25-07-2015-2ਅੰਮ੍ਰਿਤਸਰ 25 ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੂੰ ਢਾਡੀ ਸਭਾ ਪੰਜਾਬ ਦੇ ਪ੍ਰਧਾਨ ਗਿਆਨੀ ਬਲਦੇਵ ਸਿੰਘ ਤੇ ਕਵੀਸ਼ਰੀ ਸਭਾ ਦੇ ਪ੍ਰਧਾਨ ਗਿਆਨੀ ਗੁਰਿੰਦਰਪਾਲ ਸਿੰਘ ਬੈਂਕਾ ਨੇ ਲੋਈ, ਸਿਰੋਪਾਓ, ਸੋਨ ਤਮਗਾ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਕੀਤਾ।ਇਸ ਸਮੇਂ ਉਨ੍ਹਾਂ ਦੇ ਨਾਲ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵੀ ਮੌਜੂਦ ਸਨ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਦਾ ਗਿਆਨੀ ਬਲਦੇਵ ਸਿੰਘ ਐਮ ਏ ਨੇ ਵਿਸ਼ੇਸ਼ ਸਨਮਾਨ ਕਰਨ ਤੋਂ ਪਹਿਲਾ ਪ੍ਰਧਾਨ ਸਾਹਿਬ ਵੱਲੋਂ ਪੰਥ ਪ੍ਰਤੀ ਕੀਤੀਆਂ ਜਾ ਰਹੀਆਂ ਸੇਵਾਵਾਂ ਦਾ ਜ਼ਿਕਰ ਕੀਤਾ। ਉਨਾਂ ਕਿਹਾ ਕਿ ਦੁਨੀਆਂ ਦੇ ਕੋਨੇ-ਕੋਨੇ ‘ਚ ਵਿਚਰ ਕੇ ਸਿੱਖ ਇਤਿਹਾਸ ਪ੍ਰਤੀ ਸੰਗਤਾਂ ਨੂੰ ਵਿਸਥਾਰ ਨਾਲ ਜਾਣਕਾਰੀ ਦੇਣ ਵਾਲੇ ਢਾਡੀ ਤੇ ਕਵੀਸ਼ਰੀ ਜੱਥਿਆਂ ਦਾ ਪ੍ਰਧਾਨ ਸਾਹਿਬ ਦਿਲੋਂ ਸਤਿਕਾਰ ਕਰਦੇ ਹਨ ਤੇ ਇਨ੍ਹਾਂ ਨੇ ਹਰੇਕ ਜਥੇ ਦਾ ਪੰਜ-ਪੰਜ ਲੱਖ ਦਾ ਬੀਮਾ ਵੀ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਢਾਡੀ ਤੇ ਕਵੀਸ਼ਰੀ ਸਭਾਵਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਾਹਿਬ ਦੇ ਰਿਣੀ ਹਨ।
ਇਸ ਮੌਕੇ ਬਿਧੀ ਚੰਦ ਸੰਪ੍ਰਦਾ ਦੇ ਮੁੱਖੀ ਬਾਬਾ ਅਵਤਾਰ ਸਿੰਘ, ਬਾਬਾ ਸਾਧ ਜੀ ਬਿਧੀ ਚੰਦ, ਬਾਬਾ ਅਜੀਤ ਸਿੰਘ, ਬਾਬਾ ਸੱਜਣ ਸਿੰਘ, ਡਾਕਟਰ ਰੂਪ ਸਿੰਘ ਤੇ ਸ. ਮਨਜੀਤ ਸਿੰਘ ਸਕੱਤਰ, ਸ. ਦਿਲਜੀਤ ਸਿੰਘ ਬੇਦੀ, ਸ. ਹਰਭਜਨ ਸਿੰਘ ਮਨਾਵਾਂ, ਸ. ਰਣਜੀਤ ਸਿੰਘ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਮਹਿੰਦਰ ਸਿੰਘ ਆਹਲੀ ਤੇ ਸ. ਕੇਵਲ ਸਿੰਘ ਵਧੀਕ ਸਕੱਤਰ, ਸ. ਭੁਪਿੰਦਰਪਾਲ ਸਿੰਘ ਤੇ ਸ. ਹਰਜੀਤ ਸਿੰਘ ਲਾਲੂ ਘੁੰਮਣ ਮੀਤ ਸਕੱਤਰ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ. ਸੁਰਿੰਦਰ ਸਿੰਘ ਪ੍ਰਧਾਨ ਕੇਂਦਰੀ ਸਿੰਘ ਸਭਾ, ਗਿਆਨੀ ਪੂਰਨ ਸਿੰਘ ਅਰਸ਼ੀ ਜਨਰਲ ਸਕੱਤਰ, ਭਾਈ ਜੋਗਾ ਸਿੰਘ ਭਾਗੋਵਾਲੀਆ, ਸ. ਬਲਦੇਵ ਸਿੰਘ ਬੈਂਕਾ ਕਵੀਸ਼ਰ, ਇੰਚਾਰਜ ਸ. ਨਿਰਵੈਲ ਸਿੰਘ, ਸ. ਨਿਸ਼ਾਨ ਸਿੰਘ, ਸ.ਕਰਮਬੀਰ ਸਿੰਘ, ਸ.ਬਲਵਿੰਦਰ ਸਿੰਘ, ਸ. ਪਰਮਦੀਪ ਸਿੰਘ ਤੇ ਸ. ਗੁਰਿੰਦਰ ਸਿੰਘ ਠਰੂ , ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਕੁਲਵੰਤ ਸਿੰਘ ਸਾਬਕਾ ਸਕੱਤਰ ਤੇ ਸ. ਅਜਾਇਬ ਸਿੰਘ ਸਾਬਕਾ ਮੀਤ ਸਕੱਤਰ ਆਦਿ ਹਾਜ਼ਰ ਸਨ।