4-04-2016-2 copyਅੰਮ੍ਰਿਤਸਰ 4 ਅਪ੍ਰੈਲ (   ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਸ੍ਰੀ ਅੰਮ੍ਰਿਤਸਰ ਦੇ ਵਿਦਿਆਰਥੀਆਂ ਨੇ ਟੈਕ ਫੀਸਟ ੨੦੧੬ ਦੇ ਵੱਖ-ਵੱਖ ਮੁਕਾਬਲਿਆ ਵਿੱਚ ਪੁਜੀਸ਼ਨਾਂ ਹਾਸਲ ਕੀਤੀਆਂ।
ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਜਤਿੰਦਰ ਕੌਰ ਨੇ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਤ੍ਰੈ- ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਟੈਕ ਫੀਸਟ ਮੁਕਾਬਲੇ ਵਿੱਚ ਭਾਗ ਲੈਂਦਿਆਂ ਗਰੁੱਪ ਡਾਂਸ ਵਿੱਚ ਦੂਜਾ ਤੇ ਕੁਇਜ਼ ‘ਚ ਤੀਜਾ ਸਥਾਨ ਹਾਸਲ ਕੀਤਾ ਹੈ।ਉਨ੍ਹਾਂ ਕਿਹਾ ਕਿ ਟੈਕ ਫੀਸਟ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਤਕਰੀਬਨ ੨੦ ਕਾਲਜਾਂ ਨੇ ਹਿੱਸਾ ਲਿਆ ਜਿਸ ਵਿੱਚ ਸਾਡੇ ਕਾਲਜ ਦੇ ਵਿਦਿਆਰਥੀਆਂ ਨੇ ਦੋ ਪੁਜੀਸ਼ਨਾਂ ਹਾਸਲ ਕੀਤੀਆਂ।
ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਜਤਿੰਦਰ ਕੌਰ ਨੇ ਸਮੁੱਚੇ ਸਟਾਫ ਤੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ।ਉਨ੍ਹਾਂ ਕਾਲਜ ਦੇ ਹੋਰਨਾਂ ਵਿਦਿਆਰਥੀਆਂ ਨੂੰ ਵੀ ਪੜ੍ਹਾਈ ਦੇ ਨਾਲ-ਨਾਲ ਅਜਿਹੀਆਂ ਗਤੀਵਿਧੀਆਂ ਵਿੱਚ ਹਿੱਸਾ ਲੈ ਕੇ ਮਾਪਿਆਂ ਤੇ ਕਾਲਜ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਆ।ਇਸ ਸਮੇਂ ਪ੍ਰੋ. ਅਮਨਦੀਪ ਸਿੰਘ ਭੁੱਲਰ, ਪ੍ਰੋ. ਗੁਰਜੀਤ ਸਿੰਘ ਤੇ ਪ੍ਰੋ. ਸੁਖਜੀਤ ਸਿੰਘ ਆਦਿ ਹਾਜ਼ਰ ਸਨ।