ਅੰਮ੍ਰਿਤਸਰ, 13 ਜੁਲਾਈ – ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਾਂਗਰੀ ਵਜੋਂ ਸੇਵਾ ਨਿਭਾ ਰਹੇ ਭਾਈ ਇਕਬਾਲ ਸਿੰਘ ਦੇ ਅਕਾਲ ਚਲਾਣੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ ੧੧ ਜੁਲਾਈ ਦੀ ਰਾਤ ਨੂੰ ਅਕਾਲ ਚਲਾਣਾ ਕਰ ਗਏ ਸਨ। ਉਹ ਭਾਈ ਇਕਬਾਲ ਸਿੰਘ ਸ਼੍ਰੋਮਣੀ ਕਮੇਟੀ ਅੰਦਰ ੧੯੯੨ ਵਿਚ ਭਰਤੀ ਹੋਏ ਸਨ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਭਾਈ ਇਕਬਾਲ ਸਿੰਘ ਨੂੰ ਇਕ ਇਮਾਨਦਾਰ ਕਰਮਚਾਰੀ ਦੱਸਦਿਆਂ ਕਿਹਾ ਕਿ ਅਜਿਹੇ ਗੁਰੂ ਘਰ ਨੂੰ ਸਮਰਪਿਤ ਸੇਵਾਦਾਰ ਦਾ ਚਲਾਣਾ ਬੇਹੱਦ ਦੁਖਦਾਈ ਹੈ। ਉਨ੍ਹਾਂ ਆਖਿਆ ਕਿ ਭਾਈ ਇਕਬਾਲ ਸਿੰਘ ਆਪਣੇ ਜ਼ੁੰਮੇ ਲੱਗੀ ਸੇਵਾ ਤਨਦੇਹੀ ਨਾਲ ਨਿਭਾਉਂਦੇ ਸਨ। ਉਹ ਦਿਨ ਰਾਤ ਆਪਣੀ ਡਿਊਟੀ ਪ੍ਰਤੀ ਸਮਰਪਿਤ ਰਹੇ ਅਤੇ ਜਥੇਦਾਰ ਸਾਹਿਬ ਤੋਂ ਲੈ ਕੇ ਸ਼੍ਰੋਮਣੀ ਕਮੇਟੀ ਦੇ ਹਰ ਪੱਧਰ ਦੇ ਅਧਿਕਾਰੀ, ਕਰਮਚਾਰੀ ਅਤੇ ਸੰਗਤਾਂ ਉਸ ਨਾਲ ਸਨੇਹ ਰੱਖਦੀਆਂ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਭਾਈ ਇਕਬਾਲ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੀ ਹੈ ਅਤੇ ਵਿਛੜੀ ਆਤਮਾ ਨਮਿਤ ਕਰਤਾ ਪੁਰਖ ਅੱਗੇ ਅਰਦਾਸ ਕਰਦੀ ਹੈ। ਭਾਈ ਇਕਬਾਲ ਦੇ ਚਲਾਣੇ ‘ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਮਹਿੰਦਰ ਸਿੰਘ ਆਹਲੀ, ਸ. ਅਵਤਾਰ ਸਿੰਘ ਸੈਂਪਲਾ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਸੁਲੱਖਣ ਸਿੰਘ ਭੰਗਾਲੀ, ਸ. ਤੇਜਿੰਦਰ ਸਿੰਘ ਪੱਡਾ, ਮੈਨੇਜਰ ਸ. ਮੁਖਤਾਰ ਸਿੰਘ ਨੇ ਵੀ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਇਸੇ ਦੌਰਾਨ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਭਾਈ ਇਕਬਾਲ ਸਿੰਘ ਨਮਿਤ ਅੰਤਮ ਅਰਦਾਸ ਪਿੰਡ ਭੋਮਾਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਹੋਵੇਗੀ।