12345ਅੰਮ੍ਰਿਤਸਰ 23 ਮਈ- (      ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਸਰਕਾਰ ਦੇ ਸਾਂਝੇ ਉਪਰਾਲੇ ਸਦਕਾ ਗੁਰਦੁਆਰਾ ਸ੍ਰੀ ਦੁਖ ਨਿਵਾਰਨ ਸਾਹਿਬ ਪਟਿਆਲਾ ਤੋਂ ਸਿੱਖ ਗੁਰੂ ਸਾਹਿਬਾਨ ਦੇ ਸ਼ਸਤਰ, ਬਸਤਰ ਤੇ ਨਿਸ਼ਾਨੀਆਂ ਵਾਲੀ ਦਰਸ਼ਨ ਦੀਦਾਰ ਯਾਤਰਾ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਹੁੰਦੀ ਹੋਈ ਸ੍ਰੀ ਗੁਰੂ ਰਾਮਦਾਸ ਜੀ ਦੀ ਛੋਹ ਪ੍ਰਾਪਤ ਨਗਰੀ ਸ੍ਰੀ ਅੰਮ੍ਰਿਤਸਰ ਦੀ ਧਰਤੀ ਤੇ ਸੰਗਤਾਂ ਦੇ ਦਰਸ਼ਨਾਂ ਲਈ ਪਹੁੰਚੀ ਹੋਈ ਹੈ ਜੋ ਬਿਤੇ ਦਿਨ ਸ੍ਰੀ ਹਰਿਮੰਦਰ ਸਾਹਿਬ ਤੋਂ ਚਲ ਕੇ ਅਜਨਾਲਾ, ਚੋਗਾਵਾਂ, ਰਾਮ ਤੀਰਥ ਤੇ ਖਾਸਾ ਤੋਂ ਹੁੰਦੀ ਹੋਈ ਰਾਤ ਗੁਰਦਾਆਰਾ ਸ੍ਰੀ ਛੇਹਰਟਾ ਸਾਹਿਬ ਪਹੁੰਚੀ। ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਤੋਂ ੨੩ ਮਈ ਨੂੰ ਸਵੇਰੇ ਚਲ ਕੇ ਅੰਮ੍ਰਿਤਸਰ ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦੀ ਹੋਈ ਇਹ ਦਰਸ਼ਨ ਦੀਦਾਰ ਯਾਤਰਾ ਰੁਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜੀ ਹੈ। ਇਹ ਦਰਸ਼ਨ ਦੀਦਾਰਾ ਯਾਤਰਾ ਦਾ ਸ੍ਰੀ ਹਰਿਮੰਦਰ ਸਾਹਿਬ ਪੁੱਜਣ ਤੇ ਸੱਚਖੰਡ ਸ੍ਰੀ ਹਰਿਮਦਰ ਸਾਹਿਬ ਦੇ ਮੁੱਖ ਗੰ੍ਰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ. ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ, ਸ. ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ, ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸ੍ਰੀ ਗੁਰੂ ਗੰ੍ਰਥ ਸਾਹਿਬ ਨੂੰ ਰੁਮਾਲਾ ਸਾਹਿਬ ਭੇਟ ਕੀਤਾ ਅਤੇ ਪੰਜ ਨਿਸ਼ਾਨਚੀ,ਪੰਜ ਪਿਆਰੇ ਸਾਹਿਬਾਨ, ਗ੍ਰੰਥੀ ਸਿੰਘ ਤੇ ਯਾਤਰਾ ਨਾਲ ਚਲ ਰਹੇ ਸਟਾਫ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ।
ਇਸ ਤੋਂ ਪਹਿਲਾਂ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਚਾਟੀਵਿੰਡ ਵਿਖੇ ਦਰਸ਼ਨ ਦੀਦਾਰ ਯਾਤਰਾ ਪਹੁੰਚਣ ਤੇ ਸ. ਰਾਮ ਸਿੰਘ ਤੇ ਸ. ਹਰਜ਼ਾਪ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਸ. ਮਨਜੀਤ ਸਿੰਘ ਸਕੱਤਰ, ਸ. ਸਕੱਤਰ ਸਿੰਘ ਮੀਤ ਸਕੱਤਰ, ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਸੁਲੱਖਣ ਸਿੰਘ ਮੈਨੇਜਰ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਲੋਂ ਦਰਸ਼ਨ ਦੀਦਾਰ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਪੰਜ ਨਿਸ਼ਾਨਚੀ ਸਾਹਿਬਾਨ, ਪੰਜ ਪਿਆਰੇ ਸਾਹਿਬਾਨ, ਗ੍ਰੰਥੀ ਸਿੰਘ ਤੇ ਯਾਤਰਾ ਨਾਲ ਚਲ ਰਹੇ ਸਟਾਫ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ। ਦਰਸ਼ਨ  ਦੀਦਾਰ ਯਾਤਰਾ ਦੇ ਅੱਗੇ ਚਲ ਰਹੇ ਬੈਂਡ ਯਾਤਰਾ ਦੀ ਸੋਭਾ ਵਧਾ ਰਹੇ ਸਨ। ਜਗ੍ਹਾ-ਜਗ੍ਹਾ ਸੰਗਤਾਂ ਨੇ ਦਰਸ਼ਨ ਦੀਦਾਰ ਯਾਤਰਾ ਦਾ ਭਰਵਾਂ  ਸਵਾਗਤ ਕੀਤਾ। ਇਹ ਯਾਤਰਾ ਅੱਜ ੨੪ ਮਈ ਨੂੰ ਅਗਲੇ ਪੜਾਅ ਲਈ ਸੱਚਖੰਡ ਸ੍ਰੀ ਹਰਿਮੰਦਰ ਤੋਂ ਰਵਾਨਾ ਹੋਵੇਗੀ।
ਇਸ ਮੌਕੇ ਸ. ਮਹਿੰਦਰ ਸਿੰਘ ਆਹਲੀ ਤੇ ਸ. ਜਸਪਾਲ ਸਿੰਘ ਐਡੀਸ਼ਨਲ ਸਕੱਤਰ, ਸ. ਸਤਿੰਦਰ ਸਿੰਘ ਨਿੱਜੀ ਸਹਾਇਕ ਪ੍ਰਧਾਨ ਸਾਹਿਬ, ਸ. ਸਕੱਤਰ ਸਿੰਘ ਮੀਤ ਸਕੱਤਰ, ਸ. ਗੁਰਿੰਦਰ ਸਿੰਘ ਮੈਨੇਜਰ,ਸ. ਇਕਬਾਲ ਸਿੰਘ ਐਡੀ. ਮੈਨੇਜਰ, ਸ. ਕੁਲਵਿੰਦਰ ਸਿੰਘ ਇੰਚਾਰਜ ਪਬਲੀਸਿਟੀ, ਸ. ਸਤਨਾਮ ਸਿੰਘ ਸੁਪਿੰ੍ਰਟੈਂਡੈਂਟ, ਸ. ਜਸਵਿੰਦਰ ਸਿੰਘ ਚੀਫ਼ ਅਕਾਊਂਟੈਂਟ, ਸ. ਪ੍ਰੀਤਪਾਲ ਸਿੰਘ ਐਲ.e., ਸ. ਸਿਮਰਜੀਤ ਸਿੰਘ ਸੰਪਾਦਕ, ਸ. ਮਲਕੀਤ ਸਿੰਘ ਸ/ਸੁਪ੍ਰਿੰਟੈਂਡੈਂਟ, ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਸਟਾਫ਼ ਤੇ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਮੌਜੂਦ ਸਨ।