ਅੰਮ੍ਰਿਤਸਰ 24 ਨਵੰਬਰ (        )  ਡਾ. ਬੈਂਜਾਮਿਨ ਏਸ਼ਰ ਪਲਾਸਟਿਕ ਸਰਜਨ ਫਰਾਂਸ ਆਪਣੀ ਧਰਮ ਪਤਨੀ ਮਿਸਿਜ਼ ਡਾ. ਸੋਨੀਆ ਏਸ਼ਰ, ਡਾ. ਚਰਨਜੀਵ ਕੌਰ ਛਾਬੜਾ ਤੇ ਡਾ. ਅਮਨਦੀਪ ਸਿੰਘ ਛਾਬੜਾ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ ਤੇ ਅੰਮ੍ਰਿਤਮਈ ਬਾਣੀ ਦਾ ਕੀਰਤਨ ਸਰਵਣ ਕੀਤਾ।ਉਨ੍ਹਾਂ ਨੂੰ ਸ. ਗੁਰਬਚਨ ਸਿੰਘ ਪੀ ਆਰ ਓ ਨੇ ਪ੍ਰੀਕਰਮਾ ਕਰਦੇ ਸਮੇਂ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਦੀ ਜਾਣਕਾਰੀ ਦਿੱਤੀ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਣ ਉਪਰੰਤ ਉਹ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਸ. ਮਨਜੀਤ ਸਿੰਘ ਸਕੱਤਰ ਨੂੰ ਮਿਲੇ ਜਿੱਥੇ ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਸੁਨਹਿਰੀ ਸੁਚਿੱਤਰ ਪੁਸਤਕ, ਤਸਵੀਰ ਤੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਡਾ. ਬੈਂਜਾਮਿਨ ਏਸ਼ਰ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਾਂਝੀਵਾਲਤਾ ਦਾ ਪ੍ਰਤੀਕ ਹੈ।ਇਥੇ ਸਭ ਧਰਮਾਂ ਦੇ ਲੋਕਾਂ ਨੂੰ ਬਰਾਬਰ ਦਾ ਮਾਣ ਸਨਮਾਨ ਮਿਲਦਾ ਹੈ।ਉਨ੍ਹਾਂ ਕਿਹਾ ਕਿ ਰੂਹਾਨੀਅਤ ਦੇ ਇਸ ਕੇਂਦਰ ਵਿੱਚ ਹਰ ਸਮੇਂ ਗੁਰਬਾਣੀ ਦਾ ਚੱਲਦਾ ਪ੍ਰਵਾਹ ਮਨ ਨੂੰ ਸ਼ਾਂਤੀ ਅਤੇ ਸਕੂਨ ਦਿੰਦਾ ਹੈ।

ਇਸ ਮੌਕੇ  ਬੀਬੀ ਹਰਜੀਤ ਕੌਰ ਡਿਪਟੀ ਡਾਇਰੈਕਟਰ ਐਜੂਕੇਸ਼ਨ, ਸ. ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ ਤੇ ਸ. ਪਲਵਿੰਦਰ ਸਿੰਘ ਸੁਪਰਵਾਈਜ਼ਰ ਆਦਿ ਹਾਜ਼ਰ ਸਨ।