ਅੰਮ੍ਰਿਤਸਰ, ੨੨ ਜੂਨ- ਜੰਮੂ ਕਸ਼ਮੀਰ ਦੇ ਜੰਗਲਾਤ ਮੰਤਰੀ ਚੌਧਰੀ ਲਾਲ ਸਿੰਘ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖ ਮੱਥਾ ਟੇਕਣ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਨੇ ਉਨ੍ਹਾਂ ਨੂੰ ਲੋਈ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਅਤੇ ਧਾਰਮਿਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ। ਇਸ ਸਮੇਂ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬੇਹੱਦ ਸਤਿਕਾਰਤ ਧਾਰਮਿਕ ਅਸਥਾਨ ਹੈ ਅਤੇ ਇਥੇ ਪੁੱਜ ਕੇ ਮਨੁੱਖ ਨੂੰ ਮੁਕੰਮਲ ਸ਼ਾਂਤੀ ਅਤੇ ਸਕੂਨ ਪ੍ਰਾਪਤ ਹੁੰਦਾ ਹੈ। ਉਨ੍ਹਾਂ ਆਖਿਆ ਕਿ ਉਹ ਇਥੇ ਸ਼ਰਧਾ ਸਹਿਤ ਪੁੱਜੇ ਹਨ ਅਤੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ।
ਇਸ ਮੌਕੇ ਹੋਰਨਾ ਤੋਂ ਇਲਾਵਾ ਸ. ਇਕਬਾਲ ਸਿੰਘ ਮੁਖੀ ਤੇ ਸ. ਸੁਖਰਾਜ ਸਿੰਘ ਐਡੀਸ਼ਨਲ ਮੈਨੇਜਰ, ਸ. ਹਰਪ੍ਰੀਤ ਸਿੰਘ ਤੇ ਸ. ਅੰਮ੍ਰਿਤਪਾਲ ਸਿੰਘ ਸੂਚਨਾ ਅਧਿਕਾਰੀ, ਸ. ਸੁਰਿੰਦਰ ਸਿੰਘ ਸਾਬਕਾ ਚੇਅਰਮੈਨ ਸਿਊਸੀਪਲ ਕਮੇਟੀ ਲਖਨਪੁਰ, ਸ. ਦਰਸ਼ਨ ਸਿੰਘ ਸਾਬਕਾ ਚੇਅਰਮੈਨ, ਸ. ਅੰਮ੍ਰਿਤਪਾਲ ਸਿੰਘ ਲਖਨਪੁਰ, ਸੰਦੀਪ ਸਿੱਪੀ, ਡਾ. ਰਾਜੀਵ ਗੁਪਤਾ ਅਤੇ ਸ੍ਰੀ ਅਜੇ ਕੁਮਾਰ ਆਦਿ ਹਾਜ਼ਰ ਸਨ।