ਗੁਰਮਤਿ ਗਿਆਨ ਮੁਕਾਬਲੇ ‘ਚ ਭਾਗ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ
14-07-2015-1 ਅੰਮ੍ਰਿਤਸਰ 14 ਜੁਲਾਈ (     )- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਸਰਹੱਦੀ ਇਲਾਕੇ ਅੰਦਰ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ੭ ਦਿਨਾਂ ਗੁਰਮਤਿ ਕੈਂਪ ਲਗਾਇਆ ਗਿਆ।ਜਿਸ ਵਿੱਚ ਸਰਹੱਦੀ ਪਿੰਡਾਂ ਦੇ ਬੱਚਿਆਂ ਨੂੰ ਸਿੱਖ ਧਰਮ ਪ੍ਰਤੀ ਜਾਗਰੂਕ ਕਰਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ ) ਦੇ ਪ੍ਰਚਾਰਕ ਭਾਈ ਸੁਖਵੰਤ ਸਿੰਘ ਸਭਰਾਂ ਤੇ ਭਾਈ ਲਵਲਪ੍ਰੀਤ ਸਿੰਘ ਵੱਲੋਂ 7 ਦਿਨਾਂ ਕੈਂਪ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ  ਗੁਰਮਤਿ, ਗੁਰਬਾਣੀ, ਸਿੱਖ ਇਤਿਹਾਸ ਅਤੇ ਸਿੱਖ ਰਹਿਤ ਮਰਿਯਾਦਾ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।ਇਸ ਗੁਰਮਤਿ ਕੈਂਪ ‘ਚ ਕਰੀਬ ੨੦੦ ਬੱਚਿਆਂ ਦੇ ਗੁਰਮਤਿ ਗਿਆਨ ਮੁਕਾਬਲੇ ਕਰਵਾਏ ਗਏ।ਜਿਨ੍ਹਾਂ ਨੂੰ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਹੁਸ਼ਿਆਰ ਨਗਰ ਦੇ ਮੈਨੇਜਰ ਸ. ਰਜਿੰਦਰ ਸਿੰਘ ਅਟਾਰੀ ਤੇ ਹੈੱਡ ਗ੍ਰੰਥੀ ਭਾਈ ਕ੍ਰਿਪਾਲ ਸਿੰਘ ਨੇ ਸਾਂਝੇ ਤੌਰ ‘ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਵੱਖ-ਵੱਖ ਅਹੁਦੇਦਾਰਾਂ ਨੇ ਕੈਂਪ ਵਿੱਚ ਸ਼ਮੂਲੀਅਤ ਕਰਨ ਵਾਲੇ ਬੱਚਿਆਂ ਨੂੰ ਸਿੱਖੀ ਸਰੂਪ ਨਾਲ ਜੁੜਨ ਦੀ ਵਧਾਈ ਦਿੱਤੀ।ਸਰਹੱਦੀ ਪਿੰਡਾਂ ਵਿੱਚ ਧਰਮ ਪ੍ਰਚਾਰ ਲਈ ਪ੍ਰਚਾਰਕਾਂ ਦੀ ਨਿਯੁਕਤੀ ਕਰਨ ਨੂੰ ਵੱਡਾ ਉਪਰਾਲਾ ਦਸਦਿਆਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕੀਤਾ। ਇਸ ਮੌਕੇ ਭਾਈ ਬਲਵਿੰਦਰ ਸਿੰਘ, ਭਾਈ ਪ੍ਰਦੀਪ ਸਿੰਘ  ਡਾ. ਹਰਵਿੰਦਰ ਸਿੰਘ ਤੇ ਸ. ਸੰਮਾ ਸਿੰਘ ਹਾਜ਼ਰ ਸਨ।