1-01-2015-1ਅੰਮ੍ਰਿਤਸਰ 1 ਜਨਵਰੀ ( ) ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਵੇਂ ਸਾਲ ਦੀ ਆਮਦ ਮੌਕੇ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੰਸਥਾ ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ ਐਂਡ ਰੀਸਰਚ ਵੱਲੋਂ ਸ੍ਰੀ ਗੁਰੂ ਰਾਮਦਾਸ ਹਸਪਤਾਲ ਨੇੜੇ ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦ ਚਾਟੀਵਿੰਡ ਗੇਟ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗਗਨਦੀਪ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਤੇ ਅਰਦਾਸ ਭਾਈ ਸੁਲਤਾਨ ਸਿੰਘ ਅਰਦਾਸੀਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਕੀਤੀ।
ਇਸ ਮੌਕੇ ਸੰਸਥਾ ਦੇ ਵਧੀਕ ਸਕੱਤਰ ਡਾ. ਏ ਪੀ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਹਸਪਤਾਲ ਦੇ ਸਮੁੱਚੇ ਮਿਹਨਤੀ ਸਟਾਫ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਵੇਂ ਸਾਲ ਦੀ ਆਮਦ ਮੌਕੇ ਸੁਖ-ਸ਼ਾਂਤੀ ਤੇ ਮਰੀਜ਼ਾਂ ਦੀ ਦੇਹ ਅਰੋਗਤਾ ਵਾਸਤੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ ਗਿਆ ਹੈ ਜੋ ਚੰਗਾ ਉਪਰਾਲਾ ਹੈ।ਉਨ੍ਹਾਂ ਕਿਹਾ ਕਿ ਮਰੀਜ਼ਾਂ ਦੀ ਚੰਗੀ ਦੇਖਭਾਲ ਕਰਨਾ ਹੀ ਸਾਡਾ ਸਾਰਿਆਂ ਦਾ ਮੁੱਖ ਮਕਸਦ ਹੈ।aੁਨ੍ਹਾਂ ਕਿਹਾ ਕਿ ਰੋਗੀ ਨੂੰ ਦਵਾਈ ਲੈਣ ਦੇ ਨਾਲ-ਨਾਲ ਦਵਾ ਵੀ ਕਰਨੀ ਚਾਹੀਦੀ ਹੈ ਕਿਉਂਕਿ ਦਵਾਈ ਦੇ ਨਾਲ-ਨਾਲ ਪਰਮਾਤਮਾ ਅੱਗੇ ਦਵਾ ਕਰਨ ਨਾਲ ਹੀ ਰੋਗੀ ਨੂੰ ਅਰੋਗਤਾ ਮਿਲਦੀ ਹੈ।
ਇਸ ਮੌਕੇ ਸ. ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ, ਸ. ਜੋਗਿੰਦਰ ਸਿੰਘ ਅਦਲੀਵਾਲ ਸਕੱਤਰ ਟਰੱਸਟ, ਡਾਕਟਰ ਗੀਤਾ ਸ਼ਰਮਾ ਪ੍ਰਿੰਸੀਪਲ ਸ੍ਰੀ ਗੁਰੂ ਰਾਮਦਾਸ ਮੈਡੀਕਲ ਇੰਸਟੀਚਿਊਟ ਆਫ ਸਾਇੰਸਿਜ ਐਂਡ ਰੀਸਰਚ, ਡਾਕਟਰ ਚਰਨਜੀਤ ਸਿੰਘ ਬੱਲ ਪ੍ਰਿੰਸੀਪਲ ਡੈਂਟਲ ਕਾਲਜ, ਡਾਕਟਰ ਬਲਜੀਤ ਸਿੰਘ ਇੰਚਾਰਜ ਸ੍ਰੀ ਗੁਰੂ ਰਾਮਦਾਸ ਹਸਪਤਾਲ, ਸ. ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ, ਸ. ਸੁਖਦੇਵ ਸਿੰਘ ਭੂਰਾਕੋਹਨਾ ਮੀਤ ਸਕੱਤਰ ਸ਼੍ਰੋਮਣੀ ਕਮੇਟੀ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਡਾਕਟਰ ਪੰਕਜ ਗੁਪਤਾ ਪ੍ਰੋਫੈਸਰ ਫੋਰੈਂਸਿਕ ਵਿਭਾਗ, ਸ. ਅਮਨਦੀਪ ਸਿੰਘ ਸਿਸਟਮ ਐਡਮਸਟ੍ਰੈਟਰ ਤੇ ਸ. ਮਨਮੋਹਨ ਸਿੰਘ ਇੰਚਾਰਜ ਗੱਡੀਆਂ ਤੋਂ ਇਲਾਵਾ ਵੱਡੀ ਗਿਣਤੀ ‘ਚ ਡਾਕਟਰ ਸਾਹਿਬਾਨ, ਕਲੈਰੀਕਲ ਸਟਾਫ ਤੇ ਮਰੀਜ਼ਾਂ ਦੇ ਵਾਰਸ ਮੌਜੂਦ ਸਨ।