ਢਾਡੀ ਤੇ ਕਵੀਸ਼ਰ ਸਭਾ ਵੱਲੋਂ ਭਾਈ ਗੁਰਦਾਸ ਹਾਲ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ 24 ਮਾਰਚ (        ) –  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਤੇ ਪ੍ਰਸਿੱਧ ਢਾਡੀ ਗਿਆਨੀ ਬਲਦੇਵ ਸਿੰਘ ਐਮ.ਏ. ਦੇ ਵਿਸ਼ੇਸ਼ ਯਤਨਾਂ ਨਾਲ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਢਾਡੀ ਸਭਾ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕਵੀਸ਼ਰ ਸਭਾ ਵੱਲੋਂ ਭਾਈ ਗੁਰਦਾਸ ਹਾਲ ਵਿਖੇ ਇਕ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਅੰਤ੍ਰਿੰਗ ਮੈਂਬਰ ਸ. ਬਲਵਿੰਦਰ ਸਿੰਘ ਵੇਈਂਪੂਈਂ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਉਚੇਚੇ ਤੌਰ ‘ਤੇ ਸ਼ਾਮਲ ਹੋਏ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਢਾਡੀ ਅਤੇ ਕਵੀਸ਼ਰ ਸਾਹਿਬਾਨ ਦਾ ਸਿੱਖ ਕੌਮ ਦੇ ਪ੍ਰਚਾਰ-ਪ੍ਰਸਾਰ ਵਿੱਚ ਮਹੱਤਵਪੂਰਨ ਯੋਗਦਾਨ ਹੈ।ਉਨ੍ਹਾਂ ਆਖਿਆ ਕਿ ਸੰਗਤਾਂ ਅੰਦਰ ਜੋਸ਼ ਪੈਦਾ ਕਰਨ ਲਈ ਢਾਡੀ ਵਾਰਾਂ ਵਿਸ਼ੇਸ਼ ਅਹਿਮੀਅਤ ਰੱਖਦੀਆਂ ਹਨ।ਵੱਖ-ਵੱਖ ਥਾਵਾਂ ਤੇ ਜਾ ਕੇ ਅਨੇਕਾਂ ਮੁਸ਼ਕਿਲ ਹਾਲਾਤਾਂ ਵਿੱਚ ਵੀ ਢਾਡੀ ਕਵੀਸ਼ਰਾਂ ਵੱਲੋਂ ਸਿੱਖੀ ਦੇ ਪ੍ਰਚਾਰ ਲਈ ਸੇਵਾ ਨਿਭਾਈ ਜਾਂਦੀ ਹੈ ਜੋ ਗੁਰੂ ਘਰ ਪ੍ਰਤੀ ਸਮਰਪਣ ਭਾਵਨਾ ਦਾ ਪ੍ਰਗਟਾਵਾ ਹੈ।ਉਨ੍ਹਾਂ ਹਾਜ਼ਰ ਢਾਡੀ ਕਵੀਸ਼ਰਾਂ ਨੂੰ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉਨ੍ਹਾਂ ਦੇ ਨਾਲ ਹੈ ਅਤੇ ਧਰਮ ਪ੍ਰਚਾਰ ਖੇਤਰ ਵਿੱਚ ਢਾਡੀ ਕਵੀਸ਼ਰਾਂ ਦੀਆਂ ਲੋੜਾਂ ਅਨੁਸਾਰ ਹਮੇਸ਼ਾ ਕਾਰਜਸ਼ੀਲ ਰਹੇਗੀ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਨੇ ਢਾਡੀ ਕਵੀਸ਼ਰਾਂ ਨੂੰ ਢਾਡੀ ਸੋਹਣ ਸਿੰਘ ਸੀਤਲ ਜਿਹੀਆਂ ਮਹਾਨ ਸ਼ਖਸੀਅਤਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ।

ਇਸ ਮੌਕੇ ਢਾਡੀ ਅਤੇ ਕਵੀਸ਼ਰ ਸਭਾ ਵੱਲੋਂ ਬਾਬਾ ਬੂਟਾ ਸਿੰਘ ਜੂਨੀਅਰ ਮੀਤ ਪ੍ਰਧਾਨ, ਸ. ਬਲਵਿੰਦਰ ਸਿੰਘ ਵੇਈਂਪੂਈਂ ਅੰਤ੍ਰਿੰਗ ਕਮੇਟੀ ਮੈਂਬਰ, ਭਾਈ ਮਨਜੀਤ ਸਿੰਘ ਮੈਂਬਰ ਤੇ ਬਾਬਾ ਸੱਜਣ ਸਿੰਘ ਗੁਰੂ ਕੀ ਬੇਰ ਨੂੰ ਸਨਮਾਨਿਤ ਕੀਤਾ ਗਿਆ।

ਇਸ ਸਮੇਂ ਸ. ਸੁਖਵਿੰਦਰ ਸਿੰਘ ਝਬਾਲ ਸਾਬਕਾ ਮੈਂਬਰ, ਸ. ਕੁਲਵਿੰਦਰ ਸਿੰਘ ਰਮਦਾਸ ਮੀਤ ਸਕੱਤਰ ਸ਼੍ਰੋਮਣੀ ਕਮੇਟੀ, ਭਾਈ ਗੁਰਿੰਦਰਪਾਲ ਸਿੰਘ ਬੈਂਕਾ, ਭਾਈ ਜੋਗਾ ਸਿੰਘ ਭਾਗੋਵਾਲ, ਭਾਈ ਸੁਲੱਖਣ ਸਿੰਘ ਰਿਆੜ, ਭਾਈ ਦਲਬੀਰ ਸਿੰਘ ਜੌੜਸਿੰਘਵਾਲਾ, ਭਾਈ ਕੇਵਲ ਸਿੰਘ ਮਹਿਤਾ, ਭਾਈ ਦਲਬੀਰ ਸਿੰਘ ਧੂਲਕਾ, ਭਾਈ ਅਜੀਤ ਸਿੰਘ ਦਰਦੀ, ਭਾਈ ਗੁਰਨਾਮ ਸਿੰਘ ਕਲਾਨੌਰ, ਭਾਈ ਗੁਰਨਾਮ ਸਿੰਘ ਮੱਲੀਆਂ (ਸਾਰੇ ਕਵੀਸ਼ਰ), ਭਾਈ ਨਿਰਮਲ ਸਿੰਘ ਜੇਠੂਵਾਲ, ਭਾਈ ਹਰਪਾਲ ਸਿੰਘ ਢੰਡ, ਭਾਈ ਕੇਵਲ ਸਿੰਘ ਕੋਮਲ, ਭਾਈ ਦਲਬੀਰ ਸਿੰਘ ਅਰਸ਼ੀ, ਭਾਈ ਗੁਲਜ਼ਾਰ ਸਿੰਘ ਖੇੜਾ, ਭਾਈ ਅਜੈਬ ਸਿੰਘ ਢਿਲੋਂ ਤੇ ਭਾਈ ਹਰਭਜਨ ਸਿੰਘ ਚੰਗਿਆੜਾ (ਸਾਰੇ ਢਾਡੀ) ਆਦਿ ਹਾਜ਼ਰ ਸਨ।