kul1ਦਰਸ਼ਨ ਦੀਦਾਰ ਯਾਤਰਾ ਤੋਂ ਬਹੁਤ ਸਾਰੇ ਪਤਿੱਤ ਨੌਜਵਾਨਾਂ ਨੇ ਸਿੱਖੀ ‘ਚ ਮੁੜਨ ਦਾ ਪ੍ਰਣ ਕੀਤਾ- ਜਥੇ. ਅਵਤਾਰ ਸਿੰਘ
ਸ੍ਰੀ ਅਨੰਦਪੁਰ ਸਾਹਿਬ: ੧੮ ਜੂਨ – (   ) ਗੁਰੂ ਸਾਹਿਬਾਨ ਦੇ ਹੱਥਾਂ ਦੀ ਛੋਹ ਪ੍ਰਾਪਤ ਸ਼ਸਤਰ ਤੇ ਪਵਿੱਤਰ ਨਿਸ਼ਾਨੀਆਂ ਵਾਲੀ ਦਰਸ਼ਨ ਦੀਦਾਰ ਯਾਤਰਾ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ੬ ਮਈ ੨੦੧੫ ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਰਵਾਨਾ ਹੋਈ ਸੀ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਕਸਬਿਆਂ ਤੇ ਪਿੰਡਾਂ ਤੋਂ ਹੁੰਦਿਆਂ ਲੱਖਾਂ ਸੰਗਤਾਂ ਨੂੰ ਦਰਸ਼ਨ ਦੀਦਾਰ ਕਰਵਾ ਕੇ ਗੁਰਦੁਆਰਾ ਸ੍ਰੀ ਕੀਰਤਪੁਰ ਸਾਹਿਬ ਪੁੱਜੀ ਸੀ ਨੂੰ ਅੱਜ ਹਜ਼ਾਰਾ ਸੰਗਤਾਂ ਨੇ ਕੀਰਤਪੁਰ ਸਾਹਿਬ ਤੋਂ ਅਖੀਰਲੇ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਲਈ ਜੈਕਾਰਿਆਂ ਦੀ ਗੂੰਜ ‘ਚ ਰਵਾਨਾ ਕੀਤਾ। ਯਾਤਰਾ ਦੀ ਅਰੰਭਤਾ ਮੌਕੇ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੇ ਅਰਦਾਸ ਕੀਤੀ।
ਇਸ ਸਮੇਂ ਸੰਗਤਾਂ ਦੇ ਵੱਡੇ ਇਕੱਠ ਨੂੰ ਸੰਬੋਧ ਕਰਦਿਆਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਸਰਕਾਰ ਦੇ ਸਾਂਝੇ ਉਪਰਾਲੇ ਸਦਕਾ ਇਹ ਸ਼ਸਤਰ ਤੇ ਪਵਿੱਤਰ ਨਿਸ਼ਾਨੀਆਂ ਵਾਲੀ ਦਰਸ਼ਨ ਦੀਦਾਰ ਯਾਤਰਾ ਦੇ ਪੂਰੇ ਪੰਜਾਬ ਵਿਚ ਵਿਚਰਨ ਨਾਲ ਸਿੱਖੀ ਨੂੰ ਵੱਡਾ ਹੁਲਾਰਾ ਮਿਲਿਆ ਹੈ। ਬਹੁਤ ਸਾਰੇ ਪਤਿੱਤ ਨੌਜਵਾਨਾਂ ਤੇ ਹੋਰ ਵੀਰਾਂ ਤੋਂ ਇਲਾਵਾ ਪੁਲਿਸ ਅਧਿਕਾਰੀਆਂ ਤੇ ਕਰਚਾਰੀਆਂ ਨੇ ਵੀ ਪਤਿੱਤਪੁਣਾ ਛੱਡਣ ਦਾ ਪ੍ਰਣ ਕੀਤਾ ਹੈ। ਉਨ੍ਹਾਂ ਕੌਮ ਨੂੰ ਹੁਲਾਰਾ ਦਿੰਦਿਆਂ ਕਿਹਾ ਕਿ ਇਸ ਯਾਤਰਾ ਦੇ ਦਰਸ਼ਨ ਕਰਨ ਦਾ ਤਾਂ ਹੀ ਲਾਹਾ ਹੈ ਜਿਨ੍ਹਾਂ ਸੰਗਤਾਂ ਨੇ ਅਜੇ ਤੀਕ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਖਸ਼ਿਸ਼ ਖੰਡੇ ਬਾਟੇ ਦੀ ਪਾਹੁਲ ਅੰਮ੍ਰਿਤ ਨਹੀਂ ਛਕਿਆ ਉਹ ਅੰਮ੍ਰਿਤ ਛਕਣ ਬਾਣੀ ਅਤੇ ਬਾਣੇ ਦੇ ਧਾਰਨੀ ਹੋਵਣ। ਉਨ੍ਹਾਂ ਕਿਹਾ ਕਿ ਅੱਜ ਯਾਤਰਾ ਦੀ ਅਰੰਭਤਾ ਸਮੇਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਨੇ ਵੀ ਹਾਜ਼ਰੀ ਭਰਨੀ ਸੀ। ਉਨ੍ਹਾਂ ਦੀ ਸਿਹਤ ਠੀਕ ਨਾ ਹੋਣ ਕਰਕੇ ਉਹ ਪੁੱਜ ਨਹੀਂ ਸਕੇ, ਉਨ੍ਹਾਂ ਵਲੋਂ ਉਨ੍ਹਾਂ ਦੇ ਨਿੱਜੀ ਸਕੱਤਰ ਸ. ਮਨਜੀਤ ਸਿੰਘ ਤੇ ਡਾ. ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਉਚੇਚੇ ਤੌਰ ‘ਤੇ ਹਾਜ਼ਰ ਲਵਾਉਣ ਪੁੱਜੇ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਇਸ ਵੱਡੇ ਉਪਰਾਲੇ ਲਈ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਤੇ ਪੰਜਾਬ ਸਰਕਾਰ ਨੂੰ ਵਧਾਈ ਦਿੱਤੀ ਹੈ। ਇਸ ਸਮੇਂ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਜਥੇਦਾਰ ਤਖ਼ਤ ਸ੍ਰੀ ਪਟਨਾ ਸਾਹਿਬ, ਸਿੰਘ ਸਾਹਿਬ ਗਿਆਨੀ ਜੋਤਇੰਦਰ ਸਿੰਘ ਮੀਤ ਜਥੇਦਾਰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਿਚਲ ਨਗਰ ਨਾਂਦੇੜ, ਭਾਈ ਪਿੰਦਰਪਾਲ ਸਿੰਘ, ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਬੁੱਢਾ ਦਲ  ੯੬ ਕਰੌੜੀ, ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਜੀ ਸੁਰਸਿੰਘ ਵਾਲੇ ਆਦਿ ਨੇ ਵੀ ਭਾਵਪੂਰਤ ਸ਼ਬਦਾਂ ਰਾਹੀਂ ਜੁੜੀਆਂ ਸੰਗਤਾਂ ਨੂੰ ਸਿੱਖੀ ਦਾ ਸੁਨੇਹਾ ਦਿੱਤਾ। ਮੰਚ ਦੀ ਸੇਵਾ ਸ. ਅਮਰਜੀਤ ਸਿੰਘ ਚਾਵਲਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਨਿਭਾਈ। ਇਸ ਦੌਰਾਨ ਧਾਰਮਿਕ ਸ਼ਖ਼ਸੀਅਤਾਂ ਨੂੰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਅਤੇ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਨੇ ਗੁਰੂ ਘਰੋਂ ਸਿਰੋਪਾਓ ਦੀ ਬਖ਼ਸ਼ਿਸ਼ ਕੀਤੀ।
ਇਸ ਮੌਕੇ ਸ. ਰਜਿੰਦਰ ਸਿੰਘ ਮਹਿਤਾ ਅੰਤਿੰ੍ਰਗ ਮੈਂਬਰ ਸ਼੍ਰੋਮਣੀ ਕਮੇਟੀ, ਸ. ਗੁਰਿੰਦਰ ਸਿੰਘ ਸਾਬਕਾ ਮੈਂਬਰ, ਡਾ. ਰੂਪ ਸਿੰਘ ਸਕੱਤਰ, ਸ. ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਮੀਤ ਸਕੱਤਰ ਸ. ਸਕੱਤਰ ਸਿੰਘ ਤੇ ਸ. ਗੁਰਦੇਵ ਸਿੰਘ ਉੱਬੋਕੇ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ. ਸੁਖਵਿੰਦਰ ਸਿੰਘ ਗਰੇਵਾਲ ਮੈਨੇਜਰ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ. ਰਣਬੀਰ ਸਿੰਘ ਵਧੀਕ ਮੈਨੇਜਰ, ਸ. ਮੋਹਨ ਸਿੰਘ ਢਾਹਾਂ ਜ਼ਿਲ੍ਹਾ ਪ੍ਰਧਾਨ ਦਿਹਾਤੀ ਰੋਪੜ, ਸ. ਕਰਨੈਲ ਸਿੰਘ ਬਜ਼ਰੂਰ ਫੈਡਰੇਸ਼ਨ ਆਗੂ, ਸ. ਸ਼ਮਸ਼ੇਰ ਸਿੰਘ ਦਬੂੜ ਚੇਅਰਮੈਨ ਮਾਰਕੀਟ ਕਮੇਟੀ, ਬਾਬਾ ਤਰਸੇਮ ਸਿੰਘ ਤਰਨਾਦਲ ਮਹਿਤਾ, ਬਾਬਾ ਰਘਬੀਰ ਸਿੰਘ ਖਿਆਲੇ ਵਾਲੇ, ਬਾਬਾ ਮਾਨ ਸਿੰਘ ਮੜ੍ਹੀਆਂ ਵਾਲੇ, ਬਾਬਾ ਜੋਗਿੰਦਰ ਸਿੰਘ ਬੁੱਢਾ ਦਲ ਰਕਬਾ, ਬਾਬਾ ਰਣਜੀਤ ਸਿੰਘ ਸੇਵਾ ਪੰਥੀ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਮਨਮੋਹਨ ਸਿੰਘ ਬਾਰਨਵਾਲੇ, ਬਾਬਾ ਸ਼ਿੰਦਾ ਸਿੰਘ, ਬਾਬਾ ਕਰਮਜੀਤ ਸਿੰਘ, ਬਾਬਾ ਮੇਜਰ ਸਿੰਘ ਲੁਧਿਆਣੇ ਵਾਲੇ, ਬਾਬਾ ਮੱਖਣ ਸਿੰਘ ਅਤੇ ਵੱਡੀ ਗਿਣਤੀ ‘ਚ ਸੰਗਤਾਂ ਮੌਜੂਦ ਸਨ।