SJS_4027 copySJS_4009 copyਅੰਮ੍ਰਿਤਸਰ ੧੫ ਦਸੰਬਰ (    ) ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਅਦੁੱਤੀ ਵਿਚਾਰਧਾਰਾ ਤੇ ਅਮਲੀ ਵਰਤਾਰੇ ਨੂੰ ਸਿਖਰ ਤੇ ਪਹੁੰਚਾਇਆ।ਆਪ ਨੇ ਤਿਲਕ ਜੰਝੂ ਦੀ ਰਾਖੀ ਖਾਤਰ ਦਿੱਲੀ ਦੇ ਚਾਂਦਨੀ ਚੌਂਕ ਵਿਖੇ ਸ਼ਹਾਦਤ ਦੇ ਕੇ ਸਿੱਖ ਇਤਿਹਾਸ ਤੇ ਸੱਭਿਆਚਾਰ, ਸਿਧਾਂਤ ਅਤੇ ਪਰੰਪਰਾ ਦੀ ਇਕ ਨਿਵੇਕਲੀ ਮਿਸਾਲ ਕਾਇਮ ਕੀਤੀ ਅਤੇ ਅਨਿਆਂ ਵਿਰੁੱਧ ਸੰਘਰਸ਼ ਦਾ ਐਲਾਨ ਕੀਤਾ।ਅੱਜ ਉਸ ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ-ਪੁਰਬ ਨੂੰ ਸਮਰਪਿਤ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਵਿਸ਼ਾਲ ਨਗਰ ਕੀਰਤਨ ਆਯੋਜਿਤ ਕੀਤਾ ਗਿਆ।
ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ‘ਚ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਚੌਰ ਸਾਹਿਬ ਦੀ ਸੇਵਾ ਨਿਭਾਅ ਰਹੇ ਸਨ।ਉਨ੍ਹਾਂ ਨਾਲ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੀ ਮੌਜੂਦ ਸਨ।ਨਗਰ ਕੀਰਤਨ ਵਿੱਚ ਸ਼ਹਿਰ ਦੀਆਂ ਸਭਾ-ਸੁਸਾਇਟੀਆਂ, ਨਿਹੰਗ ਸਿੰਘ ਜਥੇਬੰਦੀਆਂ, ਟਕਸਾਲਾਂ, ਗੱਤਕਾ ਪਾਰਟੀਆਂ, ਸਕੂਲੀ ਬੈਂਡ, ਵੱਖ-ਵੱਖ ਸਕੂਲਾਂ/ਕਾਲਜਾਂ ਦੇ ਬੱਚੇ, ਬੈਂਡ ਪਾਰਟੀਆਂ ਤੋਂ ਇਲਾਵਾ ਵੱਡੀ ਗਿਣਤੀ ‘ਚ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੀਆਂ ਪੈਦਲ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਇਹ ਨਗਰ ਕੀਰਤਨ ਗੁਰੂ ਰਾਮਦਾਸ ਤੋਂ ਚੌਂਕ ਪ੍ਰਾਗਦਾਸ, ਚੌਂਕ ਬਾਬਾ ਸਾਹਿਬ, ਚੌਂਕ ਕਰੋੜੀ, ਬਾਬਾ ਦੀਪ ਸਿੰਘ ਕਲੋਨੀ, ਚੌਂਕ ਮੌਨੀ, ਹਵੇਲੀ ਅਬਲਵਾਈਆਂ, ਚੌਂਕ ਜੈ ਸਿੰਘ, ਬਜ਼ਾਰ ਲੁਹਾਰਾਂ, ਚੌਂਕ ਲਛਮਣਸਰ, ਕਣਕ ਮੰਡੀ, ਦਾਲ ਮੰਡੀ, ਚਾਵਲ ਮੰਡੀ, ਚੌਂਕ ਭਾਈ ਮਤੀਦਾਸ, ਚੌਂਕ ਛੱਤੀ ਖੂਹੀ, ਬਜ਼ਾਰ ਬਾਂਸਾਂ, ਬਜ਼ਾਰ ਪਾਪੜਾਂ, ਬਜ਼ਾਰ ਕਾਠੀਆਂ, ਦਰਸ਼ਨੀ ਡਿਉੜੀ ਤੋਂ ਗੁਰੂ ਬਜ਼ਾਰ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੰਨ ਹੋਇਆ।
