ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਕੀਤਾ ਸਨਮਾਨਤ

ਅੰਮ੍ਰਿਤਸਰ ੫ ਜੂਨ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਦੀਦਾਰ ਕਰਨ ਲਈ ਅੱਜ ਝਾਰਖੰਡ ਦੇ ਲੇਬਰ ਮੰਤਰੀ ਸ੍ਰੀ ਰਾਜ ਪਾਲੀਵਾਲ ਸੰਗਤਾਂ ਸਮੇਤ ਪਹੁੰਚੇ ਅਤੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਮੁਲਾਕਾਤ ਵੀ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲੌਂਗੋਵਾਲ ਨੇ ਸ੍ਰੀ ਰਾਜ ਪਾਲੀਵਾਲ ਅਤੇ ਹੋਰ ਮੈਂਬਰਾਂ ਦਾ ਸਨਮਾਨ ਕੀਤਾ ਅਤੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਦਾ ਸਰਬਸਾਂਝਾ ਅਧਿਆਤਮਿਕ ਕੇਂਦਰ ਹੈ ਅਤੇ ਇਥੇ ਹਰ ਧਰਮ ਦੀਆਂ ਸੰਗਤਾਂ ਸ਼ਰਧਾ ਨਾਲ ਨਤਮਸਤਕ ਹੁੰਦੀਆਂ ਹਨ। ਇਸ ਮੌਕੇ ਭਾਈ ਲੌਂਗੋਵਾਲ ਨੇ ਸ੍ਰੀ ਪਾਲੀਵਾਲ ਨਾਲ ਝਾਰਖੰਡ ਵੱਸਦੇ ਸਿੱਖਾਂ ਸਬੰਧੀ ਗੱਲਬਾਤ ਕੀਤੀ। ਇਸ ਦੌਰਾਨ ਸ੍ਰੀ ਰਾਜ ਪਾਲੀਵਾਲ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਉਨ੍ਹਾਂ ਨੂੰ ਆਤਮਿਕ ਸਕੂਨ ਪ੍ਰਾਪਤ ਹੋਇਆ ਹੈ। ਉਨ੍ਹਾਂ ਸਨਮਾਨ ਦੇਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਦਾ ਧੰਨਵਾਦ ਵੀ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸ. ਸੁਖਵਰਸ਼ ਸਿੰਘ ਪੰਨੂ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਭੁਪਿੰਦਰ ਸਿੰਘ ਭਲਵਾਨ, ਬੀਬੀ ਰਣਜੀਤ ਕੌਰ ਮਾਹਲਪੁਰ, ਸ. ਜਗਜੀਤ ਸਿੰਘ ਜੱਗੀ ਨਿੱਜੀ ਸਕੱਤਰ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ. ਮੁਖਤਾਰ ਸਿੰਘ ਮੈਨੇਜਰ ਸਰਾਵਾਂ, ਵਧੀਕ ਮੈਨੇਜਰ ਸ. ਰਜਿੰਦਰ ਸਿੰਘ ਰੂਬੀ, ਸ. ਸਤਨਾਮ ਸਿੰਘ ਸੋਹਲ ਟਾਟਾ ਨਗਰ, ਸ੍ਰੀ ਆਸ਼ਿਸ਼ ਝਾਅ, ਸ੍ਰੀ ਵਿਪਨ ਪ੍ਰਮਾਰ, ਸ. ਸੰਤੋਖ ਸਿੰਘ, ਸ. ਮਨਜੀਤ ਸਿੰਘ ਤਰਨ ਤਾਰਨ ਸਮੇਤ ਹੋਰ ਹਾਜ਼ਰ ਸਨ।