀਬੀ ਗੁਰਿੰਦਰ ਕੌਰ, ਸ. ਸ਼ੇਰ ਸਿੰਘ ਮੰਡਵਾਲਾ, ਸ. ਫੁੰਮਣ ਸਿੰਘ, ਸ. ਮੇਜਰ ਸਿੰਘ ਮਹਿਰਾਜ, ਬੀਬੀ ਜਸਪਾਲ ਕੌਰ, ਸ. ਅਮਰੀਕ ਸਿੰਘ ਕੋਟਸ਼ਮੀਰ, ਬੀਬੀ ਜੋਗਿੰਦਰ ਕੌਰ, ਸ. ਮੋਹਨ ਸਿੰਘ ਬੰਗੀ, ਸ. ਗੁਰਤੇਜ ਸਿੰਘ ਢੱਡੇ, ਸ. ਸੁਰਜੀਤ ਸਿੰਘ, ਮਾਸਟਰ ਮਿੱਠੂ ਸਿੰਘ, ਬਾਬਾ ਬੂਟਾ ਸਿੰਘ, ਸ. ਗੁਰਪ੍ਰੀਤ ਸਿੰਘ ਝੱਬਰ, ਬੀਬੀ ਜਸਵੀਰ ਕੌਰ, ਬੀਬੀ ਪਰਮਜੀਤ ਕੌਰ, ਸ. ਇੰਦਰਮੋਹਨ ਸਿੰਘ, ਬੀਬੀ ਜਸਪਾਲ ਕੌਰ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ. ਮਲਕੀਤ ਸਿੰਘ ਚੰਗਾਲ, ਸ. ਪਰਮਜੀਤ ਸਿੰਘ ਖਾਲਸਾ, ਸ. ਬਲਦੇਵ ਸਿੰਘ ਚੂੰਘਾ, ਸੰਤ ਬਲਬੀਰ ਸਿੰਘ ਘੁੰਨਸ, ਬੀਬੀ ਸ਼ਰਨਜੀਤ ਕੌਰ, ਸ. ਜੈਪਾਲ ਸਿੰਘ ਮੰਡੀਆ, ਸ. ਭੁਪਿੰਦਰ ਸਿੰਘ ਭਲਵਾਨ, ਸ. ਹਰਦੇਵ ਸਿੰਘ ਰੋਗਲਾ, ਬੀਬੀ ਮਲਕੀਤ ਕੌਰ ਕਮਾਲਪੁਰ, ਸ. ਨਿਰਮਲ ਸਿੰਘ ਹਰਿਆਓ, ਸ. ਕੁਲਦੀਪ ਸਿੰਘ ਨੱਸੂਪੁਰ, ਬੀਬੀ ਹਰਦੀਪ ਕੌਰ, ਸ. ਸਤਵਿੰਦਰ ਸਿੰਘ ਟੌਹੜਾ, ਸ. ਜਰਨੈਲ ਸਿੰਘ, ਸ. ਸਵਿੰਦਰ ਸਿੰਘ ਸਭਰਵਾਲ, ਸ. ਜਸਮੇਲ ਸਿੰਘ ਲਾਛੜੂ, ਬੀਬੀ ਕੁਲਦੀਪ ਕੌਰ ਟੌਹੜਾ, ਸ. ਨਿਰਮੈਲ ਸਿੰਘ ਜੌਲਾਂ, ਸ. ਸੁਰਜੀਤ ਸਿੰਘ ਗੜ੍ਹੀ, ਸ. ਗੁਰਪ੍ਰੀਤ ਸਿੰਘ, ਸ. ਰਣਧੀਰ ਸਿੰਘ ਚੀਮਾਂ, ਸ. ਅਵਤਾਰ ਸਿੰਘ ਰਿਆ, ਸ. ਰਵਿੰਦਰ ਸਿੰਘ ਖ਼ਾਲਸਾ, ਸ. ਦਵਿੰਦਰ ਸਿੰਘ ਖੱਟੜਾ, ਸ. ਰਘਬੀਰ ਸਿੰਘ ਸਹਾਰਨਮਾਜਰਾ, ਸ. ਚਰਨ ਸਿੰਘ ਆਲਮਗੀਰ, ਸ. ਹਰਪਾਲ ਸਿੰਘ ਜੱਲਾ, ਸ. ਹਰਪ੍ਰੀਤ ਸਿੰਘ ਗਰਚਾ, ਸ. ਜਗਜੀਤ ਸਿੰਘ ਤਲਵੰਡੀ, ਸ. ਗੁਰਚਰਨ ਸਿੰਘ ਗਰੇਵਾਲ, ਸ. ਜਸਵੰਤ ਸਿੰਘ ਪੁੜੈਣ, ਸ. ਬਲਵਿੰਦਰ ਸਿੰਘ ਬੈਂਸ, ਬੀਬੀ ਰਜਿੰਦਰ ਕੌਰ, ਸ. ਰਣਜੀਤ ਸਿੰਘ ਮੰਗਲੀ, ਸ. ਸਰਬੰਸ ਸਿੰਘ ਮਾਣਕੀ, ਸ. ਮਹਿੰਦਰ ਸਿੰਘ, ਸ. ਗੁਰਬਖ਼ਸ ਸਿੰਘ ਖ਼ਾਲਸਾ, ਸ. ਬਲਦੇਵ ਸਿੰਘ ਕਲਿਆਣ, ਸ. ਪਰਮਜੀਤ ਸਿੰਘ ਰਾਏਪੁਰ, ਬੀਬੀ ਦਵਿੰਦਰ ਕੌਰ ਕਾਲੜਾ, ਸ. ਕੁਲਵੰਤ ਸਿੰਘ ਮੰਨਣ, ਸ. ਰਣਜੀਤ ਸਿੰਘ ਕਾਹਲੋਂ, ਬੀਬੀ ਗੁਰਮੀਤ ਕੌਰ ਭੂੰਗਾ ਲੰਬਾਣਾ, ਸ. ਸਰਵਣ ਸਿੰਘ ਕੁਲਾਰ, ਬੀਬੀ ਗੁਰਪ੍ਰੀਤ ਕੌਰ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਬਲਜੀਤ ਸਿੰਘ ਜਲਾਲਉਸਮਾ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ, ਭਾਈ ਮਨਜੀਤ ਸਿੰਘ, ਸ. ਨਿਰਮਲ ਸਿੰਘ ਨੌਸ਼ਹਿਰਾ ਢਾਲਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਗੁਰਿੰਦਰਪਾਲ ਸਿੰਘ ਰਣੀਕੇ, ਸ. ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਰਜਿੰਦਰ ਸਿੰਘ ਮਹਿਤਾ, ਸ. ਬਾਵਾ ਸਿੰਘ ਗੁਮਾਨਪੁਰਾ, ਬੀਬੀ ਕਿਰਨਜੋਤ ਕੌਰ, ਸ. ਸੁਰਜੀਤ ਸਿੰਘ ਭਿੱਟੇਵਡ, ਬੀਬੀ ਬਲਵਿੰਦਰ ਕੌਰ ਲੋਪੋਕੇ, ਸ. ਅਮਰੀਕ ਸਿੰਘ ਵਿਛੋਆ, ਸ. ਜੋਧ ਸਿੰਘ ਸਮਰਾ, ਬੀਬੀ ਸਵਰਨ ਕੌਰ ਤੇੜਾ, ਸ. ਅਮਰਜੀਤ ਸਿੰਘ ਬੰਡਾਲਾ, ਸ. ਬਿਕਰਮਜੀਤ ਸਿੰਘ ਕੋਟਲਾ, ਸ. ਭਗਵੰਤ ਸਿੰਘ ਸਿਆਲਕਾ, ਸ. ਸੁਰਜੀਤ ਸਿੰਘ ਤੁਗਲਵਾਲਾ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਗੁਰਨਾਮ ਸਿੰਘ ਜੱਸਲ, ਸ. ਅਮਰੀਕ ਸਿੰਘ ਸ਼ਾਹਪੁਰ, ਬੀਬੀ ਜੋਗਿੰਦਰ ਕੌਰ, ਬੀਬੀ ਜਸਵੀਰ ਕੌਰ ਜੱਫਰਵਾਲ, ਸ. ਰਵਿੰਦਰ ਸਿੰਘ ਚੱਕ, ਸ. ਹਰਜਿੰਦਰ ਸਿੰਘ ਧਾਮੀ, ਸ. ਸੁਰਿੰਦਰ ਸਿੰਘ ਠੇਕੇਦਾਰ, ਸ. ਜੰਗਬਹਾਦਰ ਸਿੰਘ ਰਾਏ, ਬੀਬੀ ਰਣਜੀਤ ਕੌਰ, ਸ. ਅਮਰਜੀਤ ਸਿੰਘ ਚਾਵਲਾ, ਸ. ਅਜਮੇਰ ਸਿੰਘ ਖੇੜਾ, ਸ. ਚਰਨਜੀਤ ਸਿੰਘ ਕਾਲੇਵਾਲ, ਬੀਬੀ ਪਰਮਜੀਤ ਕੌਰ ਲਾਂਡਰਾਂ, ਸ. ਕਰਨੈਲ ਸਿੰਘ ਪੰਜੋਲੀ, ਭਾਈ ਰਾਮ ਸਿੰਘ, ਸ. ਜਗਤਾਰ ਸਿੰਘ, ਸ. ਸੁਰਜੀਤ ਸਿੰਘ ਕੰਗ, ਸ. ਹਰਭਜਨ ਸਿੰਘ ਚੀਮਾ, ਸ. ਚਰਨਜੀਤ ਸਿੰਘ ਜੱਸੋਵਾਲ, ਸ. ਸੁਖਮੀਤ ਸਿੰਘ, ਸ. ਗੁਰਿੰਦਰ ਸਿੰਘ ਬਾਵਾ, ਸ. ਪ੍ਰਿਤਪਾਲ ਸਿੰਘ ਮੌਜੂਦ ਸਨ।