ਇਸ ਮੌਕੇ ਸ. ਬਿਕਰਮ ਸਿੰਘ ਕੋਟਲਾ ਮੈਂਬਰ ਸ਼੍ਰੋਮਣੀ ਕਮੇਟੀ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ. ਪ੍ਰਤਾਪ ਸਿੰਘ ਐਡੀ:ਸਕੱਤਰ, ਸ. ਜਸਵਿੰਦਰ ਸਿੰਘ ਦੀਨਪੁਰ ਤੇ ਸ. ਸਿਮਰਜੀਤ ਸਿੰਘ ਮੀਤ ਸਕੱਤਰ, ਸ. ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਸੁਖਰਾਜ ਸਿੰਘ ਤੇ ਸ. ਬਘੇਲ ਸਿੰਘ ਵਧੀਕ ਮੈਨੇਜਰ, ਸ. ਹਰਜਿੰਦਰ ਸਿੰਘ ਤੇ ਸ. ਨਿਸ਼ਾਨ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ, ਸ.ਇੰਦਰਮੋਹਣ ਸਿੰਘ ‘ਅਨਜਾਣ’ ਇੰਚਾਰਜ, ਸ. ਅਰਵਿੰਦਰ ਸਿੰਘ ਸਾਸਨ ਏ ਪੀ ਆਰ ਓ, ਸ. ਪਰਮਜੀਤ ਸਿੰਘ, ਸ. ਮਨਿੰਦਰ ਮੋਹਣ ਸਿੰਘ, ਸ. ਸੁਖਰਾਜ ਸਿੰਘ, ਸ. ਕਰਮਬੀਰ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ. ਕਰਮਜੀਤ ਸਿੰਘ ਤੇ ਸ. ਲਖਵਿੰਦਰ ਸਿੰਘ ਬਦੋਵਾਲ ਇੰਚਾਰਜ, ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਮੁੱਚੇ ਸਟਾਫ ਤੋਂ ਇਲਾਵਾ ਵੱਡੀ ਗਿਣਤੀ ‘ਚ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ।
੧੬ ਦਸੰਬਰ ਨੂੰ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸਵੇਰੇ ਅੰਮ੍ਰਿਤ ਵੇਲੇ ਤੋਂ ਦੇਰ ਰਾਤ ਤੱਕ ਮਹਾਨ ਕੀਰਤਨ ਦਰਬਾਰ ਹੋਵੇਗਾ ਜਿਸ ਵਿੱਚ ਭਾਈ ਗੁਰਇਕਬਾਲ ਸਿੰਘ, ਭਾਈ ਹਰਵਿੰਦਰਪਾਲ ਸਿੰਘ ਤੇ ਭਾਈ ਪੁਨੀਤ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਾਲੇ, ਸੰਤ ਬਾਬਾ ਦਰਸ਼ਨ ਸਿੰਘ ਗੁਮਟਾਲੇ ਵਾਲੇ, ਭਾਈ ਗੁਰਵਿੰਦਰ ਸਿੰਘ, ਭਾਈ ਜਸਬੀਰ ਸਿੰਘ ਪੰਜਾਬ ਐਂਡ ਸਿੰਧ ਬੈਂਕ ਵਾਲੇ, ਭਾਈ ਸੁਰਿੰਦਰ ਸਿੰਘ ਅਰੋੜਾ ਸ੍ਰੀ ਗੁਰੂ ਰਾਮਦਾਸ ਲੋਕ ਭਲਾਈ ਸੁਸਾਇਟੀ, ਭਾਈ ਦਵਿੰਦਰ ਸਿੰਘ ਨਿਰਮਾਣ, ਭਾਈ ਧਰਮਵੀਰ ਸਿੰਘ ਸ੍ਰੀ ਗੁਰੂ ਰਾਮਦਾਸ ਗੁਰਮਤਿ ਸਤਿਸੰਗ ਸਭਾ, ਭਾਈ ਪਰਮਿੰਦਰ ਸਿੰਘ, ਭਾਈ ਰਜਿੰਦਰ ਸਿੰਘ ਬੱਗਾ, ਭਾਈ ਕੁਲਜੀਤ ਸਿੰਘ ਨੈਰੋਬੀ ਵਾਲੇ, ਸੰਤ ਸੁਰਿੰਦਰ ਸਿੰਘ ਮਿੱਠਾ ਟਿਵਾਣੇ ਵਾਲੇ, ਬੀਬੀ ਸੁਖਮਨੀਪ੍ਰੀਤ ਕੌਰ ਤੇ ਬੀਬੀ ਜਸਜੀਤ ਕੌਰ ਕੋਟ ਖਾਲੜਾ, ਬੀਬੀ ਹਰਸਿਮਰਨ ਕੌਰ ਖਾਲਸਾ, ਅਖੰਡ ਕੀਰਤਨੀ ਜਥਾ ਸ੍ਰੀ ਅੰਮ੍ਰਿਤਸਰ ਤੇ ਅਮਰੀਕਨ ਸਿੰਘਾਂ ਦਾ ਜਥਾ ਮੀਰੀ-ਪੀਰੀ ਅਕੈਡਮੀ ਦੇ ਜਥਿਆਂ ਵੱਲੋਂ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।