logoਅੰਮ੍ਰਿਤਸਰ ੧੨ ਸਤੰਬਰ (        ) ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੱਤਰਕਾਰ ਭਾਈਚਾਰੇ ਤੇ ਸ਼੍ਰੋਮਣੀ ਕਮੇਟੀ ਦਫ਼ਤਰ ਵਿੱਚ ਦਾਖਲੇ ਤੇ ਕੋਈ ਪਾਬੰਦੀ ਨਹੀਂ ਲਗਾਈ।
ਇਥੋਂ ਜਾਰੀ ਪ੍ਰੈੱਸ ਨੋਟ ਵਿੱਚ ਉਨ੍ਹਾਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਖ਼ਤ ਆਦੇਸ਼ ਹੈ ਕਿ ਪੱਤਰਕਾਰ ਭਾਈਚਾਰੇ ਨੂੰ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਆਉਣ ਤੇ ਕੋਈ ਪਾਬੰਦੀ ਨਾ ਲਗਾਈ ਜਾਵੇ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਸੂਚਨਾ ਬੋਰਡ ਉਪਰ ਪ੍ਰਧਾਨ ਸਾਹਿਬ ਵੱਲੋਂ ਲਗਾਈ ਸੂਚਨਾ ਦਾ ਉਨ੍ਹਾਂ ਸਖ਼ਤ ਨੋਟਿਸ ਲੈਂਦਿਆਂ ਇਸ ਨੂੰ ਤੁਰੰਤ ਉਤਾਰਨ ਦੇ ਆਦੇਸ਼ ਦਿੱਤੇ ਹਨ।ਉਨ੍ਹਾਂ ਕਿਹਾ ਕਿ ਇਹ ਸੰਗਤੀ ਅਦਾਰਾ ਹੈ ਤੇ ਇਥੇ ਕਿਸੇ ਵੀ ਪੱਤਰਕਾਰ ਨੂੰ ਦਫ਼ਤਰ ਸ਼੍ਰੋਮਣੀ ਕਮੇਟੀ ਆਉਣ ਤੇ ਨਾ ਰੋਕਿਆ ਜਾਵੇ।