ਜੈਤੋ ਦੇ ਸ਼ਹੀਦਾਂ ਦੀ ਯਾਦ ‘ਚ ਹਰ ਸਾਲ ਮਨਾਇਆ ਜਾਵੇਗਾ ਸ਼ਹੀਦੀ ਦਿਵਸ

 21 ਜੁਲਾਈ  ਜੈਤੋ ਮੋਰਚੇ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਸ਼ਰਧਾ ਤੇ ਸਤਿਕਾਰ ਭੇਂਟ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਅਕਾਲਗੜ• ਸਾਹਿਬ ਨਾਭਾ ਵਿਖੇ ਵਿਸ਼ੇਸ਼ ਸਮਾਗਮ ਸ਼ਹੀਦੀ ਦਿਵਸ ਵਜੋਂ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਅਰਦਾਸ ਰਾਹੀਂ ਜੈਤੋ ਮੋਰਚੇ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਦਿੱਤੀ ਗਈ।
ਸੰਗਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਜੈਤੋ ਦੇ ਮੋਰਚੇ ‘ਚ ਸ਼ਹੀਦਾਂ ਨੂੰ ਯਾਦ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਬਹਾਲ ਕਰਵਾਉਣ ਲਈ ਜੈਤੋ ਦੇ ਮੋਰਚੇ ‘ਚ ਅਨੇਕਾਂ ਹੀ ਸਿੱਖਾਂ ਨੇ ਸ਼ਹੀਦੀਆਂ ਦਿੱਤੀਆਂ, ਜਿਸ ਨੂੰ ਸਿੱਖ ਇਤਿਹਾਸ ‘ਚੋਂ ਕਦੇ ਵੀ ਮਨਫ਼ੀ ਨਹੀਂ ਕੀਤਾ ਜਾ ਸਕਦਾ।
ਉਨ•ਾਂ ਜੈਤੋ ਮੋਰਚੇ ਦੇ ਸਿਦਕਵਾਨ ਯੋਧਿਆਂ ਵੱਲੋਂ ਕੀਤੀਆਂ ਮਹਾਨ ਕੁਰਬਾਨੀਆਂ ਨੂੰ ਯਾਦ ਕਰਦਿਆਂ ਅਜੌਕੀ ਨੌਜਵਾਨ ਪੀੜ•ੀ ਨੂੰ ਪ੍ਰੇਰਨਾ ਦਿੱਤੀ ਕਿ ਸਾਨੂੰ ਕੁਰਬਾਨੀਆਂ ਭਰੇ ਇਤਿਹਾਸ ਤੋਂ ਸੇਧ ਲੈਣੀ ਚਾਹੀਦੀ ਹੈ। ਉਨ•ਾਂ ਕਿਹਾ ਕਿ ਮੁਸ਼ਕਲ ਭਰੇ ਦੌਰ ‘ਚ ਸ਼ਹੀਦਾਂ ਦੀਆਂ ਕੁਰਬਾਨੀਆਂ ਹੀ ਸਾਨੂੰ ਅਡੋਲ ਰਹਿਣਾ ਸਿਖਾਉਂਦੀਆਂ ਹਨ। ਉਨ•ਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਜਗਤ ਨੂੰ ਸਿੱਖੀ ਦੇ ਮਹਾਨ ਫਲਸਫੇ ਨਾਲ ਜੋੜਨ ਲਈ ਅਹਿਮ ਯੋਗਦਾਨ ਪਾ ਰਹੀ ਹੈ ਅਜਿਹੇ ਕਦਮ ਭਵਿੱਖ ‘ਚ ਸਾਰਥਕ ਹੋਣਗੇ। ਉਨ•ਾਂ ਕਿਹਾ ਕਿ ਜੈਤੋ ਮੋਰਚੇ ਦੀ ਸਫਲਤਾ ‘ਚ ਬੀਬੀਆਂ ਨੇ ਵੀ ਅਹਿਮ ਯੋਗਦਾਨ ਪਾਇਆ ਹੈ ਅਤੇ ਇਸ ਪੱਖ ਤੋਂ ਵੀ ਖੋਜ ਕਰਨ ਲਈ ਸ਼੍ਰੋਮਣੀ ਕਮੇਟੀ ਕਾਰਜਸ਼ੀਲ ਹੈ।
ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਹੀ ਖਾਲਸਾ ਪੰਥ ਚੜ•ਦੀਕਲਾ ਦਾ ਪ੍ਰਤੀਕ ਬਣਿਆ ਹੋਇਆ ਹੈ। ਉਨ•ਾਂ ਬੇਅਦਬੀ ਦੀਆਂ ਘਟਨਾਵਾਂ ‘ਤੇ ਚਿੰਤਾ ਵਿਅਕਤ ਕਰਦਿਆਂ ਕਿਹਾ ਕਿ ਕੁਝ ਪੰਥ ਵਿਰੋਧੀ ਤਾਕਤਾਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ‘ਚ ਲੱਗੀਆਂ ਹੋਈਆਂ ਹਨ, ਪ੍ਰੰਤੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੀਰੀ-ਪੀਰੀ ਦੇ ਸਿਧਾਂਤ ‘ਤੇ ਪਹਿਰਾ ਦਿੰਦੀ ਹੋਈ ਉਨ•ਾਂ ਦੇ ਨਾਪਾਕ ਇਰਾਦਿਆਂ ਤੇ ਮਨਸੂਬਿਆਂ ਨੂੰ ਅਸਫਲ ਬਣਾ ਰਹੀ ਹੈ। ਉਨ•ਾਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਠੱਲ•ਣ ਲਈ ਜੈਤੇ ਮੋਰਚੇ ਦੇ ਸ਼ਹੀਦਾਂ ਦੀ ਮਿਸਾਲ ਦਿੰਦਿਆਂ ਕਿਹਾ ਕਿ ਸ਼ਹੀਦਾਂ ਦੀਆਂ ਅਜਿਹੀਆਂ ਕੁਰਬਾਨੀਆਂ ਹੀ ਸੁੱਤਿਆਂ ਨੂੰ ਜਗਾਉਣ ਲਈ ਹਲੂਣਾ ਦਿੰਦੀਆਂ ਹਨ ਇਸ ਲਈ ਸਾਨੂੰ ਵੀ ਧਰਮ ਦੀ ਰੱਖਿਆ ਲਈ ਜਾਗਣ ਦੀ ਲੋੜ ਹੈ ਅਤੇ ਅਜਿਹੀ ਲਾਮਬੰਦੀ ਕਰਨੀ ਚਾਹੀਦੀ ਹੈ, ਜਿਸ ਨਾਲ ਅਜਿਹੀਆਂ ਘਟਨਾਵਾਂ ਮੁੜ ਨਾ ਵਾਪਰਨ।  ਸ਼ਹੀਦੀ ਸਮਾਗਮ ਦੀ ਵਿਸ਼ੇਸ਼ਤਾ ਇਹ ਰਹੀ ਕਿ ਨੌਜਵਾਨ ਬੱਚੇ-ਬੱਚੀਆਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ।
ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਵਾਲਿਆਂ ‘ਚ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੈਂਬਰ ਸੁਰਜੀਤ ਸਿੰਘ ਰੱਖੜਾ, ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਅਗਜ਼ੈਕਟਿਵ ਮੈਂਬਰ ਨਿਰਮਲ ਸਿੰਘ ਹਰਿਆਊ,  ਜਥੇਦਾਰ ਕਰਨੈਲ ਸਿੰਘ ਪੰਜੋਲੀ, ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਲਾਭ ਸਿੰਘ ਦੇਵੀਨਗਰ, ਬੀਬੀ ਹਰਦੀਪ ਕੌਰ ਖੋਖ, ਬਲਤੇਜ ਸਿੰਘ ਖੋਖ, ਰਣਧੀਰ ਸਿੰਘ ਰੱਖੜਾ, ਹਰਪਾਲ ਸਿੰਘ ਜੱਲ•ਾ ਸਤਬੀਰ ਸਿੰਘ ਖੱਟੜਾ, ਕਬੀਰ ਦਾਸ, ਡਾ. ਪਰਮਜੀਤ ਸਿੰਘ ਸਰੋਆ, ਭਗਵੰਤ ਸਿੰਘ ਧੰਗੇੜਾ, ਡਾ. ਗੁਰਵੀਰ ਸਿੰਘ, ਮੈਨੇਜਰ ਹਰਮਿੰਦਰ ਸਿੰਘ, ਪਦਮ ਪਾਸੀ ਲੁਧਿਆਣਾ, ਹੈਪੀ ਪਾਸੀ ਗੁਰਦਿਆਲ ਸਿੰਘ, ਗੁਰਦੀਪ ਸਿੰਘ ਸ਼ੇਖੁਪਰ, ਗੁਰਜੀਤ ਸਿੰਘ ਉੱਪਲੀ ਸਰਪੰਚ, ਗੁਰਬਖਸ਼ ਸਿੰਘ ਸਿਬੀਆ, ਮਾ. ਅਜਮੇਰ ਸਿੰਘ, ਤੇਜਿੰਦਰ ਸਿੰਘ ਕਪੂਰ ਆਦਿ ਹਾਜ਼ਰ ਸਨ।